ਸਾਵਧਾਨ: ਪੰਜਾਬ ਚ ਇਥੇ ਦੀਵਾਲੀ ਦੁਸਹਿਰੇ ਲਈ ਆਈ ਇਹ ਵੱਡੀ ਸਰਕਾਰੀ ਖਬਰ

7221

ਆਈ ਤਾਜਾ ਵੱਡੀ ਖਬਰ

ਵੱਧਦੀ ਹੋਈ ਪ੍ਰਦੂਸ਼ਣ ਨੂੰ ਦੇਖਦੇ ਹੋਏ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਇਸ ਉੱਪਰ ਕਾਬੂ ਪਾਉਣ ਲਈ ਕਈ ਤਰ੍ਹਾਂ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਜਿਸ ਦੇ ਤਹਿਤ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਕ ਜ਼ਿੰਮੇਵਾਰ ਨਾਗਰਿਕ ਵਜੋਂ ਪ੍ਰਸ਼ਾਸਨ ਦਾ ਸਾਥ ਦੇਣ। ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਪ੍ਰਦੂਸ਼ਣ ਉਪਰ ਕਾਬੂ ਪਾਇਆ ਜਾ ਸਕੇ ਅਤੇ ਕਿਸੇ ਵੀ ਅਣਸੁਖਾਵੀ ਘਟਨਾ ਤੋਂ ਵੀ ਬਚਿਆ ਜਾ ਸਕੇ। ਬੀਤੇ ਦਿਨੀਂ ਸ਼ਹੀਦ ਭਗਤ ਸਿੰਘ ਨਗਰ ਅਤੇ ਜਲੰਧਰ ਜ਼ਿਲਿਆਂ ਦੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਪਟਾਕੇ ਚਲਾਉਣ ਸਬੰਧੀ ਕੁੱਝ ਪਾਬੰਦੀਆਂ ਦਾ ਐਲਾਨ ਕੀਤਾ ਸੀ।

ਇਸ ਵਿੱਚ ਇਹ ਗੱਲ ਆਖੀ ਗਈ ਸੀ ਕਿ ਇਨ੍ਹਾਂ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਹੀ ਇਹ ਕਿਸੇ ਅ-ਣ-ਸੁ-ਖਾ-ਵੀਂ ਘਟਨਾ ਦਾ ਕਾਰਨ ਵੀ ਬਣਦੇ ਹਨ। ਇਸ ਦੀ ਨਾਜਾਇਜ਼ ਵਿਕਰੀ ਉੱਤੇ ਨਕੇਲ ਕੱਸਣ ਲਈ ਪ੍ਰਸ਼ਾਸਨ ਵੱਲੋਂ ਕਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਪੰਜਾਬ ਦੇ ਵਿੱਚ ਦੁਸਹਿਰਾ, ਦੀਵਾਲੀ ਅਤੇ ਗੁਰਪੁਰਬ ਦੇ ਸਬੰਧ ਵਿੱਚ ਜ਼ਿਲ੍ਹਾ ਜਲੰਧਰ ਅਧਿਕਾਰੀਆਂ ਵੱਲੋਂ ਕੁਝ ਨਵੇਂ ਆਦੇਸ਼ ਜਾਰੀ ਕੀਤੇ ਗਏ ਹਨ। ਇਹ ਆਦੇਸ਼ ਇਨ੍ਹਾਂ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਦੇ ਸੰਬੰਧ ਵਿੱਚ ਜਾਰੀ ਕੀਤੇ ਗਏ ਹਨ।

ਕੋਈ ਵੀ ਅ-ਣ-ਸੁ-ਖਾ-ਵੀ ਘਟਨਾ ਨਾ ਹੋਵੇ, ਘੱਟ ਤੋਂ ਘੱਟ ਪ੍ਰਦੂਸ਼ਣ ਹੋਵੇ ਅਤੇ ਲੋਕ ਪਹਿਲਾਂ ਵਾਂਗ ਇਨ੍ਹਾਂ ਤਿਉਹਾਰਾਂ ਨੂੰ ਮਨਾ ਸਕਣ ਇਸ ਲਈ ਪਟਾਕੇ ਚਲਾਉਣ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਹੈ। ਇਨ੍ਹਾਂ ਆਦੇਸ਼ਾਂ ਅਨੁਸਾਰ ਦੁਸਹਿਰੇ ਮੌਕੇ ਸ਼ਾਮੀਂ 6 ਵਜੇ ਤੋਂ 7 ਵਜੇ ਤੱਕ, ਦੀਵਾਲੀ ਮੌਕੇ ਰਾਤੀਂ 8 ਵਜੇ ਤੋਂ 10 ਵਜੇ ਤੱਕ ਅਤੇ ਗੁਰਪੁਰਬ ਦੇ ਅਵਸਰ ‘ਤੇ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ 9 ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ।

ਇੱਥੇ ਪ੍ਰਸ਼ਾਸਨ ਵੱਲੋਂ ਕਿਸੇ ਵੀ ਕਿਸਮ ਦੀ ਲਾ-ਪ-ਰ-ਵਾ-ਹੀ ਵਰਤਣ ਤੋਂ ਪ੍ਰਹੇਜ਼ ਕੀਤਾ ਗਿਆ ਹੈ। ਲੋਕਾਂ ਨੂੰ ਇਹ ਆਦੇਸ਼ ਦਿੱਤੇ ਗਏ ਹਨ ਕਿ ਉਹ ਇਨ੍ਹਾਂ ਤਿਉਹਾਰਾਂ ਦੀ ਅਹਿਮੀਅਤ ਨੂੰ ਸਮਝਦੇ ਹੋਏ ਅਤੇ ਲੋਕ ਜਨ ਹਿੱਤ ਦਾ ਖ਼ਿਆਲ ਰੱਖਦੇ ਹੋਏ ਇਸ ਤਿਉਹਾਰ ਨੂੰ ਮਨਾਉਣ। ਪ੍ਰਸ਼ਾਸਨ ਨੇ ਪੁਲਿਸ ਨੂੰ ਵੀ ਇਨ੍ਹਾਂ ਤਿਉਹਾਰਾਂ ਮੌਕੇ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਹਨ ਤਾਂ ਜੋ ਕਿਸੇ ਵੀ ਕਿਸਮ ਦੀ ਘਟਨਾ ਨੂੰ ਹੋਣ ਤੋਂ ਰੋਕਿਆ ਜਾ ਸਕੇ।