ਸੁਖਬੀਰ ਬਾਦਲ ਤੇ ਹਮਲੇ ਮਗਰੋਂ ਪਹਿਲੀ ਤਸਵੀਰ ਆਈ ਸਾਹਮਣੇ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਾਲੀਆ ਜਾਣਕਾਰੀ ਮੁਤਾਬਕ ਘਟਨਾ ਤੋਂ ਬਾਅਦ ਸੁਖਬੀਰ ਬਾਦਲ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲੇ ਦੌਰਾਨ ਉਨ੍ਹਾਂ ਦੀ ਬਾਂਹ ’ਤੇ ਸੱਟ ਲੱਗੀ ਹੈ। ਘਟਨਾ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।