ਹਵਾਈ ਯਾਤਰਾ ਕਰਨ ਵਾਲਿਆਂ ਲਈ ਆਈ ਖੁਸ਼ੀ ਦੀ ਖਬਰ – ਸਰਕਾਰ ਨੇ ਕਰਤਾ ਇਹ ਵੱਡਾ ਐਲਾਨ

656

ਆਈ ਤਾਜਾ ਵੱਡੀ ਖਬਰ

ਜਿਸ ਸਮੇਂ ਤੋਂ ਕੋਰੋਨਾ ਕਾਰਨ ਸਭ ਪਾਸੇ ਤਾਲਾਬੰਦੀ ਕੀਤੀ ਗਈ ਸੀ। ਇਸ ਤਾਲਾਬੰਦੀ ਦਾ ਸਭ ਤੋਂ ਵੱਧ ਅਸਰ ਹਵਾਈ ਆਵਾਜਾਈ ਤੇ ਵੇਖਣ ਨੂੰ ਮਿਲਦਾ ਸੀ। ਕੇਸਾਂ ਦੇ ਵਿਚ ਆਈ ਕਮੀ ਕਾਰਨ ਫਿਰ ਤੋਂ ਉਡਾਣਾਂ ਨੂੰ ਸ਼ੁਰੂ ਕਰ ਦਿੱਤਾ ਗਿਆ। ਪਰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਮੱਦੇਨਜ਼ਰ ਮੁਸਾਫ਼ਰਾਂ ਦੀ ਗਿਣਤੀ ਸੀਮਤ ਰੱਖੀ ਜਾ ਰਹੀ ਹੈ। ਲੋਕਾਂ ਦੀ ਸੁਰੱਖਿਆ ਤੇ ਜ਼ਰੂਰਤਾਂ ਨੂੰ ਵੇਖਦੇ ਹੋਏ ਸ਼ਹਿਰੀ ਹਵਾਬਾਜ਼ੀ ਮੰਤਰੀ ਵੱਲੋਂ ਕਈ ਵਾਰ ਕੁਝ ਐਲਾਨ ਕੀਤੇ ਗਏ ਹਨ ਤੇ ਕੁਝ ਵਿੱਚ ਬਦਲਾਅ ਕੀਤਾ ਗਿਆ ਹੈ।

ਜਿਸ ਨਾਲ ਹਵਾਈ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਕਿਸੇ ਵੀ ਮੁ-ਸ਼-ਕਿ-ਲ ਦਾ ਸਾਹਮਣਾ ਨਾ ਕਰਨਾ ਪਵੇ। ਹੁਣ ਹਵਾਈ ਯਾਤਰਾ ਕਰਨ ਵਾਲਿਆਂ ਲਈ ਦਿਵਾਲੀ ਤੇ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਬਹੁਤ ਸਾਰੇ ਭਾਰਤੀ ਆਪਣੇ ਕੰਮ ਦੇ ਸਿਲ ਸਲੇ ਵਿੱਚ ਹਵਾਈ ਸਫਰ ਕਰਦੇ ਹਨ। ਇਨ੍ਹਾਂ ਘਰੇਲੂ ਉਡਾਨਾਂ ਲਈ ਗਿਣਤੀ 60 ਫੀਸਦੀ ਕੀਤੀ ਗਈ ਸੀ। ਪਹਿਲਾਂ ਹੀ ਐਲਾਨ ਕੀਤਾ ਗਿਆ ਸੀ ਕਿ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਇਸ ਵਿੱਚ ਵਾਧਾ ਕੀਤਾ ਜਾ ਸਕਦਾ ਹੈ।

ਹੁਣ ਸਰਕਾਰ ਨੇ ਦਿਵਾਲੀ ਦੇ ਇਸ ਖਾਸ ਮੌਕੇ ਤੇ ਹਵਾਈ ਉਡਾਣਾਂ ਦੀ ਗਿਣਤੀ ਹੋਰ ਵਧਾ ਦਿੱਤੀ ਹੈ। ਇਸ ਬਾਰੇ ਐਲਾਨ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਕੀਤਾ ਗਿਆ ਹੈ। ਜਿਸ ਨਾਲ ਹਵਾਈ ਸਫਰ ਕਰਨ ਵਾਲਿਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਹਰਦੀਪ ਸਿੰਘ ਪੁਰੀ ਨੇ ਟਵੀਟ ਕੀਤਾ ਹੈ ਕਿ “ਘਰੇਲੂ ਸੰਚਾਲਨ 25 ਮਈ ਤੋਂ 30 ਹਜ਼ਾਰ ਯਾਤਰੀਆਂ ਨਾਲ ਸ਼ੁਰੂ ਹੋਇਆ ਸੀ, ਜੋ 8 ਨਵੰਬਰ 2020 ਨੂੰ 2.06 ਲੱਖ ਤਕ ਪੁੱਜ ਗਿਆ।”ਇਹ ਜਾਣਕਾਰੀ ਸ਼ਹਿਰੀ ਹਵਾਬਾਜੀ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਬੁੱਧਵਾਰ ਨੂੰ ਦਿੱਤੀ ਗਈ ਹੈ।

ਜਿਸ ਵਿੱਚ ਉਨ੍ਹਾਂ ਦੱਸਿਆ ਕਿ ਏਅਰ ਲਾਈਨ ਲਈ ਘਰੇਲੂ ਉਡਾਣਾਂ ਦੀ ਗਿਣਤੀ 60 ਫੀਸਦੀ ਤੋਂ 70 ਫੀਸਦੀ ਕੀਤੀ ਗਈ। ਇਹ ਸਭ ਕਰੋਨਾ ਦੇ ਹਾਲਾਤਾਂ ਨੂੰ ਵੇਖਦੇ ਹੋਏ ਕੀਤਾ ਜਾ ਰਿਹਾ ਹੈ। ਤਾਲਾਬੰਦੀ ਕਾਰਨ ਪਹਿਲਾਂ ਹੀ ਦੋ ਮਹੀਨੇ ਤੱਕ ਉਡਾਨ ਪੂਰੀ ਤਰ੍ਹਾਂ ਬੰਦ ਕੀਤੀਆਂ ਗਈਆਂ ਸਨ। ਇਨ੍ਹਾਂ ਉਡਾਨਾਂ ਨੂੰ 25 ਮਈ ਤੋਂ ਦੁਬਾਰਾ ਸ਼ੁਰੂ ਕੀਤਾ ਗਿਆ ਸੀ। ਜਿਸ ਵਿੱਚ 33 ਫੀਸਦੀ ਮਨਜ਼ੂਰੀ ਦਿੱਤੀ ਗਈ ਸੀ । ਜਿਸ ਨੂੰ ਵਧਾ ਕੇ 45 ਫੀਸਦੀ 26 ਜੂਨ ਵਿੱਚ ਕੀਤਾ ਗਿਆ। ਇਸ ਤੋਂ ਬਾਅਦ 2 ਸਤੰਬਰ ਨੂੰ ਵਧਾਕੇ 60 ਫੀਸਦੀ ਕਰ ਦਿੱਤਾ ਗਿਆ ਸੀ, ਜਿਸ ਨੂੰ ਹੁਣ ਵਧਾ ਕੇ 70 ਫੀਸਦੀ ਕੀਤਾ ਗਿਆ ਹੈ।