BREAKING NEWS
Search

ਹੁਣੇ ਹੁਣੇ ਲਾਲ ਕਿਲੇ ਤੇ ਝੰਡਾ ਲਹਿਰਾਉਣ ਤੋਂ ਬਾਅਦ ਦੇਖੋ ਕੀ ਕੀ ਹੋ ਗਿਆ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਸ਼ਾਂਤਮਈ ਆਰੰਭ ਕੀਤਾ ਗਿਆ ਇਹ ਟਰੈਕਟਰ ਮਾਰਚ, ਹੁਣ ਹਿੰਸਕ ਹੁੰਦਾ ਨਜ਼ਰ ਆ ਰਿਹਾ ਹੈ। ਕਿਸਾਨ ਆਗੂਆਂ ਵੱਲੋਂ ਜਿੱਥੇ ਇਸ ਨੂੰ ਸ਼ਾਂਤ ਮਈ ਢੰਗ ਨਾਲ ਜਾਰੀ ਰੱਖਣ ਦੀ ਅਪੀਲ ਕੀਤੀ ਗਈ ਸੀ ਉਥੇ ਹੀ ਕੁਝ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਹੈ ਹੁੱ-ਲ-ੜ-ਬਾ-ਜ਼ੀ ਕਾਰਨ ਇਸ ਕਿਸਾਨੀ ਸੰਘਰਸ਼ ਦਾ ਰੰਗ ਬਦਲਦਾ ਨਜ਼ਰ ਆ ਰਿਹਾ ਹੈ। ਅੱਜ 26 ਜਨਵਰੀ ਨੂੰ ਕੀਤੀ ਜਾ ਰਹੀ ਇਸ ਟਰੈਕਟਰ ਪਰੇਡ ਵਿਚ ਕਈ ਜਗਾਹ ਹਿੰਸਕ ਘਟਨਾਵਾਂ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।

ਜਿੱਥੇ ਪੁਲਿਸ ਅਤੇ ਕਿਸਾਨ ਆਗੂਆਂ ਵਿਚਕਾਰ ਹੋਈ ਮੀਟਿੰਗ ਵਿਚ ਕਿਸਾਨਾਂ ਨੂੰ 5 ਰੂਟ ਤੇ ਟਰੈਕਟਰ ਪਰੇਡ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ ਇੱਥੇ ਹੀ ਕਿਸਾਨਾਂ ਵੱਲੋਂ ਅੱਜ 9 ਰੂਟਾਂ ਤੇ ਟਰੈਕਟਰ ਪਰੇਡ ਕੀਤੀ ਜਾ ਰਹੀ ਹੈ। ਕਿਸਾਨਾਂ ਵੱਲੋਂ ਲਾਲ ਕਿਲੇ ਅੰਦਰ ਦਾਖਲ ਹੁੰਦੇ ਹੋਏ ਖਾਲਸਾਈ ਝੰਡਾ ਲਹਿਰਾ ਦਿੱਤਾ ਗਿਆ ਹੈ। ਉਥੇ ਹੀ ਹੁਣ ਲਾਲ ਕਿਲੇ ਤੇ ਝੰਡਾ ਲਹਿਰਾਉਣ ਤੋਂ ਬਾਅਦ ਬਹੁਤ ਕੁਝ ਹੋਰ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਮੁਕਰਬਾ ਚੌਕ ,

ਟਰਾਂਸਪੋਰਟ ਨਗਰ , ਆਈ. ਟੀ. ਓ. ਅਤੇ ਅਕਸ਼ਰਧਾਮ ਸਮੇਤ ਹੋਰ ਕਈ ਸਥਾਨਾਂ ਤੇ ਟਕਰਾਅ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਉਥੇ ਹੀ ਕਿਸਾਨਾਂ ਦੇ ਇੱਕ ਜਥੇ ਵੱਲੋਂ ਲਾਲ ਕਿਲੇ ਉਪਰ ਪਹੁੰਚ ਕੇ ਕੇਸਰੀ ਝੰਡਾ ਲਹਿਰਾਇਆ ਗਿਆ ਹੈ। ਇਸ ਤਰ੍ਹਾਂ ਹੀ ਲਾਲ ਕਿਲ੍ਹੇ ਉੱਪਰ ਇਕੱਠੇ ਹੋਏ ਕਿਸਾਨਾਂ ਨੂੰ ਉਥੋਂ ਬਾਹਰ ਕੱਢਣ ਦੀ ਕੋਸ਼ਿਸ਼ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲਿਸ ਵੱਲੋਂ ਕੀਤੇ ਜਾਣ ਵਾਲੇ ਲਾ-ਠੀ-ਚਾ-ਰ-ਜ ਕਾਰਨ ਪੁਲਿਸ ਅਤੇ ਕਿਸਾਨਾਂ ਵਿਚਕਾਰ ਤਣਾਅ ਵੱਧਦਾ ਨਜ਼ਰ ਆ ਰਿਹਾ ਹੈ।

ਜਿਸ ਕਾਰਨ ਦਿੱਲੀ ਵਿਚ ਇੰਟਰਨੈਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਤਾਂ ਜੋ ਅਫਵਾਹਾਂ ਫੈਲਣ ਕਾਰਨ ਕਿਸੇ ਅਣਹੋਣੀ ਨੂੰ ਹੋਣ ਤੋਂ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਇੱਕ ਜਥੇ ਦੇ ਇੰਡੀਆ ਗੇਟ ਵੱਲ ਵਧਣ ਦੀ ਵੀ ਖਬਰ ਸਾਹਮਣੇ ਆਈ ਹੈ। ਪਹਿਲਾਂ ਹੀ ਇਕ ਜਥੇ ਦੇ ਟਰੈਕਟਰ ਮਾਰਚ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ਉਪਰ ਪਹੁੰਚਣ ਦੇ ਬਵਾਲ ਕਾਰਨ ਮਾਹੌਲ ਖਰਾਬ ਹੁੰਦਾ ਦਿਖਾਈ ਦੇ ਰਿਹਾ ਹੈ। ਕਿਉਂਕਿ ਕੁਝ ਅਜਿਹੇ ਅਨਸਰ ਇਸ ਤਰ੍ਹਾਂ ਦੇ ਮੌਕਿਆਂ ਦੀ ਭਾਲ ਵਿਚ ਸਨ। ਜਿਸ ਨਾਲ ਇਸ ਕਿਸਾਨੀ ਅੰਦੋਲਨ ਨੂੰ ਬਦਨਾਮ ਕੀਤਾ ਜਾ ਸਕੇ। ਇਸ ਲਈ ਹੀ ਕਿਸਾਨ ਜਥੇ ਬੰਦੀਆਂ ਵੱਲੋਂ ਬਾਰ-ਬਾਰ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਟਰੈਕਟਰ ਮਾਰਚ ਕੀਤੇ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ।