ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਦੇਖਦੇ ਹੋਏ ਵੱਖ ਵੱਖ ਲੋਕਾਂ ਦੇ ਹਿੱਤਾਂ ਵਾਸਤੇ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਪੰਜਾਬ ਦੇ ਜਿੱਥੇ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਅਤੇ ਕੱਚੇ ਕਰਮਚਾਰੀਆਂ ਵੱਲੋਂ ਸਰਕਾਰ ਦੇ ਖਿਲਾਫ ਜਗਾ ਜਗਾ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦਾ ਭਰੋਸਾ ਦੁਆਇਆ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਜਿਥੇ ਚੋਣਾਂ ਨੂੰ ਲੈ ਕੇ ਆਪਣੀਆਂ ਚੋਣ ਰੈਲੀਆਂ ਦਾ ਆਗਾਜ਼ ਕੀਤਾ ਗਿਆ ਹੈ। ਉੱਥੇ ਹੀ ਵੱਖ-ਵੱਖ ਜਗ੍ਹਾ ਤੇ ਪਹੁੰਚਣ ਉਪਰੰਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਬੇਰੁਜ਼ਗਾਰਾਂ ਵੱਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ।

ਹੁਣ ਸਾਵਧਾਨ, ਪੰਜਾਬ ਵਿੱਚ ਇਸ ਰੂਟ ਤੇ ਜਾਣ ਵਾਲੇ ਯਾਤਰੀਆ ਲਈ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ-ਲੁਧਿਆਣਾ ਨੈਸ਼ਨਲ ਹਾਈਵੇ ਨੂੰ ਜਾਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਲੱਗੇ ਭਾਰੀ ਜਾਮ ਕਾਰਨ ਇਸ ਰੂਟ ਤੇ ਜਾਣ ਵਾਲੇ ਯਾਤਰੀਆਂ ਨੂੰ ਭਾਰੀ ਪ੍ਰੇ-ਸ਼ਾ-ਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਵੱਲੋਂ ਜਿਥੇ ਪੰਜਾਬ ਦੇ ਨੌਜਵਾਨਾਂ ਨੂੰ ਰੁਜਗਾਰ ਮੁਹਈਆ ਕਰਵਾਉਣ ਦੇ ਵਾਅਦੇ ਕੀਤੇ ਜਾ ਰਹੇ ਹਨ ਉਥੇ ਹੀ ਪੰਜਾਬ ਪੁਲਿਸ ਕਾਂਸਟੇਬਲ ਦੀ ਭਰਤੀ ਲਈ ਪੰਜਾਬ ਦੇ ਨੌਜਵਾਨ ਲੜਕੇ ਅਤੇ ਲੜਕੀਆਂ ਦੇ ਪੇਪਰ ਲਏ ਗਏ ਸਨ।

ਉਥੇ ਹੀ ਦਿੱਤੇ ਗਏ ਪੇਪਰਾਂ ਦੀ ਲਿਸਟ ਜਾਰੀ ਕਰਨ ਤੇ ਕੁਝ ਕੈਂਡੀਡੇਟ ਵੱਲੋਂ ਇਤਰਾਜ਼ ਜਤਾਇਆ ਗਿਆ ਹੈ। ਜਿਨ੍ਹਾਂ ਵੱਲੋਂ ਇਸ ਇਤਰਾਜ਼ ਦੇ ਚਲਦਿਆਂ ਹੋਇਆਂ ਸੂਬਾ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਹੋਇਆਂ ਇਸ ਹਾਈਵੇ ਨੂੰ ਜਾਮ ਕਰ ਦਿੱਤਾ ਗਿਆ ਹੈ। ਮੋਗਾ-ਲੁਧਿਆਣਾ ਨੈਸ਼ਨਲ ਹਾਈਵੇ ਜਾਮ ਕਰ ਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪ੍ਰਦਰਸ਼ਨਕਾਰੀਆਂ ਵੱਲੋਂ ਸਰਕਾਰ ਦੇ ਖਿਲਾਫ ਇਲਜ਼ਾਮ ਲਗਾਇਆ ਜਾ ਰਿਹਾ ਹੈ ਕਿ ਜਿੱਥੇ ਸੈਂਕੜੇ ਵਿਦਿਆਰਥੀਆਂ ਵੱਲੋਂ ਪੰਜਾਬ ਪੁਲਿਸ ਕਾਂਸਟੇਬਲ ਦੀ ਭਰਤੀ ਵਾਸਤੇ ਮੋਗਾ ਵਿੱਚ ਭੇਜ ਦਿੱਤਾ ਗਿਆ ਸੀ।

ਉਥੇ ਹੀ ਇਹ ਲਿਸਟ ਜਾਰੀ ਕੀਤੀ ਗਈ ਹੈ। ਪ੍ਰਦਰਸ਼ਨ ਕਰ ਰਹੇ ਨੌਜਵਾਨ ਲੜਕੇ ਲੜਕੀਆਂ ਨੇ ਕਿਹਾ ਹੈ ਕਿ ਜਾਰੀ ਕੀਤੀ ਗਈ ਇਸ ਲਿਸਟ ਵਿਚ ਨਾਮਾਤਰ ਵਿਦਿਆਰਥੀਆਂ ਦੇ ਨਾਮ ਦਰਜ ਕੀਤੇ ਗਏ ਹਨ ਅਤੇ ਇਸ ਵਿੱਚ ਹੇਰਾ-ਫੇਰੀ ਕੀਤੀ ਗਈ ਹੈ। ਇਸ ਦੇ ਕਾਰਨ ਹੀ ਪੰਜਾਬ ਪੁਲਿਸ ਕਾਂਸਟੇਬਲ ਦਾ ਪੇਪਰ ਦੇਣ ਵਾਲੇ ਇਹਨਾਂ ਪ੍ਰਦਰਸ਼ਨਕਾਰੀਆਂ ਵੱਲੋਂ ਸਰਕਾਰ ਦੇ ਖਿਲਾਫ ਰੋਸ ਜਾਹਿਰ ਕੀਤਾ ਗਿਆ ਹੈ।


                                       
                            
                                                                   
                                    Previous Postਵਾਪਰਿਆ ਭਿਆਨਕ ਹਾਦਸਾ ਲੱਗੇ ਲਾਸ਼ਾਂ ਦੇ ਢੇਰ ਹੋਈ 19 ਲੋਕਾਂ ਦੀ ਮੌਕੇ ਤੇ ਮੌਤ 32 ਹੋਏ ਜਖਮੀ – ਤਾਜਾ ਵੱਡੀ ਖਬਰ
                                                                
                                
                                                                    
                                    Next Postਹਿਰਾਸਤ ਚ ਲਏ ਲੀਡਰ ਸੁਖਪਾਲ ਖਹਿਰਾ ਬਾਰੇ ਅਦਾਲਤ ਚੋ ਆਈ ਇਹ ਵੱਡੀ ਤਾਜਾ ਖਬਰ
                                                                
                            
               
                            
                                                                            
                                                                                                                                            
                                    
                                    
                                    



