ਸੰਦੀਪ ਨੰਗਲ ਅੰਬੀਆਂ ਤੋਂ ਬਾਅਦ ਕਬੱਡੀ ਦੇ ਸਟਾਰ ਖਿਡਾਰੀ ਨੇ ਦੁਨੀਆ ਨੂੰ ਕਿਹਾ ਅਲਵਿਦਾ, ਖੇਡ ਜਗਤ ਚ ਛਾਇਆ ਸੋਗ

2267

ਆਈ ਤਾਜਾ ਵੱਡੀ ਖਬਰ 

ਵੱਖ ਵੱਖ ਖੇਤਰਾਂ ਦੇ ਵਿੱਚ ਜਿੱਥੇ ਬਹੁਤ ਸਾਰੀਆਂ ਹਸਤੀਆਂ ਵੱਲੋਂ ਮੱਲਾਂ ਮਾਰੀਆਂ ਗਈਆਂ ਹਨ ਉਥੇ ਹੀ ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਆਪਣੀ ਇੱਕ ਵੱਖਰੀ ਜਾਣ ਪਹਿਚਾਣ ਬਣਾਈ ਗਈ ਹੈ। ਉਥੇ ਹੀ ਅਜਿਹੇ ਨੌਜਵਾਨਾਂ ਨੂੰ ਦੇਖਦੇ ਹੋਏ ਜਿੱਥੇ ਬਹੁਤ ਸਾਰੇ ਹੋਰ ਪੰਜਾਬੀ ਨੌਜਵਾਨ ਵੱਲੋਂ ਵੀ ਉਨ੍ਹਾਂ ਖੇਤਰਾਂ ਵਿੱਚ ਜਾਣ ਦਾ ਮਨ ਬਣਾਇਆ ਜਾਂਦਾ ਹੈ। ਪਰ ਅਜਿਹੀਆਂ ਹਸਤੀਆਂ ਨਾਲ ਵਾਪਰਨ ਵਾਲੀਆਂ ਦੁਰਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਸੰਦੀਪ ਨੰਗਲ ਅੰਬੀਆਂ ਤੋਂ ਬਾਅਦ ਕਬੱਡੀ ਦੇ ਸਟਾਰ ਖਿਡਾਰੀ ਨੇ ਦੁਨੀਆ ਨੂੰ ਕਿਹਾ ਅਲਵਿਦਾ, ਖੇਡ ਜਗਤ ਚ ਛਾਇਆ ਸੋਗ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕਬੱਡੀ ਖੇਡ ਜਗਤ ਵਿਚ ਅੱਜ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਕਬੱਡੀ ਸਟਾਰ ਜਾਫੀ ਸਿੱਪੀ ਖੀਰਾਂਵਾਲੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ। ਇਸ ਖਿਡਾਰੀ ਦੀ ਮੌਤ ਨਾਲ ਜਿੱਥੇ ਕਬੱਡੀ ਖੇਡ ਜਗਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉਥੇ ਹੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਮੌਤ ਤੋਂ ਬਾਅਦ ਇਸ ਖਿਡਾਰੀ ਦੀ ਮੌਤ ਹੋਣ ਨਾਲ ਖਿਡਾਰੀਆਂ ਨੂੰ ਵੱਡਾ ਝਟਕਾ ਲੱਗਾ ਹੈ।

ਦੱਸ ਦੇਈਏ ਕਿ ਕਪੂਰਥਲਾ ਕਬੱਡੀ ਦਾ ਸਟਾਰ ਜਾਫੀ ਸਿੱਪੀ ਖੀਰਾਂਵਾਲੀ ਜਿੱਥੇ ਗੰਭੀਰ ਬੀਮਾਰੀ ਦੇ ਚਲਦਿਆਂ ਹੋਇਆਂ ਇਸ ਦੁਨੀਆਂ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜਿਆ ਹੈ, ਜੋ ਕਿ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਿਹਾ ਸੀ ਤੇ ਇਸ ਬਿਮਾਰੀ ਦੇ ਚਲਦਿਆਂ ਹੋਇਆਂ ਉਸ ਦਾ ਦਿਹਾਂਤ ਹੋ ਗਿਆ ਹੈ।

ਇਸ ਖਿਡਾਰੀ ਦੀ ਮੌਤ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਵੱਖ ਵੱਖ ਖਿਡਾਰੀਆਂ ਅਤੇ ਹੋਰ ਹਸਤੀਆਂ ਵੱਲੋਂ ਉਸ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਉਥੇ ਹੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ। ਇਸ ਖਿਡਾਰੀ ਦੀ ਮੌਤ ਹੋਣ ਨਾਲ ਖੇਡ ਜਗਤ ਵਿਚ ਸੋਗ ਦੀ ਲਹਿਰ ਹੈ। ਇਸ ਤੋਂ ਪਹਿਲਾਂ ਦੁਆਬੇ ਦੇ ਅੰਦਰ ਜਿੱਥੇ ਅਜੇ ਤੱਕ ਸੰਦੀਪ ਨੰਗਲ ਅੰਬੀਆ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਦਿੱਤੀ ਗਈ ਹੈ ਉਥੇ ਹੀ ਇਸ ਖਿਡਾਰੀ ਦੀ ਅਚਾਨਕ ਮੌਤ ਹੋਣ ਨਾਲ ਵੀ ਵੱਡਾ ਘਾਟਾ ਪਿਆ ਹੈ।