ਆਈ ਤਾਜਾ ਵੱਡੀ ਖਬਰ 

ਬੀਤੇ ਕੁਝ ਦਿਨਾਂ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਕੁਝ ਠੀਕ ਨਹੀਂ ਸੀ ਚੱਲ ਰਹੀ । ਜਿਸ ਕਾਰਨ ਉਹਨਾਂ ਵੱਲੋਂ ਦਿੱਲੀ ਦੇ ਵਿੱਚ ਜਾ ਕੇ ਆਪਣੇ ਟੈਸਟ ਵੀ ਕਰਵਾਏ ਗਏ ਸਨ। ਉਸ ਤੋਂ ਬਾਅਦ ਇਹ ਅਪਡੇਟ ਸਾਹਮਣੇ ਆਈ ਕਿ ਉਹਨਾਂ ਦੀ ਸਿਹਤ ਦੇ ਵਿੱਚ ਸੁਧਾਰ ਹੈ ਤੇ ਉਹ ਆਪਣੇ ਕੰਮ ਕਾਰ ਦੇ ਵਿੱਚ ਹੁਣ ਵਿਅਸਤ ਹੋ ਚੁੱਕੇ ਹਨ l ਇਸੇ ਵਿਚਾਲੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਦੇ ਨਾਲ ਜੁੜੀ ਹੋਈ ਵੱਡੀ ਖਬਰ ਸਾਹਮਣੇ ਆਈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ ਸੁਪਰ ਸਪੈਸ਼ਲਿਟੀ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨਾਂ ਦਾ ਇਲਾਜ ਚੱਲਦਾ ਪਿਆ ਹੈ । ਉਹਨਾਂ ਦੇ ਕਰੀਬੀ ਦੋਸਤਾਂ ਦੇ ਵੱਲੋਂ ਦੱਸਿਆ ਗਿਆ ਕਿ ਮੁੱਖ ਮੰਤਰੀ ਨੂੰ ਲੰਘੀ ਦੇਰ ਰਾਤ ਫੋਰਟਿਸ ਹਸਪਤਾਲ ‘ਚ ਲਿਆਂਦਾ ਗਿਆ, ਜਿਥੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮੁੱਢਲੀ ਸਿਹਤ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਦਾਖ਼ਲ ਕਰ ਲਿਆ ਗਿਆ। ਉਨਾਂ ਦੀ ਸਿਹਤ ਸਬੰਧੀ ਮਿਲੀ ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਭਗਵੰਤ ਮਾਨ ਦਾ ਅਚਾਨਕ ਬਲੱਡ ਪ੍ਰੈਸ਼ਰ ਵਧ ਕਾਰਨ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਗਈ ਸੀ। ਉਂਜ ਮੁੱਖ ਮੰਤਰੀ ਦੇ ਦਫ਼ਤਰ ਵੱਲੋਂ ਹਸਪਤਾਲ ਦੇ ਡਾਕਟਰਾਂ ਦੇ ਹਵਾਲੇ ਨਾਲ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਦੀ ਸਿਹਤ ਬਿਲਕੁਲ ਠੀਕ ਹੈ ਤੇ ਉਨ੍ਹਾਂ ਨੂੰ ਰੁਟੀਨ ਚੈੱਕਅਪ ਲਈ ਹਸਪਤਾਲ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ । ਉਨ੍ਹਾਂ ਕਿਹਾ ਕਿ ਕੁੱਝ ਜ਼ਰੂਰੀ ਟੈਸਟ ਕਰਨ ਅਤੇ ਰਿਪੋਰਟ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਜਾਵੇਗੀ। ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਅਚਾਨਕ ਵਿਗੜ ਗਈ l ਜਿਸ ਕਾਰਨ ਉਨਾਂ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ l ਜਦੋਂ ਇਹ ਖਬਰ ਉਨਾਂ ਦੇ ਆਪਣਿਆਂ ਤੇ ਪੰਜਾਬ ਦੇ ਲੋਕਾਂ ਤੱਕ ਪਹੁੰਚੀ ਤੇ ਹਰ ਕਿਸੇ ਦੇ ਵੱਲੋਂ ਹੁਣ ਉਹਨਾਂ ਦੀ ਸਿਹਤਯਾਬੀ ਦੇ ਲਈ ਕਾਮਨਾ ਕੀਤੀ ਜਾ ਰਹੀ ਹੈ।

                                       
                            
                                                                   
                                    Previous Postਬੱਸ ਪਲਟਣ ਕਾਰਨ ਇਥੇ 3 ਸਕੂਲੀ ਵਿਦਿਆਰਥੀਆਂ ਸਣੇ 4 ਦੀ ਹੋਈ ਮੌਤ
                                                                
                                
                                                                    
                                    Next Postਪੰਜਾਬ ਚ ਇਥੇ ਵਿਆਹ ਤੋਂ 5 ਦਿਨ ਬਾਅਦ ਲਾੜੇ ਨਾਲ ਵਾਪਰੀ ਅਣਹੋਣੀ , ਕਦੇ ਸੁਪਨੇ ਚ ਵੀ ਨਹੀਂ  ਸੋਚਿਆ
                                                                
                            
               
                            
                                                                            
                                                                                                                                            
                                    
                                    
                                    



