ਆਈ ਤਾਜਾ ਵੱਡੀ ਖਬਰ 

ਸੂਬਾ ਸਰਕਾਰ ਵੱਲੋਂ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾ ਰਹੇ 2021-22 ਦੇ ਬਜਟ ਦੌਰਾਨ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਕੈਪਟਨ ਮੁੱਖ ਮੰਤਰੀ ਦੀ ਸਰਕਾਰ ਵੱਲੋਂ ਪਹਿਲਾ ਵੀ ਕਈ ਨਵੀਆਂ ਯੋਜਨਾਵਾਂ ਦਾ ਨਿਰਮਾਣ ਵੀ ਕੀਤਾ ਗਿਆ ਹੈ। ਜਿਸ ਦਾ ਫਾਇਦਾ ਗਰੀਬ ਵਰਗ ਅਤੇ ਦ-ਰ-ਮਿ-ਆ-ਨੇ ਵਰਗ ਨੂੰ ਪਹੁੰਚ ਸਕੇ। ਕਰੋਨਾ ਦੌਰ ਦੇ ਵਿੱਚ ਵੀ ਵਿੱਦਿਅਕ ਅਦਾਰਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ , ਤੇ ਬੱਚਿਆਂ ਦੇ ਸਿਲੇਬਸ ਵਿੱਚ ਕ-ਟੋ-ਤੀ ਕਰਦੇ ਹੋਏ ਵਿਦਿਆਰਥੀਆਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਗਈਆਂ। ਸੂਬੇ ਦੇ ਸਾਰੇ ਲੋਕਾਂ ਦੀਆਂ ਨਜ਼ਰਾਂ 8 ਮਾਰਚ ਨੂੰ ਪੇਸ਼ ਕੀਤੇ ਜਾਣ ਵਾਲੇ ਬਜਟ ਉਪਰ ਟਿਕੀਆਂ ਹੋਈਆਂ ਸਨ।

ਅੱਜ ਪੇਸ਼ ਕੀਤੇ ਜਾ ਰਹੇ ਬਜਟ ਦੌਰਾਨ ਕਈ ਤਰ੍ਹਾਂ ਦੇ ਐਲਾਨ ਸਾਹਮਣੇ ਆ ਰਹੇ ਹਨ। ਜਿਸ ਕਾਰਨ ਵੱਖ-ਵੱਖ ਖੇਤਰਾਂ ਦੇ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਹਨ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕਰ ਰਹੇ ਹਨ। ਕੈਪਟਨ ਸਰਕਾਰ ਦਾ ਇਹ ਆਖਰੀ ਬਜਟ ਹੈ। ਕਿਉਂਕਿ ਸੂਬੇ ਅੰਦਰ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣਗੀਆਂ। ਇਸ ਲਈ ਇਸ ਬਜਟ ਦੇ ਨਾਲ ਸਰਕਾਰ ਵੱਲੋਂ ਅਗਲੀਆਂ ਚੋਣਾਂ ਲਈ ਵੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸ ਲਈ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕਈ ਐਲਾਨ ਕੀਤੇ ਜਾ ਰਹੇ ਹਨ।

ਹੁਣ ਕੈਪਟਨ ਸਰਕਾਰ ਨੇ ਵਿਦਿਆਰਥੀਆਂ ਲਈ ਇਕ ਵੱਡਾ ਐਲਾਨ ਕੀਤਾ ਹੈ ਜਿਸ ਨਾਲ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਛਾ ਗਈ। ਪੰਜਾਬ ਸਰਕਾਰ ਵੱਲੋਂ ਅੱਜ ਦੀ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਕਾਰਜਕਾਲ ਦਾ ਆਪਣਾ ਅਖ਼ਰੀ ਬਜਟ ਪੇਸ਼ ਕੀਤਾ ਗਿਆ। ਜਿੱਥੇ ਅੱਜ ਪੇਸ਼ ਕੀਤੇ ਜਾ ਰਹੇ ਬਜਟ ਵਿੱਚ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਔਰਤਾਂ ਲਈ ਮੁਫਤ ਸਫਰ, ਗਰੀਬ ਵਰਗ ਨੂੰ ਦਿੱਤੀ ਜਾ ਰਹੀ ਸ਼ਗਨ ਸਕੀਮ ਵਿੱਚ, ਬੜਾਪਾ ਪੈਨਸ਼ਨ ਵਿੱਚ ਵਾਧਾ,ਕਰਦੇ ਹੋਏ ਗਰੀਬ ਵਰਗ ਨੂੰ ਬਹੁਤ ਸਾਰੀ ਰਾਹਤ ਦਿੱਤੀ ਗਈ ਹੈ।

ਇਸ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕਈ ਵੱਡੇ ਐਲਾਨ ਕੀਤੇ ਗਏ ਹਨ। ਇਸ ਮੌਕੇ ਮਨਪ੍ਰੀਤ ਸਿੰਘ ਬਾਦਲ ਵੱਲੋਂ ਸਰਕਾਰੀ ਕਾਲਜਾਂ ਅਤੇ ਸਕੂਲਾਂ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਫ੍ਰੀ ਟਰਾਂਸਪੋਰਟ ਬੱਸਾਂ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਦਿੱਤੀ ਜਾ ਰਹੀ ਇਸ ਸੁਵਿਧਾ ਨਾਲ ਸਕੂਲ ਅਤੇ ਕਾਲਜ ਆਉਣ-ਜਾਣ ਵਾਲੇ ਵਿਦਿਆਰਥੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Home  ਤਾਜਾ ਖ਼ਬਰਾਂ  ਹੁਣੇ ਹੁਣੇ ਕੈਪਟਨ ਸਰਕਾਰ ਨੇ ਵਿਦਿਆਰਥੀਆਂ ਲਈ ਕਰਤਾ ਇਹ ਵੱਡਾ ਐਲਾਨ -ਮਾਪਿਆਂ ਚ  ਛਾ ਗਈ ਖੁਸ਼ੀ ਦੀ ਲਹਿਰ
                                                      
                                       
                            
                                                                   
                                    Previous Postਅਚਾਨਕ ਵਧੇ ਕੋਰੋਨਾ ਨੂੰ ਰੋਕਣ ਲਈ ਪੰਜਾਬ ‘ਚ ਮੁੜ ਲੱਗ ਸਕਦੀਆਂ ਹਨ ਇਹ ਪਾਬੰਦੀਆਂ
                                                                
                                
                                                                    
                                    Next Postਖੁਸ਼ਖਬਰੀ:ਹੁਣੇ ਹੁਣੇ ਪੰਜਾਬ ਦੀ ਗਰੀਬ ਜਨਤਾ ਲਈ ਪੰਜਾਬ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ
                                                                
                            
               
                            
                                                                            
                                                                                                                                            
                                    
                                    
                                    



