ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆ ਕਿਸਾਨ ਜਥੇਬੰਦੀਆਂ ਨੂੰ ਕੁਝ ਸਿਆਸੀ ਪਾਰਟੀਆਂ ਵੱਲੋਂ ਪੂਰੀ ਹਮਾਇਤ ਦਿੱਤੀ ਜਾ ਰਹੀ ਹੈ। ਚਲੋ ਦਿੱਲੀ ਦੇ ਤਹਿਤ ਕਿਸਾਨ ਹਰਿਆਣਾ ਦੇ ਬਾਡਰ ਨੂੰ ਪਾਰ ਕਰਦੇ ਹੋਏ ਦਿੱਲੀ ਦਾਖਲ ਹੋ ਚੁੱਕੇ ਹਨ। ਰਸਤੇ ਵਿੱਚ ਹਰਿਆਣਾ ਤੇ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਪਾਣੀ ਦੀ ਬੁਛਾੜ ਕੀਤੀ ਗਈ ਅੱਥਰੂ ਗੈਸ ਸੁੱ-ਟੇ ਗਏ। ਇਨ੍ਹਾਂ ਸਭ ਦੀ ਪ੍ਰਵਾਹ ਕੀਤੇ ਬਿਨਾਂ ਕਿਸਾਨ ਆਪਣੀ ਮੰਜ਼ਿਲ ਵੱਲ ਅੱਗੇ ਵਧ ਚੁੱਕੇ ਹਨ।
ਕੇਂਦਰ ਸਰਕਾਰ ਵੱਲੋਂ ਜਿਸ ਤਰ੍ਹਾਂ ਕਿਸਾਨ ਜਥੇਬੰਦੀਆਂ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਰਿਹਾ ਹੈ । ਕਿਸਾਨਾਂ ਦਾ ਸੰਘਰਸ਼ ਵੀ ਓਨਾ ਹੀ ਤੇਜ਼ ਹੁੰਦਾ ਜਾ ਰਿਹਾ ਹੈ। ਕਿਸਾਨਾਂ ਦੀ ਹਮਾਇਤ ਕਰਦੇ ਹੋਏ ਦਿੱਲੀ ਤੋਂ ਆਮ ਆਦਮੀ ਪਾਰਟੀ ਨੇ ਕਿਸਾਨਾਂ ਲਈ ਐਲਾਨ ਕਰ ਦਿੱਤਾ ਹੈ। ਜਿਸ ਨੂੰ ਸੁਣ ਕੇ ਸਭ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਖ਼ੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਜਾ ਰਹੇ ਕਿਸਾਨਾਂ ਨੂੰ ਆਮ ਆਦਮੀ ਪਾਰਟੀ ਨੇ ਨਾਲ ਹੋਣ ਦਾ ਪੂਰਨ ਸਮਰਥਨ ਦਿੱਤਾ ਹੈ। ਆਮ ਆਦਮੀ ਪਾਰਟੀ ਵੱਲੋਂ ਸ਼ਾਂਤਮਈ ਢੰਗ ਨਾਲ ਕਿਸਾਨ ਧਰਨਾ ਸਥਾਨ ਵੱਲ ਵਧ ਰਹੇ ਸਨ ,
ਪਰ ਕੇਂਦਰ ਸਰਕਾਰ ਵੱਲੋਂ ਉਹਨਾਂ ਨਾਲ ਰਸਤੇ ਵਿੱਚ ਕੀਤੀ ਗਈ ਰੋਕ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਬਾਰਡਰ ਤੇ ਰੋਕਣ ਦੇ ਫ਼ੈਸਲੇ ਨੂੰ ਆਮ ਆਦਮੀ ਪਾਰਟੀ ਵੱਲੋ ਗਲਤ ਕਰਾਰ ਦਿੱਤਾ ਗਿਆ ਹੈ। ਕਿਸਾਨਾਂ ਦੇ ਹੱਕ ਵਿੱਚ ਪਾਰਟੀ ਵੱਲੋਂ ਵੱਡਾ ਬਿਆਨ ਸਾਹਮਣੇ ਆਇਆ ਹੈ। ਜਿਸ ਵਿੱਚ ਆਮ ਆਦਮੀ ਪਾਰਟੀ ਨੇ ਦਿੱਲੀ ਆ ਰਹੇ ਕਿਸਾਨਾਂ ਲਈ ਐਲਾਨ ਕੀਤਾ ਹੈ ਕਿ ਉਹ ਉਨ੍ਹਾਂ ਕਿਸਾਨਾਂ ਨੂੰ ਖਾਣ ਪੀਣ ਦਾ ਸਾਮਾਨ, ਮਾਸਕ ਅਤੇ ਸੈਨੇਟਾਈਜ਼ਰ, ਰਹਿਣ ਦਾ ਸਥਾਨ ਆਦ ਮੁਹਈਆ ਕਰਵਾਏਗੀ।
ਆਮ ਆਦਮੀ ਪਾਰਟੀ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਕਿਸਾਨਾਂ ਦੀ ਹਰ ਮਦਦ ਕਰਨ ਲਈ ਆਮ ਆਦਮੀ ਪਾਰਟੀ ਦੇ ਵਰਕਰ ਕਿਸਾਨਾਂ ਦੀ ਦਿਨ ਰਾਤ ਸੇਵਾ ਕਰਨਗੇ। ਕਿਸਾਨਾਂ ਦੀ ਸਿਹਤ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਆਮ ਆਦਮੀ ਪਾਰਟੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨੂੰ ਦਿੱਲੀ ਆਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।
ਕੇਜਰੀਵਾਲ ਸਰਕਾਰ ਨੇ ਦਿੱਲੀ ਸਰਕਾਰ ਨੂੰ ਨ-ਸੀ-ਹ-ਤ ਦਿੰਦਿਆਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਤੁਰੰਤ ਮੰਨਣ ਲਈ ਆਖਿਆ ਹੈ। ਉਧਰ ਪੰਜਾਬ ਪੁਲਿਸ ਵੱਲੋਂ ਦਿੱਲੀ ਦੇ ਖੇਡ ਸਟੇਡੀਅਮਾਂ ਨੂੰ ਅਸਥਾਈ ਜੇਲ੍ਹਾਂ ਬਣਾਉਣ ਦੀ ਮੰਗ ਨੂੰ ਸਰਕਾਰ ਵੱਲੋਂ ਠੁਕਰਾ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਦੇਖਦੇ ਹੋਏ ਖੇਡ ਮੈਦਾਨਾਂ ਨੂੰ ਜੇਲ੍ਹ ਬਣਾਉਣ ਦੀ ਅਰਜ਼ੀ ਨੂੰ ਨਾ ਮਨਜ਼ੂਰ ਕਰ ਦਿੱਤਾ ਗਿਆ ਹੈ।

ਤਾਜਾ ਜਾਣਕਾਰੀ