ਹੁਣੇ ਬੋਲੀਵੁਡ ਨੂੰ ਲੱਗਾ ਵੱਡਾ ਝੱਟਕਾ ਇਸ ਮਸ਼ਹੂਰ ਅਦਾਕਾਰ ਦੀ ਹੋਈ ਅਚਾਨਕ ਮੌਤ, ਮੁੱਖ ਮੰਤਰੀ ਤੱਕ ਕਰ ਰਹੇ ਅਫਸੋਸ

ਮਸ਼ਹੂਰ ਅਦਾਕਾਰ ਦੀ ਹੋਈ ਅਚਾਨਕ ਮੌਤ

ਇਸ ਸਦੀ ਦੇ ਵਿਚ 2020 ਅਜਿਹਾ ਸਾਲ ਹੈ ,ਜੋ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਸਾਲ ਦੇ ਵਿਚ ਬਹੁਤ ਸਾਰੀਆਂ ਫ਼ਿਲਮੀ ਜਗਤ , ਧਾਰਮਿਕ ਜਗਤ, ਰਾਜਨੀਤਿਕ ਜਗਤ ਤੇ ਖੇਲ ਜਗਤ ਦੀਆਂ ਬਹੁਤ ਸਾਰੀਆਂ ਮਹਾਨ ਹਸਤੀਆਂ ਇਸ ਸੰਸਾਰ ਨੂੰ ਅਲਵਿਦਾ ਆਖ ਗਈ। ਇਕ ਤੋਂ ਬਾਅਦ ਇਕ ਮਹਾਨ ਸ਼ਖਸੀਅਤਾਂ ਸਾਡੇ ਤੋਂ ਦੂਰ ਹੋ ਗਈਆਂ। ਆਏ ਦਿਨ ਹੀ ਇਸ ਤਰਾਂ ਦੀਆਂ ਖ਼ਬਰਾਂ ਮਿਲ ਰਹੀਆਂ ਹਨ ਉਸ ਨੂੰ ਸੁਣ ਕੇ ਬਹੁਤ ਦੁੱਖ ਹੋ ਰਿਹਾ ਹੈ।

ਕਿਉਂਕਿ ਇਸ ਸਾਲ ਦੇ ਵਿੱਚ ਇੱਕ ਤੋਂ ਬਾਅਦ ਇੱਕ ਇਹ ਮਹਾਨ ਸਖਸੀਅਤਾਂ ਸਾਡੇ ਵਿਚਕਾਰ ਨਹੀਂ ਰਹਿਣਗੀਆਂ। ਇਸ ਬਾਰੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ। ਇਸ ਸਾਲ ਵਿਚ ਕੁਝ ਲੋਕ ਕਰੋਨਾ ਦੀ ਭੇਟ ਚੜ੍ਹੇ, ਕੁਝ ਸੜਕ ਹਾਦਸਿਆਂ ਤੇ ਬਿਮਾਰੀਆਂ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਇਸ ਸੰਸਾਰ ਤੋਂ ਜਾਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਦੁਖਦਾਈ ਖ਼ਬਰ ਸਾਹਮਣੇ ਆ ਜਾਂਦੀ ਹੈ

ਜਿਸ ਨੂੰ ਸੁਣ ਕੇ ਬਹੁਤ ਦੁੱਖ ਪਹੁੰਚਦਾ ਹੈ। ਹੁਣ ਇਸ ਮਸ਼ਹੂਰ ਅਦਾਕਾਰ ਦੀ ਹੋਈ ਅਚਾਨਕ ਮੌਤ ਹੋਣ ਕਾਰਨ ਬਾਲੀਵੁਡ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੋਲੀਵੁੱਡ ਦੇ ਮਸ਼ਹੂਰ ਅਦਾਕਾਰ ਮਨੂ ਮੁਖਰਜੀ ਨੂੰ ਅੱਜ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਨੇ ਆਪਣੇ ਫ਼ਿਲਮੀ ਕੈਰੀਅਰ ਦੀ ਸ਼ੁਰੂਆਤ ਮ੍ਰਿਣਾਲ ਸੇਨ ਦੀ ਫਿਲਮ ਨੀਲ ਅਕਾਸਰ ਡਾਉਨ ਨਾਲ ਕੀਤੀ।

ਫਿਲਮ ਪਤਾਲਘਰ ਵਿੱਚ ਉਨ੍ਹਾਂ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਆਲੋਚਕਾਂ ਵੱਲੋਂ ਸਲਾਘਾ ਕੀਤੀ ਗਈ। ਇਸ ਤੋਂ ਇਲਾਵਾ ਸਤਿਆਜੀਤ ਰੇਅ ਦੀ ਫਿਲਮ ਜੈ ਬਾਬਾ ਫੇਲੁਨਾਥ ਅਤੇ ਗਣ ਸ਼ਟਰੂ ਵਿੱਚ ਉਨ੍ਹਾਂ ਵੱਲੋਂ ਕੀਤੇ ਗਏ ਅਭਿਐਨ ਨੂੰ ਬਹੁਤ ਪਸੰਦ ਕੀਤਾ ਗਿਆ। ਉਨ੍ਹਾਂ ਨੂੰ 2015 ਵਿੱਚ ਟੈਲੀ ਸਨਮਾਨ ਪੁਰਸਕਾਰ ਵਿਚ ਲਾਈਫ਼ ਟਾਈਮ ਅਚੀਵਮੈਂਟ ਅਵਾਰਡ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਦਿੱਤਾ ਗਿਆ ਸੀ।

ਮੁਖਰਜੀ ਦੀ ਮੌਤ ਤੇ ਮਮਤਾ ਬੈਨਰਜੀ ਵੱਲੋਂ ਉਹਨਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਨਿਰਦੇਸ਼ਕ ਅਤਨੂੰ ਘੋਸ਼, ਅਦਾਕਾਰ ਸੁਜਾਨ ਨੀਲ ਮੁਖਰਜੀ ਅਤੇ ਸ਼ਾਸ਼ਵਤ ਚੈਟਰਜੀ ਸਮੇਤ ਕਈ ਹੋਰਾਂ ਵਲੋ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੱਛਮੀ ਬੰਗਾਲ ਦੇ ਮੋਸ਼ਨ ਪਿਕਚਰਜ਼ ਆਰਟੀਸਟਸ ਫੋਰਮ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ , ਮੁਖ਼ਰਜੀ ਇਸ ਦੇ ਸਰਗਰਮ ਮੈਂਬਰ ਸਨ। 90 ਸਾਲਾਂ ਦੇ ਮੁਖਰਜੀ ਆਪਣੇ ਪਰਿਵਾਰ ਵਿੱਚ ਪਿੱਛੇ ਪਤਨੀ ਅਤੇ ਦੋ ਧੀਆਂ ਛੱਡ ਗਏ ਹਨ।