ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਸੰਬੰਧਿਤ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਿਲ ਰਹੀ ਜਾਣਕਾਰੀ ਮੁਤਾਬਕ, ਇਕ ਵਿਵਾਦਿਤ ਵੀਡੀਓ ਦੇ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਤੋਂ ਅਸਤੀਫਾ ਲੈ ਲਿਆ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਸਕੱਤਰ ਨੂੰ ਨਿਰਪੱਖ ਜਾਂਚ ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ।
ਦੂਜੇ ਪਾਸੇ, ਸੂਤਰਾਂ ਦੇ ਹਵਾਲੇ ਨਾਲ ਇਹ ਵੀ ਕਿਹਾ ਜਾ ਰਿਹਾ ਹੈ ਕਿ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਗਗਨਦੀਪ ਸਿੰਘ ਰੰਧਾਵਾ ਨੇ ਕਥਿਤ ਤੌਰ ‘ਤੇ ਮੰਤਰੀ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਕਾਰਨ ਖੁਦਕੁਸ਼ੀ ਕਰ ਲਈ।






