BREAKING NEWS
Search

ਹੁਣੇ ਹੁਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੇਤੀ ਕਨੂੰਨਾਂ ਬਾਰੇ ਆਈ ਇਹ ਵੱਡੀ ਖਬਰ

ਤਾਜਾ ਵੱਡੀ ਖਬਰ

ਜਿੱਥੇ ਖੇਤੀ ਕਾਨੂੰਨਾਂ ਨੂੰ ਸਰਕਾਰ ਨੂੰ ਕਿਸਾਨਾਂ ਦੇ ਹਿਤ ਵਿੱਚ ਦੱਸਿਆ ਜਾ ਰਿਹਾ ਹੈ। ਉੱਥੇ ਹੀ ਕਿਸਾਨ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਸਰਕਾਰ ਪਾਸੋਂ ਕਰ ਰਹੇ ਹਨ। ਇਨ੍ਹਾਂ ਤਿੰਨ ਵਿ-ਵਾ-ਦ-ਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਹੁਣ ਤੱਕ ਇੱਕ ਕਿਸਾਨ ਆਗੂਆਂ ਅਤੇ ਸਰਕਾਰ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿਸਦੇ ਚਲਦੇ ਹੋਏ ਕਿਸਾਨਾਂ ਸੰਘਰਸ਼ ਨੂੰ ਤੇਜ਼ ਕੀਤਾ ਗਿਆ ਸੀ ਤੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਵਿੱਚ ਸੋਧ ਦਾ ਪ੍ਰਸਤਾਵ ਜਾਰੀ ਕੀਤਾ ਗਿਆ ਸੀ ਜਿਸ ਨੂੰ ਕਿਸਾਨਾਂ ਵੱਲੋਂ ਠੁਕਰਾ ਦਿੱਤਾ ਗਿਆ ਸੀ।

ਇਸ ਤੋਂ ਇਲਾਵਾ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਲਤਵੀ ਕਰਨ ਦਾ ਵੀ ਫੈਸਲਾ ਕੀਤਾ ਗਿਆ ਸੀ ਜਿਸ ਨੂੰ ਮੰਨਣ ਤੋਂ ਵੀ ਕਿਸਾਨਾਂ ਵੱਲੋਂ ਇਨਕਾਰ ਕੀਤਾ ਗਿਆ ਹੈ। ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਚਲ ਰਹੇ ਮਸਲੇ ਨੂੰ ਸੁਲਝਾਉਣ ਲਈ ਉਪਰਾਲਾ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੁੱਧਵਾਰ ਨੂੰ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ਤੇ ਧਨਵਾਦ ਪ੍ਰਸਤਾਵ ਦੌਰਾਨ ਉਨ੍ਹਾਂ ਵੱਲੋਂ ਜਵਾਬ ਦਿੱਤਾ ਗਿਆ ਹੈ।

ਜਿਸ ਵਿੱਚ ਉਨ੍ਹਾਂ ਆਖਿਆ ਹੈ ਕਿ ਇਹ ਸਾਡੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਅਸੀਂ ਆਜ਼ਾਦੀ ਦਾ 75ਵਾਂ ਵਰਾ ਮਾਣ ਰਹੇ ਹਾਂ ਜਿਸ ਵਿੱਚ ਦੁਨੀਆਂ ਪੂਰੀ ਮਜ਼ਬੂਤੀ ਨਾਲ ਮੁ-ਸ਼-ਕ-ਲਾਂ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਦੇਸ਼ ਵਿੱਚ ਫੈਲੀ ਹੋਈ ਕਰੋਨਾ ਦੇ ਕਾਰਨ ਵੀ ਹਿੰਮਤ ਤੇ ਦਲੇਰੀ ਨਾਲ ਸਭ ਦੇਸ਼ ਵਾਸੀਆਂ ਵੱਲੋਂ ਸਾਹਮਣਾ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਖਿਆ ਕਿ ਲੋਕ ਸਭਾ ਵਿਚ ਕਰੋਨਾ ਦੌਰ ਦੇ ਸਮੇਂ ਖੇਤੀਬਾੜੀ ਕਾਨੂੰਨਾਂ ਨੂੰ ਸੋਧ ਕਰਕੇ ਪੇਸ਼ ਕੀਤਾ ਗਿਆ ਹੈ। ਜਿਸ ਨਾਲ ਦੇਸ਼ ਦੇ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਹੋ ਜਾਵੇਗੀ।

ਉਨ੍ਹਾਂ ਕਿਹਾ ਕਿ ਖੇਤੀਬਾੜੀ ਦੇ ਕਨੂੰਨਾਂ ਵਿੱਚ ਸੁਧਾਰ ਦੀ ਜ਼ਰੂਰਤ ਸੀ । ਇਸ ਨੂੰ ਬਹੁਤ ਹੀ ਜ਼ਿਆਦਾ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਲਾਗੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਵਿਰੋਧੀ ਧਿਰ ਕਾਨੂੰਨ ਦੇ ਬਾਰੇ ਅਲੋਚਨਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਦਨ ਵਿੱਚ 15 ਘੰਟਿਆਂ ਤੋਂ ਵੀ ਜ਼ਿਆਦਾ ਵਾਰ ਵਿਚਾਰ ਵਟਾਂਦਰੇ ਹੋਏ ਹਨ। ਤੇ ਰਾਤ ਦੇ 12 ਵਜੇ ਤੱਕ ਵੀ ਇਹ ਵਿਚਾਰ ਵਟਾਂਦਰੇ ਹੁੰਦੇ ਰਹੇ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਸਾਰੇ ਲੋਕਾਂ ਦਾ ਧੰਨਵਾਦ ਕਰਦਾ ਹਾਂ ਜੋ ਇਸ ਵਿੱਚ ਸ਼ਾਮਲ ਸਨ ਤੇ ਮਹਿਲਾ ਸੰਸਦ ਮੈਂਬਰਾਂ ਦਾ ਵੀ ਉਨ੍ਹਾਂ ਵੱਲੋਂ ਧੰਨਵਾਦ ਕੀਤਾ ਗਿਆ।