ਹੁਣੇ ਹੁਣੇ ਇਸ ਚੋਟੀ ਦੇ ਕਬੱਡੀ ਖਿਡਾਰੀ ਦਾ ਹੋਇਆ ਐਕਸੀਡੈਂਟ ਹੋਈ ਮੌਤ, ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਪਾਣੀ ਦਿਆ ਬੁਲਬੁਲਿਆ ਵੇ ਦੱਸ ਕੀ ਮੁਨਿਆਦਾ ਤੇਰੀਆਂ, ਇਸ ਸਤਰਾਂ ਬਿਲਕੁਲ ਸੱਚ ਹਨ। ਇਨਸਾਨ ਦੀ ਜ਼ਿੰਦਗੀ ਵੀ ਇਸ ਬੁਲਬੁਲੇ ਦੀ ਤਰਾਂ ਹੈ, ਕਿਸ ਮੋੜ ਤੇ ਕਦੋਂ , ਕੀ ਹਾਦਸਾ ਵਾਪਰ ਜਾਵੇ,ਇਸ ਬਾਰੇ ਤਾਂ ਰੱਬ ਹੀ ਜਾਣ ਸਕਦਾ ਹੈ। ਇਸ ਵਰ੍ਹੇ ਦੇ ਵਿੱਚ ਪਤਾ ਨਹੀਂ ਕਿੰਨੇ ਇਹੋ ਜਿਹੇ ਹਾਦਸੇ ਸਾਹਮਣੇ ਆਏ ਹਨ, ਜਿਸ ਵਿੱਚ ਅਣਗਿਣਤ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਇਸ ਸਾਲ ਦੇ ਵਿੱਚ ਰਾਜਨੀਤਿਕ ਜਗਤ, ਖੇਡ-ਜਗਤ, ਸਾਹਿਤਕ ਜਗਤ , ਫਿਲਮੀ ਜਗਤ, ਧਾਰਮਿਕ ਜਗਤ, ਵਿਚੋਂ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇਸ ਸਾਲ ਦੇ ਵਿੱਚ ਇਸ ਸੰਸਾਰ ਨੂੰ ਅਲਵਿਦਾ ਆਖ ਗਈਆਂ।

ਇਸ ਸਾਲ ਦੇ ਵਿੱਚ ਤਾਂ ਦੁਖਦਾਈ ਖਬਰਾਂ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ।ਆਏ ਦਿਨ ਹੀ ਇਹੋ ਜਿਹੇ ਸੜਕ ਹਾਦਸੇ ਸਾਹਮਣੇ ਆਉਂਦੇ ਹਨ ।ਜਿਨ੍ਹਾਂ ਦੇ ਬਾਰੇ ਸੁਣ ਕੇ ਹਰ ਇਨਸਾਨ ਦੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ। ਦੇਸ਼ ਵਿਚ ਰੋਜ਼ਾਨਾ ਹੀ ਹੋਣ ਵਾਲੇ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ।ਅਜਿਹੀ ਭਿਆਨਕ ਘਟਨਾ ਸਾਹਮਣੇ ਆਈ ਹੈ ਜਿੱਥੇ ਚੋਟੀ ਦੇ ਕਬੱਡੀ ਦੇ ਖਿਡਾਰੀ ਦੇ ਐਕਸੀਡੈਂਟ ਦੌਰਾਨ ਮੌਤ ਹੋਣ ਦੀ ਖਬਰ ਪ੍ਰਾਪਤ ਹੋਈ ਹੈ।

ਜਿਸ ਨਾਲ ਖੇਡ ਜਗਤ ਵਿਚ ਸੋਗ ਦੀ ਲਹਿਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੋਟੀ ਦੇ ਕਬੱਡੀ ਖਿਡਾਰੀ ਰਵੀ ਦਾ ਐਕਸੀਡੈਂਟ ਅੱਜ ਕਰਨਾਲ ਦੇ ਸੈਕਟਰ 4 ਦੇ ਕੋਲ ਹੋਣ ਦੀ ਖਬਰ ਮਿਲੀ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਵੀ ਕਰਨਾਲ ਵਿਖੇ ਆਪਣੇ ਰਿਸ਼ਤੇਦਾਰਾਂ ਦੇ ਘਰ ਆਇਆ ਹੋਇਆ ਸੀ। ਜਦੋਂ ਰਵੀ ਆਪਣੇ ਰਿਸ਼ਤੇਦਾਰ ਦੇ ਘਰ ਜਾ ਰਿਹਾ ਸੀ ਤਾਂ ਸੈਕਟਰ-4 ਨੇੜੇ ਇਕ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਇਸ ਹਾਦਸੇ ਦੌਰਾਨ ਰਵੀ ਦੀ ਮੌਕੇ ਤੇ ਹੀ ਮੌਤ ਹੋ ਗਈ। ਕਬੱਡੀ ਖਿਡਾਰੀ ਰਵੀ ਨੂੰ ਟੱਕਰ ਮਾਰਨ ਵਾਲੀ ਗੱਡੀ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਇਹ ਕਬੱਡੀ ਖਿਡਾਰੀ ਰਵੀ ਹਰਿਆਣਾ ਵਿੱਚ ਪਾਣੀਪੱਤ ਦੇ ਸੀਕ ਪਾਤਰੀ ਪਿੰਡ ਦਾ ਰਹਿਣ ਵਾਲਾ ਸੀ । ਰਵੀ ਸਟੇਟ ਲੈਵਲ ਤੱਕ ਕਬੱਡੀ ਖਿਡਾਰੀ ਸੀ। ਉਸ ਦੀ ਮੌਤ ਦੀ ਖਬਰ ਮਿਲਦੇ ਸਾਰ ਹੀ ਪਿੰਡ ਦੇ ਵਿੱਚ ਸੋਗ ਦੀ ਲਹਿਰ ਛਾ ਗਈ। ਖੇਡ ਜਗਤ ਵੱਲੋਂ ਰਵੀ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।