ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਜਿਥੇ ਪਿਛਲੇ ਕੁਝ ਮਹੀਨਿਆਂ ਤੋਂ ਲੋਕਾਂ ਨੂੰ ਲਗਾਤਾਰ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਇਸ ਗਰਮੀ ਦਾ ਅਸਰ ਪਸ਼ੂ-ਪੰਛੀਆਂ ਅਤੇ ਫ਼ਸਲਾਂ ਉਪਰ ਵੀ ਵੇਖਿਆ ਗਿਆ ਹੈ। ਜਿੱਥੇ ਹੋਣ ਵਾਲੀ ਬਰਸਾਤ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਇਹ ਹੋਣ ਵਾਲੀ ਬਰਸਾਤ ਫਸਲਾਂ ਲਈ ਲਾਭਦਾਇਕ ਮੰਨੀ ਜਾਂਦੀ ਹੈ। ਇਸ ਬਰਸਾਤ ਦੇ ਕਾਰਨ ਕਈ ਪਹਾੜੀ ਖੇਤਰਾਂ ਵਿਚ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋਇਆ ਹੈ। ਜਿੱਥੇ ਹਿਮਾਚਲ ਵਿੱਚ ਬਾਰਸ਼ ਹੋਣ ਕਾਰਨ ਆਏ ਦਿਨ ਹੀ ਕੋਈ ਨਾ ਕੋਈ ਘਟਨਾ ਵਾਪਰਣ ਦੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਮਾਹੌਲ ਸੋਗਮਈ ਬਣ ਜਾਂਦਾ ਹੈ।

ਹੁਣ ਪੰਜਾਬ ਵਿੱਚ ਭਾਰੀ ਮੀਂਹ ਪੈਣ ਬਾਰੇ ਵੱਡਾ ਅਲਰਟ ਜਾਰੀ ਹੋਇਆ ਹੈ ਜਿਸ ਬਾਰੇ ਮੌਸਮ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਪੰਜਾਬ ਵਿੱਚ ਜਿੱਥੇ ਪਿਛਲੇ ਕਈ ਦਿਨਾਂ ਤੋਂ ਗਰਮੀ ਦੇ ਮੌਸਮ ਨੂੰ ਰਾਹਤ ਦੇਣ ਵਾਸਤੇ ਬਰਸਾਤ ਹੋਈ ਹੈ। ਉਥੇ ਹੀ ਕੁਝ ਖੇਤਰਾਂ ਵਿਚ ਬਰਸਾਤ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਦੇ ਮੌਸਮ ਸਬੰਧੀ ਪਹਿਲਾਂ ਹੀ ਲੋਕਾਂ ਨੂੰ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ।

ਹੁਣ ਮੌਸਮ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਪੰਜਾਬ ਸਮੇਤ 15 ਹੋਰ ਸੂਬਿਆਂ ਵਿੱਚ ਭਾਰੀ ਬਰਸਾਤ ਹੋਵੇਗੀ। ਪੰਜਾਬ ਵਿੱਚ ਕੁਝ ਜਗਹਾ ਤੇ ਹੋਈ ਬਰਸਾਤ ਕਾਰਨ ਮੰਗਲਵਾਰ ਨੂੰ ਵੱਧ ਤੋਂ ਵੱਧ ਪਾਰਾ 32 ਤੋਂ 33 ਡਿਗਰੀ ਤੱਕ ਰਿਕਾਰਡ ਕੀਤਾ ਗਿਆ ਹੈ , ਆਮ ਨਾਲੋਂ ਘੱਟ 1 ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ 11 ਸਤੰਬਰ ਤੱਕ ਪੰਜਾਬ ਵਿੱਚ ਇਸੇ ਤਰ੍ਹਾਂ ਦਾ ਮੌਸਮ ਮਿਲਦਾ ਰਹੇਗਾ। ਉਥੇ ਹੀ ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਬੁੱਧਵਾਰ ਨੂੰ ਭਾਰੀ ਅਤੇ ਦਰਮਿਆਨੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਵਿੱਚ ਜਿੱਥੇ ਮੰਗਲਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੇ ਦਰਮਿਆਨੀ ਬਾਰਸ਼ ਹੋਈ ਹੈ। ਜਿਸ ਨਾਲ ਮੌਸਮ ਵਿੱਚ ਕਾਫੀ ਤਬਦੀਲੀ ਦੇਖੀ ਜਾ ਰਹੀ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਉਥੇ ਹੀ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾ ਵੀ ਚੱਲਦੀ ਰਹੀ ਹੈ।


                                       
                            
                                                                   
                                    Previous Postਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਲਈ ਅਦਾਲਤ ਚੋ ਆ ਗਈ ਇਹ ਵੱਡੀ ਮਾੜੀ ਖਬਰ
                                                                
                                
                                                                    
                                    Next Postਹੁਣੇ ਹੁਣੇ ਇਸ ਚੋਟੀ ਦੇ ਮਸ਼ਹੂਰ ਬੋਲੀਵੁਡ ਐਕਟਰ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਇਆ ਸੋਗ
                                                                
                            
               
                            
                                                                            
                                                                                                                                            
                                    
                                    
                                    




