ਸਾਵਧਾਨ : ਹੁਣੇ ਹੁਣੇ ਪੰਜਾਬ ਚ ਇਥੇ ਕੱਲ੍ਹ ਲਈ ਬੰਦ ਦੀ ਆਈ ਕਾਲ , ਸੋਚ ਸਮਝ ਕੇ ਨਿਕਲੋ ਬਾਹਰ

ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਵਿੱਚ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਜਿਸ ਨਾਲ ਪੰਜਾਬ ਦੇ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਲੋਕਾਂ ਦੇ ਆਪਸੀ ਭਾਈਚਾਰੇ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਅਤੇ ਕਈ ਅਜਿਹੀਆਂ ਘਟਨਾਵਾਂ ਨਾਲ ਬਹੁਤ ਸਾਰੇ ਲੋਕਾਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਦੀ ਹੈ। ਹੁਣ ਪੰਜਾਬ ਚ ਇਥੇ ਕੱਲ੍ਹ ਲਈ ਬੰਦ ਦੀ ਕਾਲ ਆਈ ਹੈ ਜਿਸ ਨਾਲ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਲਕੇ ਜਲੰਧਰ ਅਤੇ ਲੁਧਿਆਣਾ ਵਿੱਚ ਬੰਦ ਦੀ ਕਾਲ ਆਈ ਹੈ। ਦੱਸ ਦਈਏ ਕਿ ਬੀਤੇ ਕੱਲ ਅੰਮ੍ਰਿਤਸਰ ਵਿੱਚ ਇੱਕ ਵਿਅਕਤੀ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੀ ਗਈ ਸੀ। ਜਿਸ ਦੇ ਵਿਰੋਧ ਵਿੱਚ ਬਹੁਤ ਸਾਰੀਆਂ ਜਥੇਬੰਦੀਆਂ ਵੱਲੋਂ ਉਸ ਵਿਅਕਤੀ ਦਾ ਵਿਰੋਧ ਕਰਦੇ ਹੋਏ ਸਖਤ ਸ਼ਬਦਾਂ ਵਿੱਚ ਇਸ ਘਟਨਾ ਦੀ ਨਿੰਦਾ ਕੀਤੀ ਹੈ। ਅਤੇ ਦੋਸ਼ੀ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਜਿੱਥੇ ਅੱਜ ਦੋਸ਼ੀ ਦੇ ਪਰਿਵਾਰ ਵੱਲੋਂ ਵੀ ਮੀਡੀਆ ਦੇ ਸਾਹਮਣੇ ਆ ਕੇ ਇਸ ਘਟਨਾ ਦੀ ਨਿੰਦਾ ਕੀਤੀ ਗਈ ਹੈ ਅਤੇ ਦੋਸ਼ੀ ਨੂੰ ਸਖਤ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ। ਉੱਥੇ ਹੀ 28 ਜਨਵਰੀ ਨੂੰ ਬੀਤੇ ਕੱਲ ਅੰਮ੍ਰਿਤਸਰ ਵਿਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਦੇ ਵਿਰੋਧ ਵਿਚ ਜਲੰਧਰ ਅਤੇ ਲੁਧਿਆਣਾ ਵਿਚ ਭਲਕੇ ਦਲਿਤ ਭਾਈਚਾਰੇ ਅਤੇ ਵਾਲਮੀਕ ਭਾਈਚਾਰੇ ਅਤੇ ਹੋਰ ਸੰਗਠਨਾਂ ਵੱਲੋਂ ਬੰਦ ਦੀ ਕਾਲ ਦਿੱਤੀ ਗਈ ਹੈ।ਡੀ.ਸੀ. ਹਿਮਾਂਸ਼ੂ ਅਗਰਵਾਲ ਅਤੇ ਜੁਆਇੰਟ ਕਮਿਸ਼ਨਰ ਸੰਦੀਪ ਸ਼ਰਮਾ ਨਾਲ ਸਾਰੇ ਸੰਗਠਨਾਂ ਵੱਲੋਂ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ। ਦੱਸ ਦਈਏ ਕਿ ਜਲੰਧਰ ਵਿੱਚ ਦਲਿਤ ਭਾਈਚਾਰਾ ਵਾਲਮੀਕ ਭਾਈਚਾਰਾ ਟਾਈਗਰ ਫੋਰਸ ਸਮੇਤ ਵੱਖ-ਵੱਖ ਜਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਕਰਦੇ ਹੋਏ ਦੋਸ਼ੀ ਨੂੰ ਸਖਤ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਵੱਖ ਵੱਖ ਸੰਗਠਨਾਂ ਦੇ ਪ੍ਰਧਾਨ ਅਨਿਲ ਹੰਸ, ਅਰੁਣ ਸੰਦਲ, ਸੋਮਾ ਗਿੱਲ ਵਲੋਂ ਇਹ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਬੰਦ ਦੀ ਕਾਲ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਕਰਨ ਦਾ ਸਾਰੇ ਪੰਜਾਬ ਵਿੱਚ ਦਲਿਤ ਭਾਈਚਾਰੇ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ। ਸਾਰੀਆਂ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਵਿਅਕਤੀ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।