ਭਗਵੰਤ ਮਾਨ ਨੇ ਕੀਤਾ ਅਜਿਹਾ ਟਵੀਟ ਜਨਤਾ ਚ ਛਾਈ ਖੁਸ਼ੀ ਦੀ ਲਹਿਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਰਾਹੀਂ ਧੂਰੀ ਵਾਸੀਆਂ ਲਈ ਵੱਡੀ ਖੁਸ਼ਖਬਰੀ ਸਾਂਝੀ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਧੂਰੀ ‘ਚ ਰੇਲਵੇ ਓਵਰਬ੍ਰਿਜ਼ ਬਣਾਉਣ ਨੂੰ ਹਰੀ ਝੰਡੀ ਮਿਲ ਗਈ ਹੈ।
ਇਹ ਓਵਰਬ੍ਰਿਜ਼ ਲਗਭਗ 54.76 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ ਅਤੇ ਨਿਰਧਾਰਤ ਸਮੇਂ ਅੰਦਰ ਪੂਰਾ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।
ਇਸ ਪ੍ਰੋਜੈਕਟ ਨਾਲ ਇਲਾਕੇ ਦੇ ਨਾਗਰਿਕਾਂ ਨੂੰ ਯਾਤਰਾ ‘ਚ ਆਸਾਨੀ ਮਿਲੇਗੀ ਅਤੇ ਟਰੈਫਿਕ ਸਮੱਸਿਆਵਾਂ ਤੋਂ ਵੀ ਰਾਹਤ ਮਿਲੇਗੀ। ਮੁੱਖ ਮੰਤਰੀ ਦੇ ਇਸ ਐਲਾਨ ਕਾਰਨ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਪਈ ਹੈ।