ਸਾਵਧਾਨ : ਕਿਸਾਨ ਜਥੇਬੰਦੀਆਂ ਵਲੋਂ ਇਸ ਤਰੀਕ ਲਈ ਹੋ ਗਿਆ ਇਹ ਖਾਸ ਐਲਾਨ

ਆਈ ਤਾਜਾ ਵੱਡੀ ਖਬਰ

ਪਿਛਲੇ ਮਹੀਨੇ ਤੋਂ ਖੇਤੀ ਕਨੂੰਨਾਂ ਵਿਰੁੱਧ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਦਾ ਅਜੇ ਤੱਕ ਕੋਈ ਹੱਲ ਹੁੰਦਾ ਨਜ਼ਰ ਨਹੀਂ ਆ ਰਿਹਾ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਮਾਲ ਗੱਡੀਆਂ ਨੂੰ ਲੰਘਣ ਦਿੱਤਾ ਜਾਵੇ। ਮਾਲ ਗੱਡੀਆਂ ਤੇ ਕਰਮਚਾਰੀਆਂ ਨੂੰ ਕੋਈ ਵੀ ਨੁ-ਕ-ਸਾ-ਨ ਨਹੀਂ ਪਹੁੰਚਾਇਆ ਜਾਏਗਾ। ਪੰਜਾਬ ਦੇ ਵਿੱਚ ਬਹੁਤ ਜਗ੍ਹਾ ਤੇ ਰੇਲਵੇ ਲਾਈਨਾਂ ਨੂੰ ਕਿਸਾਨਾਂ ਵੱਲੋਂ ਕਲੀਅਰ ਕਰ ਦਿੱਤਾ ਗਿਆ ਹੈ।

ਕਿਸਾਨ ਜਥੇਬੰਦੀਆਂ ਵੱਲੋਂ ਇਸ ਤਰੀਕ ਲਈ ਇਕ ਹੋਰ ਐਲਾਨ ਕਰ ਦਿੱਤਾ ਗਿਆ ਹੈ।। ਰੇਲਵੇ ਨੇ ਮਾਲ ਗੱਡੀਆਂ ਚਲਾਉਣ ਤੋਂ ਸਪਸ਼ਟ ਇਨਕਾਰ ਕਰ ਦਿੱਤਾ ਹੈ। ਹੁਣ ਮਾਲ ਗੱਡੀਆਂ ਤੇ ਨਾ ਆਉਣ ਕਾਰਨ ਪੰਜਾਬ ਦੇ ਵਿੱਚ ਬਿਜਲੀ ਸੰਕਟ ਹੋਰ ਡੂੰ- ਘਾ ਹੁੰਦਾ ਨਜ਼ਰ ਆ ਰਿਹਾ ਹੈ। ਹੁਣ ਪੰਜਾਬ ਵਿਚ ਕਿਸਾਨ ਸੰਘਰਸ਼ ਅਸਰ ਸਮਾਜਿਕ ਸਮਾਗਮਾਂ ਤੋਂ ਇਲਾਵਾ ਤਿਉਹਾਰਾਂ ਤੇ ਵੀ ਪੈਣ ਲੱਗਾ ਹੈ।

ਕਿਸਾਨ ਜਥੇਬੰਦੀਆਂ ਵੱਲੋਂ ਹੁਣ ਦੁਸਹਿਰੇ ਤੋਂ ਬਾਅਦ ਦੀਵਾਲੀ ਤੇ ਵੀ ਸੰਘਰਸ਼ੀ ਰੰਗ ਚੜ੍ਹਾਉਣ ਦੀ ਤਿਆਰੀ ਕਰ ਲਈ ਹੈ। ਕਿਸਾਨ ਜਥੇਬੰਦੀਆਂ ਨੇ ਰੌਸ਼ਨੀ ਦੇ ਤਿਓਹਾਰ ਦੀਵਾਲੀ ਮੌਕੇ ਪੰਜਾਬ ਦੀ ਬੱਤੀ ਗੁੱਲ ਕਰਨ ਵਾਲੇ ਕੇਂਦਰ ਖਿਲਾਫ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ ਹੈ। ਜਿਸ ਤਰਾਂ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਵਿਰੁੱਧ ਬਿੱਲਾਂ ਨੂੰ ਰੱਦ ਨਹੀਂ ਕਰ ਰਹੀ।ਉਸ ਤਰਾਂ ਹੀ ਹੁਣ ਕਿਸਾਨਾਂ ਦਾ ਸੰਘਰਸ਼ ਤੇਜ਼ ਹੁੰਦਾ ਜਾ ਰਿਹਾ ਹੈ।

