ਸਾਲ ਦੇ ਪਹਿਲੇ ਦਿਨ ਆਮ ਜਨਤਾ ਨੂੰ ਵੱਡਾ ਝਟਕਾ, ਸਿਲੰਡਰ ਦੀ ਕੀਮਤਾਂ ਚ ਹੋਇਆ ਏਨਾ ਵਾਧਾ

1569

ਆਈ ਤਾਜਾ ਵੱਡੀ ਖਬਰ 

ਵਧ ਰਹੀ ਮਹਿੰਗਾਈ ਦੇ ਚਲਦਿਆਂ ਹੋਇਆਂ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿੱਥੇ ਰੋਜ਼ ਮਰਾ ਦੀ ਜ਼ਿੰਦਗੀ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਦੀ ਕੀਮਤ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉਥੇ ਹੀ ਘਰ ਵਿੱਚ ਰਸੋਈ ਨਾਲ ਸਬੰਧਤ ਬਹੁਤ ਸਾਰੀਆਂ ਵਸਤਾਂ ਦੀ ਕੀਮਤ ਵਿੱਚ ਤਬਦੀਲੀ ਆ ਰਹੀ ਹੈ। ਹੁਣ ਸਾਲ ਦੇ ਪਹਿਲੇ ਦਿਨ ਆਮ ਜਨਤਾ ਨੂੰ ਵੱਡਾ ਝਟਕਾ, ਸਿਲੰਡਰ ਦੀ ਕੀਮਤਾਂ ਚ ਹੋਇਆ ਏਨਾ ਵਾਧਾ ,ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਹੁਣ ਸਾਲ ਦੇ ਪਹਿਲੇ ਦਿਨ ਲੋਕਾਂ ਨੂੰ ਲੱਗਿਆ ਵੱਡਾ ਝਟਕਾ ,ਜਿੱਥੇ 25 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਤੋਂ ਵੱਧ ਜਿੱਥੇ ਪਹਿਲਾਂ ਹੀ ਲੋਕਾਂ ਵੱਲੋਂ ਘਰਾਂ ਦਾ ਗੁਜਾਰਾ ਮੁਸ਼ਕਲ ਨਾਲ ਕੀਤਾ ਜਾ ਰਿਹਾ ਹੈ ਉਥੇ ਹੀ ਰਸੋਈ ਗੈਸ ਦੀ ਕੀਮਤ ਵਿੱਚ ਵਾਧਾ ਹੋਣ ਕਾਰਨ ਲੋਕਾਂ ਵਿੱਚ ਚਿੰਤਾ ਵੀ ਦੇਖੀ ਜਾ ਰਹੀ ਹੈ ਜਿੱਥੇ ਹੁਣ ਲੋਕਾਂ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 1 ਜਨਵਰੀ 2023 ਨੂੰ ਸਰਕਾਰੀ ਤੇਲ ਕੰਪਨੀਆਂ ਨੇ ਗੈਸ ਸਿਲੰਡਰਾਂ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਹਨ।

ਜਿੱਥੇ ਕਮਰਸ਼ੀਲ ਗੈਸ ਸਿਲੰਡਰ ਦੀ ਕੀਮਤ ਵਿਚ ਪੱਚੀ ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ। ਜਿੱਥੇ ਮਹੀਨੇ ਦੀ ਸ਼ੁਰੂਆਤ ਵਿਚ ਗੈਸ ਦੀਆਂ ਕੀਮਤਾਂ ਵਿਚ ਤਬਦੀਲੀ ਹੁੰਦੀ ਹੈ ਉੱਥੇ ਹੀ ਘਰਾਂ ਵਿਚ ਵਰਤੇ ਜਾਣ ਵਾਲੇ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਕੀਮਤ ਵਿਚ ਹੋਏ ਵਾਧੇ ਦੇ ਨਾਲ ਜਿਥੇ ਹੁਣ ਰੈਸਟੋਰੈਂਟਾਂ, ਹੋਟਲਾਂ ਆਦਿ ਥਾਵਾਂ ‘ਤੇ ਖਾਣਾ ਮਹਿੰਗਾ ਹੋ ਸਕਦਾ ਹੈ, ਉਥੇ ਹੀ ਨਵੀਆਂ ਦਰਾਂ ਅੱਜ ਤੋਂ ਲਾਗੂ ਹੋ ਗਈਆਂ ਹਨ।

ਕਿਉਂਕਿ ਕਮਰਸ਼ੀਅਲ ਗੈਸ ਸਿਲੰਡਰ ਮਹਿੰਗਾ ਹੋ ਗਿਆ ਹੈ। ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ 1 ਜਨਵਰੀ 2023 ਤੋਂ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਔਰਤਾਂ ਨੂੰ ਇਸ ਦੀ ਰਾਹਤ ਮਿਲੀ ਹੈ ਕਿਉਂਕਿ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।

ਦੱਸ ਦਈਏ ਕਿ 19 ਕਿਲੋ ਗੈਸ ਸਿਲੰਡਰ ਦੀ ਕੀਮਤ ਹੁਣ ਰਾਜਧਾਨੀ ਦਿੱਲੀ ਵਿੱਚ ਇਹ 1769 ਰੁਪਏ, ਮੁੰਬਈ ਵਿੱਚ 1721 ਰੁਪਏ ਤੇ ਚੇੱਨਈ ਵਿੱਚ 1917 ਰੁਪਏ,ਕੋਲਕਾਤਾ ਵਿੱਚ 1870 ਰੁਪਏ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਨਵੰਬਰ ਵਿੱਚ 19 ਕਿਲੋ ਵਾਲੇ ਕਮਰਸ਼ੀਅਲ ਸਿਲੰਡਰ 115.50 ਰੁਪਏ ਤੱਕ ਘਟਾਈਆਂ ਗਈਆਂ ਸਨ।