BREAKING NEWS
Search

ਹੁਣੇ ਹੁਣੇ ਇਸ ਮਸ਼ਹੂਰ ਪੰਜਾਬੀ ਗਾਇਕ ਦੀ ਹੋਈ ਅਚਾਨਕ ਮੌਤ , ਛਾਇਆ ਸੋਗ

ਹੁਣੇ ਆਈ ਤਾਜਾ ਵੱਡੀ ਖਬਰ

ਇਹ ਸਾਲ ਸਭ ਦੀ ਜ਼ਿੰਦਗੀ ਵਿੱਚ ਅਜਿਹਾ ਸਾਲ ਬਣ ਕੇ ਆਵੇਗਾ , ਜਿਸਦੀ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ।ਇਹ ਤਾਂ ਰੱਬ ਹੀ ਜਾਣਦਾ ਹੈ ਕਿ ਇਸ ਸਾਲ ਆ ਰਹੀਆਂ ਦੁਖਦਾਈ ਖਬਰਾਂ ਦਾ ਅੰਤ ਕਦੋਂ ਹੋਵੇਗਾ। ਇੱਕ ਦੇ ਬਾਅਦ ਇੱਕ ਸਿਲਸਿਲੇਵਾਰ ਤਰੀਕੇ ਦੇ ਨਾਲ ਸੋਗ ਭਰੀਆ ਖਬਰਾਂ ਦੇਖਣ ਅਤੇ ਸੁਣਨ ਵਿਚ ਮਿਲ ਰਹੀਆਂ ਹਨ। ਪਿਛਲੇ ਦਿਨੀਂ ਬਹੁਤ ਸਾਰੇ ਲੋਕ ਹਾਦਸਿਆਂ ਦਾ ਸ਼ਿਕਾਰ ਬਣ ਗਏ। ਆਏ ਦਿਨ ਹੀ ਹਾਦਸਿਆਂ ਦੇ ਵਿੱਚ ਵੀ ਵਾਧਾ ਹੁੰਦਾ ਜਾ ਰਿਹਾ ਹੈ।

ਇਸ ਸਾਲ ਵਿੱਚ ਜਿੱਥੇ ਕਰੋਨਾ ਮਹਾਮਾਰੀ ਨੇ ਪੂਰੀ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ ਹੈ।ਉਥੇ ਹੀ ਸਾਹਿਤ ਜਗਤ ,ਸੰਗੀਤ ਜਗਤ,ਫ਼ਿਲਮ ਜਗਤ ,ਖੇਡ ਜਗਤ , ਰਾਜਨੀਤੀ ਜਗਤ, ਮਨੋਰੰਜਨ ਜਗਤ,ਧਾਰਮਿਕ ਜਗਤ, ਵਿੱਚੋਂ ਕੋਈ ਨਾ ਕੋਈ ਖ਼ਬਰ ਅਜਿਹੀ ਸਾਹਮਣੇ ਆ ਜਾਂਦੀ ਹੈ ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਸ ਸਾਲ ਦੇ ਵਿੱਚ ਬਹੁਤ ਸਾਰੇ ਲੋਕ ਕਰੋਨਾ, ਸੜਕ ਹਾਦਸਿਆਂ, ਅਚਾਨਕ ਹੋਣ ਵਾਲੇ ਹਾਰਟ ਅਟੈਕ ਅਤੇ ਬੀਮਾਰੀਆਂ ਦਾ ਸ਼ਿਕਾਰ ਹੋ ਗਏ,ਕੁਝ ਬਿਮਾਰੀਆਂ ਤੇ ਚਲਦੇ ਹੋਏ ਕਰੋਨਾ ਮਹਾਂਮਾਰੀ ਦੀ ਲਪੇਟ ਵਿੱਚ ਆਉਣ ਕਾਰਨ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ।

ਇਸ ਸਾਲ ਦੇ ਵਿੱਚ ਪੰਜਾਬੀ ਗਾਇਕਾਂ ਬਾਰੇ ਵੀ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਹੁਣ ਇਕ ਹੋਰ ਪੰਜਾਬੀ ਗਾਇਕ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਕਤਸਰ ਜ਼ਿਲੇ ਵਿਚ ਖੂਨਣ ਕਲਾਂ ਵਿੱਚ ਇੱਕ ਪੰਜਾਬੀ ਗਾਇਕ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਗਾਇਕ ਗੁਰਜੰਟ ਗਿੱਲ ਦੀ ਅੱਜ ਅਚਾਨਕ ਦਿਲ ਦਾ ਦੌ-ਰਾ ਪੈਣ ਕਾਰਨ ਮੌਤ ਹੋ ਗਈ ਹੈ।

ਗਾਇਕ ਗੁਰਜੰਟ ਦਿਲ ਦੀ ਮੌਤ ਤੇ ਲੋਕ ਗਾਇਕ ਕਲਾਂ ਮੰਚ ਦੇ ਮੈਂਬਰਾਂ ਗੁਰਮੇਲ ਕਲਿਆਣਾ, ਦਰਸ਼ਨ ਖਾਨ, ਆਤਮਾ ਖੁੰਡੇ ਹਲਾਲ, ਜਗਦੇਵ ਭੂੰਦੜ, ਸੇਵਕ ਢੋਲੀ, ਮਨਪ੍ਰੀਤ ਢੋਲੀ, ਪਰਮਜੀਤ ਆਦੀਵਾਲਾ ਤੇ ਬਲਵਿੰਦਰ ਵਿਰਕ,ਗੁਰਨਾਮ ਕੌਮਲ, ਕਰਨੈਲ ਸੋਕੀ, ਦਰਸ਼ਨ ਭੱਟੀ, ਇਕਬਾਲ ਦੀਪ, ਹੁਸਨਦੀਪ, ਸਾਗਰ ਮੁਕਤਸਰੀ, ਜਸਵੰਤ ਸੰਧੂ, ਜਗਦੇਵ ਚਮਕਾਰਾ, ਸੁਖਦੇਵ ਭੱਟੀ,ਆਦਿ ਨੇ ਗੁਰਜੰਟ ਗਿੱਲ ਦੀ ਅਚਾਨਕ ਹੋਈ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਪੰਜਾਬੀ ਗਾਇਕ ਦੀ ਹੋਈ ਮੌਤ ਕਾਰਨ ਪੰਜਾਬੀ ਸੰਗੀਤ ਖੇਤਰ ਵਿੱਚ ਸੋਗ ਦੀ ਲਹਿਰ ਛਾ ਗਈ ਹੈ।