ਮਾਲ ਗੱਡੀਆਂ ਦੇ ਨਾਂ ਆਉਣ ਕਾਰਨ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਭਾਰੀ ਕਮੀ ਹੋ ਰਹੀ ਹੈ। ਉਥੇ ਹੀ ਅਜੇ 12 ਨਵੰਬਰ ਤੱਕ ਮਾਲ ਗੱਡੀਆਂ ਦੀ ਆਵਾਜਾਈ ਤੇ ਪਾਬੰਦੀ ਰਹੇਗੀ। ਦੁਸਹਿਰੇ ਮੌਕੇ ਕਿਸਾਨ ਜਥੇਬੰਦੀਆਂ ਵੱਲੋਂ ਰਾਵਣ ਦੇ ਪੁਤਲਿਆਂ ਦੀ ਥਾਂ ਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਗਏ ਸਨ। ਦੀਵਾਲੀ ਮੌਕੇ ਹੁਣ ਪੰਜਾਬ ਦੇ ਦਸ ਜਿਲਿਆਂ ਵਿੱਚ ਕਾਲੀ ਦੀਵਾਲੀ ਮਨਾਉਂਦਿਆਂ ਘਰਾਂ ਉਤੇ ਕਾਲੀਆਂ ਝੰਡੀਆਂ ਲਾਈਆਂ ਜਾਣਗੀਆਂ।

ਇਸ ਤੋਂ ਇਲਾਵਾ 1,000 ਤੋਂ ਵੱਧ ਪਿੰਡਾਂ ਵਿੱਚ ਮੋਦੀ ਸਰਕਾਰ ਦੀਆਂ ਅਰਥੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਰੇਲਵੇ ਮੰਤਰਾਲੇ ਨੂੰ ਭਰੋਸਾ ਦਿੱਤਾ ਜਾ ਚੁੱਕਾ ਹੈ ਮਾਲ ਗੱਡੀਆਂ ਤੇ ਕਰਮਚਾਰੀ ਸੁਰੱਖਿਅਤ ਹਨ। ਇਸ ਤੇ ਰੇਲਵੇ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਮਾਲ ਗੱਡੀਆਂ ਦੀ ਸੁਰੱਖਿਆ ਨੂੰ ਜਦੋਂ ਤੱਕ ਯਕੀਨੀ ਨਹੀਂ ਬਣਾਇਆ ਜਾਂਦਾ,ਉਦੋਂ ਤੱਕ ਆਵਾਜਾਈ ਠੱਪ ਰਹੇਗੀ।

ਪੰਜਾਬ ਦੇ ਮੁੱਖ ਸਕੱਤਰ ਨੇ ਵਿਨੋਦ ਕੁਮਾਰ ਯਾਦਵ, ਚੇਅਰਮੈਨ ਅਤੇ ਰੇਲਵੇ ਬੋਰਡ ਦੇ ਸੀਈਓ ਨੂੰ ਵੀ ਭਰੋਸਾ ਦਿੱਤਾ ਹੈ ਕਿ ਕਿਸਾਨ ਸਟੇਸ਼ਨ ਤੋਂ ਚਲੇ ਗਏ ਹਨ ਰੇਲਵੇ ਟਰੈਕ ਖਾਲੀ ਹਨ, ਸ਼ੁਕਰਵਾਰ ਨੂੰ ਕਿਸਾਨ ਜਥੇਬੰਦੀਆਂ ਨੇ 21 ਥਾਵਾਂ ਤੋਂ ਧਰਨਾ ਚੁੱਕ ਦਿੱਤਾ ਹੈ। ਕਿਸਾਨ ਅੰਦੋਲਨ ਕਾਰਨ ਉੱਤਰੀ ਰੇਲਵੇ ਨੂੰ ਹੁਣ ਤੱਕ 1200 ਕਰੋੜ ਤੋਂ ਵੱਧ ਦਾ ਘਾਟਾ ਹੋ ਚੁੱਕਿਆ ਹੈ। ਰੋਜ਼ਾਨਾ ਔਸਤਨ 45 ਕਰੋੜ ਦਾ ਨੁਕਸਾਨ ਹੋ ਰਿਹਾ ਹੈ।