ਹੁਣੇ ਹੁਣੇ ਇਸ ਚੋਟੀ ਦੇ ਵੱਡੇ ਲੀਡਰ ਦੀ ਅਚਾਨਕ ਵਿਗੜੀ ਸਿਹਤ ICU ਕਰਾਇਆ ਦਾਖਲ, ਹੋ ਰਹੀਆਂ ਦੁਆਵਾਂ

1230

ਹੁਣੇ ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਦੀ ਵਿਸ਼ਵ ਦੇ ਵਿੱਚ ਇਕ ਹੋਰ ਨਵੀਂ ਲਹਿਰ ਸ਼ੁਰੂ ਹੋ ਗਈ ਹੈ। ਜਿਸ ਨਾਲ ਰੋਜ਼ਾਨਾ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਦੇ ਵਿੱਚ ਬਹੁਤ ਜ਼ਿਆਦਾ ਵਾਧਾ ਦੇਖਿਆ ਜਾ ਰਿਹਾ ਹੈ। ਹੁਣ ਤੱਕ ਇਸ ਬਿਮਾਰੀ ਦੇ ਨਾਲ ਬਹੁਤ ਸਾਰੇ ਅਦਾਕਾਰ, ਖਿਡਾਰੀ, ਗਾਇਕ, ਲੇਖਕ, ਫਿਲਮ ਨਿਰਮਾਤਾ ਅਤੇ ਨਿਰਦੇਸ਼ਕ, ਡਾਕਟਰ ਅਤੇ ਰਾਜਨੇਤਾ ਸੰਕ੍ਰਮਿਤ ਹੋ ਚੁੱਕੇ ਹਨ। ਬੜੇ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਦੇ ਵਿੱਚ ਕਾਂਗਰਸ ਪਾਰਟੀ ਦੇ ਇੱਕ ਸੀਨੀਅਰ ਨੇਤਾ ਵੀ ਸ਼ਾਮਲ ਹੋ ਗਏ ਹਨ।

ਜਿਨ੍ਹਾਂ ਦੀ ਸਿਹਤ ਵਿੱਚ ਲਗਾਤਾਰ ਆ ਰਹੀ ਗਿਰਾਵਟ ਕਾਰਨ ਉਨ੍ਹਾਂ ਨੂੰ ਇਕ ਵੱਡੇ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਰਾਜ ਸਭਾ ਸੰਸਦ ਮੈਂਬਰ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਅਹਿਮਦ ਪਟੇਲ ਅਕਤੂਬਰ ਦੇ ਪਹਿਲੇ ਹਫ਼ਤੇ ਵਿੱਚ ਕੋਰੋਨਾ ਵਾਇਰਸ ਦੀ ਬਿਮਾਰੀ ਦਾ ਸ਼ਿਕਾਰ ਹੋ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੈਟਰੋ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

ਅਹਿਮਦ ਪਟੇਲ ਦੀ ਹਾਲਤ ਵਿੱਚ ਸੁਧਾਰ ਨਾ ਆਉਂਦਾ ਦੇਖ ਉਨ੍ਹਾਂ ਨੂੰ ਹੁਣ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ ਜਿੱਥੇ ਉਹ ਆਈਸੀਯੂ ਵਾਰਡ ਵਿੱਚ ਹਨ। ਇਸ ਬਿਮਾਰੀ ਸਬੰਧੀ ਪਤਾ ਲੱਗਣ ਤੇ 71 ਸਾਲਾਂ ਅਹਿਮਦ ਪਟੇਲ ਵੱਲੋਂ ਅਕਤੂਬਰ ਮਹੀਨੇ ਵਿੱਚ ਇੱਕ ਟਵੀਟ ਕੀਤਾ ਗਿਆ ਸੀ। ਜਿਸ ਵਿੱਚ ਉਨ੍ਹਾਂ ਦੇ ਪੁੱਤਰ ਫੈਸਲ ਨੇ ਲਿਖਦਿਆਂ ਕਿਹਾ ਕਿ ਪਰਿਵਾਰਕ ਮੈਂਬਰ ਹੋਣ ਦੇ ਨਾਤੇ ਮੈਂ ਇੱਥੇ ਇਹ ਦੱਸਣਾ ਚਾਹੁੰਦਾ ਹਾਂ ਕਿ ਸ੍ਰੀ ਅਹਿਮਦ ਪਟੇਲ ਦੀ ਬੀਤੇ ਹਫ਼ਤਿਆਂ ਦੌਰਾਨ ਕਰਵਾਏ ਗਏ ਕੋਵਿਡ-19 ਟੈਸਟ ਦੀ ਰਿਪੋਰਟ ਪਾਜ਼ੀਟਿਵ ਆਈ ਸੀ।

ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਗੁੜਗਾਉਂ ਦੇ ਮੇਦਾਂਤਾ ਹਸਪਤਾਲ ਦੇ ਆਈਸੀਯੂ ਵਾਰਡ ਵਿੱਚ ਅਗਾਂਹ ਦੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਸਿਹਤ ਵਿੱਚ ਥੋੜਾ ਸੁਧਾਰ ਹੈ ਅਤੇ ਉਹ ਹਸਪਤਾਲ ਦੀ ਨਿਗਰਾਨੀ ਵਾਲੀ ਟੀਮ ਦੀ ਦੇਖ ਰੇਖ ਵਿੱਚ ਹਨ। ਅਸੀਂ ਇਹ ਗੁਜ਼ਾਰਿਸ਼ ਕਰਦੇ ਹਾਂ ਕਿ ਤੁਸੀਂ ਸਾਰੇ ਉਹਨਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰੋਗੇ।

ਕਾਂਗਰਸ ਦੇ ਬਹੁਤ ਸਾਰੇ ਸੀਨੀਅਰ ਆਗੂਆਂ ਵੱਲੋਂ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਅਭਿਸ਼ੇਕ ਸਿੰਘਵੀ ਅਤੇ ਤਰੁਣ ਗੋਗੋਈ ਸਮੇਤ ਕਈ ਕਾਂਗਰਸੀ ਨੇਤਾਵਾਂ ਦੇ ਕੋਵਿਡ -19 ਦੇ ਟੈਸਟ ਪਾਜ਼ੀਟਿਵ ਪਾਏ ਗਏ ਸਨ। ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਤੋਂ ਇਲਾਵਾ, ਕਈ ਕੇਂਦਰੀ ਮੰਤਰੀ ਵੀ ਇਸ ਤੋਂ ਪਹਿਲਾਂ ਨਾਵਲ ਕੋਰੋਨਾਵਾਇਰਸ ਤੋਂ ਸੰਕਰਮਿਤ ਹੋ ਚੁੱਕੇ ਹਨ।