ਹਾਦਸੇ ਚ ਨੌਜਵਾਨ ਵਕੀਲ ਦੀ ਹੋਈ ਮੌਤ , 4 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ

ਆਈ ਤਾਜਾ ਵੱਡੀ ਖਬਰ 

ਹਰ ਰੋਜ਼ ਵੱਡੀ ਗਿਣਤੀ ਦੇ ਵਿੱਚ ਲੋਕ ਸੜਕੀ ਹਾਦਸਿਆਂ ਵਿੱਚ ਆਪਣੀਆਂ ਕੀਮਤੀ ਜਾਨਾਂ ਗੁਆ ਰਹੇ ਹਨ, ਦੂਜੇ ਪਾਸੇ ਪ੍ਰਸ਼ਾਸਨ ਤੇ ਸਰਕਾਰਾਂ ਦੇ ਵੱਲੋਂ ਵੀ ਆਪਣੇ ਪੱਧਰ ਤੇ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਲੋਕਾਂ ਨੂੰ ਸੜਕੀ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ ਤਾਂ ਜੋ ਲੋਕ ਇਹਨਾਂ ਸੜਕੀ ਹਾਦਸਿਆਂ ਤੋਂ ਬਚ ਸਕਣ l ਪਰ ਇਸ ਦੇ ਬਾਵਜੂਦ ਲੋਕਾਂ ਦੀਆਂ ਅਣਗਹਿਲੀਆਂ ਤੇ ਪ੍ਰਸ਼ਾਸਨ ਦੀਆਂ ਲਾਪਰਵਾਹੀਆਂ ਲਗਾਤਾਰ ਸਾਹਮਣੇ ਆਉਂਦੀਆਂ ਪਈਆਂ ਹਨ, ਨਤੀਜੇ ਵਜੋਂ ਲੋਕ ਸੜਕੀ ਹਾਦਸਿਆਂ ਦੇ ਵਿੱਚ ਜਿੱਥੇ ਆਪਣੀਆਂ ਜਾਨਾਂ ਗਵਾਉਂਦੇ ਪਏ ਹਨ, ਉੱਥੇ ਹੀ ਕਈ ਪ੍ਰਕਾਰ ਦਾ ਮਾਲੀ ਨੁਕਸਾਨ ਵੀ ਹੁੰਦਾ ਪਿਆ ਹੈ।

ਤਾਜ਼ਾ ਮਾਮਲਾ ਸਾਂਝਾ ਕਰਾਂਗੇ, ਜਿਹੜਾ ਫਾਜ਼ਿਲਕਾ ਤੋਂ ਸਾਹਮਣੇ ਆਇਆ, ਜਿੱਥੇ ਵਾਪਰੇ ਇੱਕ ਭਿਆਨਕ ਹਾਦਸੇ ਵਿੱਚ ਇੱਕ ਨੌਜਵਾਨ ਵਕੀਲ ਦੀ ਮੌਤ ਹੋ ਗਈ l ਦੱਸਿਆ ਜਾ ਰਿਹਾ ਹੈ ਕਿ ਇਸ ਵਕੀਲ ਦਾ ਚਾਰ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਹੁਣ ਪਰਿਵਾਰ ਦੇ ਵਿੱਚ ਮਾਤਮ ਦਾ ਮਾਹੌਲ ਹੈ l ਫਿਲਹਾਲ ਪਰਿਵਾਰਕ ਮੈਂਬਰਾਂ ਵਲੋਂ ਇਸ ਮਾਮਲੇ ‘ਚ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਵਕੀਲ ਤਰੁਣ ਵਧਵਾ ਵਜੋਂ ਹੋਈ ਹੈ, ਜਿਸ ਦਾ 4 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।

ਦੱਸਿਆ ਜਾ ਰਿਹਾ ਹੈ ਕਿ ਤਰੁਣ ਆਪਣੀ ਸਾਲੀ ਨੂੰ ਲੁਧਿਆਣਾ ਛੱਡਣ ਲਈ ਆਪਣੇ ਸਹੁਰੇ ਨਾਲ ਗਿਆ ਸੀ। ਜਦੋਂ ਉਹ ਵਾਪਸ ਆ ਰਹੇ ਸਨ ਤਾਂ ਜਲਾਲਾਬਾਦ ਨੇੜੇ ਪਿੰਡ ਬੱਗੇ ਦੇ ਮੌੜ ‘ਤੇ ਗਲਤ ਸਾਈਡ ਤੋਂ ਆ ਰਹੇ ਤੇਲ ਦੇ ਟੈਂਕਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਤਰੁਣ ਅਤੇ ਉਸ ਦਾ ਸਹੁਰਾ ਬੁਰੀ ਤਰ੍ਹਾਂ ਜ਼ਖਮੀ ਹੋ ਗਏ।

ਮੌਕੇ ਤੇ ਆਲੇ ਦੁਆਲੇ ਦੇ ਲੋਕਾਂ ਵੱਲੋਂ ਉਹਨਾਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਤਰੁਨ ਦੇ ਸਹੁਰੇ ਨੂੰ ਤਾਂ ਬਚਾ ਲਿਆ ਗਿਆ, ਪਰ ਦੂਜੇ ਪਾਸੇ ਤਰੁਣ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਹੋਇਆ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ l ਜਿੱਥੇ ਉਸਨੇ ਰਾਹ ਦੇ ਵਿੱਚ ਹੀ ਦਮ ਤੋੜ ਦਿੱਤਾ। ਦੂਜੇ ਪਾਸੇ ਪੁਲਿਸ ਵੱਲੋਂ ਹੁਣ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੁਰਦਾਘਰ ਦੇ ਵਿੱਚ ਰਖਵਾ ਦਿੱਤਾ ਗਿਆ ਹੈ ਤੇ ਪੀੜਿਤ ਪਰਿਵਾਰ ਵੱਲੋਂ ਇਸ ਘਟਨਾ ਦੇ ਜ਼ਿੰਮੇਵਾਰ ਵਿਅਕਤੀ ਉੱਪਰ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।