ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮੋਹਾਲੀ ਵਿੱਚ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਮੋਰਚੇ ਦੇ ਆਗੂਆਂ ਨੇ ਐਲਾਨ ਕੀਤਾ ਕਿ ਬੰਦ ਦੌਰਾਨ ਸੂਬੇ ਦੇ ਵਪਾਰਕ ਅਦਾਰੇ ਵੀ ਬੰਦ ਰੱਖਣ ਦੀ ਅਪੀਲ ਕੀਤੀ ਜਾਵੇਗੀ।
ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਵੱਖ-ਵੱਖ ਕਿਸਾਨ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਨੂੰ ਸਮਰਥਨ ਦਿੱਤਾ ਜਾਵੇਗਾ। ਇਸ ਸਬੰਧੀ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਬੰਦ ਨੂੰ ਸਫਲ ਬਣਾਉਣ ਲਈ ਸਾਂਝੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਮੁੜ ਉਠਾਈ
ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਇੱਕ ਵਾਰ ਫਿਰ ਜ਼ੋਰਦਾਰ ਢੰਗ ਨਾਲ ਉਠਾਇਆ। ਇਸ ਦੇ ਨਾਲ ਹੀ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਵੀ ਦੁਹਰਾਈ ਗਈ। ਆਗੂਆਂ ਨੇ ਕਿਹਾ ਕਿ ਪਹਿਲਾਂ ਹਵਾਰਾ ਨੂੰ 4 ਤੋਂ 5 ਦਿਨਾਂ ਦੀ ਪੈਰੋਲ ਦੇਣ ਦੀ ਚਰਚਾ ਸੀ, ਪਰ ਹੁਣ ਇੱਕ ਦਿਨ ਦੀ ਪੈਰੋਲ ਵੀ ਨਹੀਂ ਦਿੱਤੀ ਜਾ ਰਹੀ। ਇਸ ਮਾਮਲੇ ਨੂੰ ਲੈ ਕੇ ਮੋਰਚੇ ਵੱਲੋਂ ਸਰਕਾਰ ਪ੍ਰਤੀ ਰੋਸ ਜ਼ਾਹਰ ਕੀਤਾ ਗਿਆ ਹੈ।







