ਹੁਣੇ ਹੁਣੇ ਕੇਂਦਰ ਤੋਂ ਆ ਗਈ ਵੱਡੀ ਖਬਰ ਵਧੇ ਹੋਏ ਕੋਰੋਨਾ ਕੇਸਾਂ ਕਰਕੇ – ਇਹ ਨਵੇਂ ਦਿਸ਼ਾ ਨਿਰਦੇਸ਼ ਹੋ ਗਏ ਜਾਰੀ

ਹੁਣੇ ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਦੇ ਮਾਰੂ ਅਸਰ ਹੇਠ ਇਸ ਸਮੇਂ ਦੇਸ਼ ਦਾ ਹਰੇਕ ਨਾਗਰਿਕ ਸਹਿਮ ਦੇ ਨਾਲ ਜ਼ਿੰਦਗੀ ਜਿਊਣ ਨੂੰ ਮਜ਼ਬੂਰ ਹੈ। ਸਰਕਾਰਾਂ ਆਪਣੇ ਨਾਗਰਿਕਾਂ ਨੂੰ ਬਚਾਉਣ ਵਾਸਤੇ ਬਹੁਤ ਸਾਰੇ ਹੀਲੇ-ਵਸੀਲੇ ਕਰ ਰਹੀਆਂ ਹਨ। ਵੱਖ ਵੱਖ ਵਿਗਿਆਨਕ ਸੰਸਥਾਵਾਂ ਵੱਲੋਂ ਇਸ ਬਿਮਾਰੀ ਦੀ ਰੋਕਥਾਮ ਅਤੇ ਇਲਾਜ ਵਾਸਤੇ ਵੈਕਸੀਨ ਦੀ ਖ਼ੋਜ ਕਰਨ ਦਾ ਕੰਮ ਜੰਗੀ ਪੱਧਰ ‘ਤੇ ਵੀ ਕੀਤਾ ਜਾ ਰਿਹਾ ਹੈ। ਪਰ ਫ਼ਿਲਹਾਲ ਜਦੋਂ ਤੱਕ ਇਸ ਲਾਗ ਦੀ ਬਿਮਾਰੀ ਦੀ ਦਵਾਈ ਨਹੀਂ ਆ ਜਾਂਦੀ ਉਦੋਂ ਤੱਕ ਇਸ ਦੀ ਰੋਕਥਾਮ ਦਾ ਇਕਲੌਤਾ ਜ਼ਰੀਆ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਾ ਹੈ।

ਦੇਸ਼ ਅੰਦਰ ਵੱਧ ਰਹੇ ਕੋਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਨੇ ਕੁਝ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਕੰਟੇਨਮੈਂਟ ਜ਼ੋਨ, ਨਿਗਰਾਨੀ ਵਾਲੇ ਖੇਤਰਾਂ ਵਿੱਚ ਜ਼ਿਆਦਾ ਤੋਂ ਜ਼ਿਆਦਾ ਚੌਕਸੀ ਵਰਤਣ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੁਝ ਨਵੀਆਂ ਗਾਈਡਲਾਈਨਾਂ ਨੂੰ ਆਮ ਜਨਤਾ ਨਾਲ ਸਾਂਝਾ ਕੀਤਾ ਹੈ। ਜਿੱਥੇ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਇਨ੍ਹਾਂ ਨਵੇਂ ਨਿਯਮਾਂ ਉੱਪਰ ਝਾਤ ਪੁਆਉਂਦੇ ਹੋਏ ਦੱਸਿਆ ਕਿ ਦੇਸ਼ ਅੰਦਰ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਵਿੱਚ ਬਣੇ ਹੋਏ ਕੰਟੇਨਮੈਂਟ ਜ਼ੋਨ ਅੰਦਰ ਜਾਰੀ ਕੀਤੇ ਗਏ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ।

ਇਹ ਦਿਸ਼ਾ ਨਿਰਦੇਸ਼ 1 ਦਸੰਬਰ ਤੋਂ 31 ਦਸੰਬਰ ਤੱਕ ਜਾਰੀ ਰਹਿਣਗੇ। ਕੋਰੋਨਾ ਦੇ ਤਾਜ਼ਾ ਹਾਲਾਤਾਂ ਦਾ ਵਿਸ਼ਲੇਸ਼ਣ ਕਰਦੇ ਹੋਏ ਤਮਾਮ ਸੂਬੇ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਮਨਾਹੀ ਖੇਤਰਾਂ ਵਿੱਚ ਰਾਤ ਦਾ ਕਰਫਿਊ ਲਗਾ ਸਕਦੇ ਹਨ। ਇਸ ਕਰਫਿਊ ਦੌਰਾਨ ਨਿਗਰਾਨੀ ਨੂੰ ਵਧੇਰੇ ਚੌਕਸੀ ਨਾਲ ਕੀਤਾ ਜਾਣਾ ਚਾਹੀਦਾ ਹੈ। ਅਜਿਹੇ ਸਮੇਂ ਵਿੱਚ ਭੀੜ ਉੱਪਰ ਕੰਟਰੋਲ ਕਰਨ ਦੇ ਲਈ ਪ੍ਰਸ਼ਾਸਨ ਨੂੰ ਸਖ਼ਤੀ ਨਾਲ਼ ਨਿਯਮਾਂ ਦੀ ਪਾਲਣਾ ਕਰਵਾਉਣੀ ਪਵੇਗੀ।

ਇਨ੍ਹਾਂ ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਗ੍ਰਹਿ ਮੰਤਰਾਲੇ ਵੱਲੋਂ ਸਿਰਫ਼ ਜ਼ਰੂਰੀ ਗਤੀਵਿਧੀਆਂ ਅਤੇ ਵਸਤਾਂ ਦੀ ਇਜਾਜ਼ਤ ਕੰਟੇਨਮੈਂਟ ਜ਼ੋਨ ਵਿੱਚ ਦਿੱਤੀ ਗਈ ਹੈ। ਇਸ ਸਬੰਧਤ ਖੇਤਰ ਵਿੱਚ ਕੇਂਦਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਨੂੰ ਲਾਗੂ ਅਤੇ ਪਾਲਣਾ ਕਰਵਾਉਣ ਦੇ ਲਈ ਸਥਾਨਕ ਸਰਕਾਰਾਂ, ਪ੍ਰਸ਼ਾਸਨ, ਪੁਲਿਸ ਅਤੇ ਨਿਗਮ ਅਧਿਕਾਰੀਆਂ ਦੀ ਜਿੰਮੇਵਾਰੀ ਹੋਵੇਗੀ। ਕੋਰੋਨਾ ਦੇ ਵੱਧਦੇ ਹੋਏ ਅੰਕੜਿਆਂ ਨੂੰ ਦੇਖਦੇ ਹੋਏ ਸੂਬਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਸਰਕਾਰਾਂ ਲਾਕ ਡਾਊਨ ਦੀ ਪ੍ਰਕਿਰਿਆ ਨੂੰ ਮੁੜ ਸ਼ੁਰੂ ਕਰਨ ਤੋਂ ਪਹਿਲਾਂ ਇਸ ਦੀ ਕੇਂਦਰ ਤੋਂ ਮਨਜ਼ੂਰੀ ਲੈਣਗੀਆਂ।