ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੀ ਤੀਜੀ ਲਹਿਰ ਫਿਰ ਤੋਂ ਪੰਜਾਬ ਵਿੱਚ ਹਾਵੀ ਹੋ ਰਹੀ ਹੈ। ਪੰਜਾਬ ਵਿਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਜਿੱਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬੀਤੇ ਦਿਨੀਂ ਫਿਰ ਤੋਂ ਕਰੋਨਾ ਪਾਬੰਦੀਆਂ ਲਗਾਏ ਜਾਣ ਦੇ ਆਦੇਸ਼ ਦਿੱਤੇ ਹਨ। ਜਿਥੇ ਵਿਦਿਅਕ ਅਦਾਰਿਆ ਨੂੰ 15 ਜਨਵਰੀ ਤੱਕ ਲਈ ਬੰਦ ਕੀਤਾ ਗਿਆ ਹੈ ਅਤੇ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਹੋਰ ਬਹੁਤ ਸਾਰੀਆਂ ਪਾਬੰਦੀਆਂ ਜਾਰੀ ਕਰ ਦਿੱਤੀਆਂ ਗਈਆਂ ਹਨ । ਇਸਦੇ ਨਾਲ ਹੀ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਮੁੜ ਤੋਂ ਕਰੋਨਾ ਦੀ ਚਪੇਟ ਵਿਚ ਆ ਰਹੀਆਂ ਹਨ ਜਿਨ੍ਹਾਂ ਬਾਰੇ ਆਏ ਦਿਨ ਕੋਈ ਨਾ ਕੋਈ ਖਬਰ ਸਾਹਮਣੇ ਆ ਰਹੀ ਹੈ।

ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਦੇ ਘਰੋਂ ਤੋਂ ਇਹ ਵੱਡੀ ਮਾੜੀ ਖਬਰ ਆਈ ਹੈ ਜਿਸ ਦੀ ਜਾਣਕਾਰੀ ਪ੍ਰਨੀਤ ਕੌਰ ਨੇ ਖੁਦ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਵਿੱਚ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿਚ ਆ ਰਹੀਆਂ ਹਨ ਉਥੇ ਹੀ ਰਾਜਨੀਤਿਕ ਜਗਤ ਦੀਆਂ ਬਹੁਤ ਸਾਰੀਆਂ ਹਸਤੀਆਂ ਵੀ ਕਰੋਨਾ ਦੀ ਚਪੇਟ ਵਿੱਚ ਆ ਚੁੱਕੀਆਂ ਹਨ। ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦੱਸਿਆ ਗਿਆ ਸੀ ਕਿ ਉਨ੍ਹਾਂ ਦੇ ਪ੍ਰਮੁੱਖ ਸਕੱਤਰ ਅਤੇ ਪੀ ਏ ਕਰੋਨਾ ਹੀ ਕਰੋਨਾ ਦੀ ਚਪੇਟ ਵਿਚ ਆ ਗਏ ਹਨ।

ਉਥੇ ਹੀ ਹੁਣ ਕਾਂਗਰਸ ਦੀ ਇੱਕ ਹੋਰ ਸਖਸ਼ੀਅਤ ਵੀ ਕਰੋਨਾ ਦੀ ਚਪੇਟ ਵਿਚ ਆ ਗਏ ਹਨ ਜਿੱਥੇ ਹੁਣ ਮਹਾਰਾਣੀ ਪ੍ਰਨੀਤ ਕੌਰ ਦੀ ਕੋਰੋਨਾ ਰਿਪੋਰਟ ਪੋ-ਜ਼ੀ-ਟਿ-ਵ ਆਈ ਹੈ ਜਿਸ ਦੀ ਜਾਣਕਾਰੀ ਖੁਦ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਦਿੱਤੀ ਗਈ ਹੈ। ਇਹ ਜਾਣਕਾਰੀ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਸੋਸ਼ਲ ਮੀਡੀਆ ਉਪਰ ਟਵੀਟ ਕਰਕੇ ਦਿੱਤੀ ਗਈ ਹੈ ਜਿਸ ਵਿੱਚ ਉਨ੍ਹਾਂ ਨੇ ਦੱਸਿਆ ਹੈ ਕਿ ਮੇਰੀ ਕੋਰੋਨਾ ਰਿਪੋਰਟ ਪੋਜ਼ੀਟਿਵ ਆਈ ਹੈ।

ਉਥੇ ਹੀ ਉਨ੍ਹਾਂ ਵੱਲੋਂ ਉਨ੍ਹਾਂ ਸੱਭ ਲੋਕਾਂ ਨੂੰ ਆਪਣਾ ਕਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਗਈ ਹੈ ਜੋ ਪਿਛਲੇ ਕੁਝ ਦਿਨਾਂ ਦੌਰਾਨ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ। ਉਹਨਾਂ ਦਸਿਆ ਹੈ ਕਿ ਉਹਨਾਂ ਵੱਲੋਂ ਆਪਣੇ ਆਪ ਨੂੰ ਇਕਾਂਤ ਵਾਸ ਕੀਤਾ ਗਿਆ ਹੈ ਅਤੇ ਸਿਹਤ ਬਿਲਕੁਲ ਠੀਕ ਹੈ। ਉਨ੍ਹਾਂ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਕਰੋਨਾ ਸਬੰਧੀ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕੀਤੀ ਜਾਵੇ।

Home  ਤਾਜਾ ਖ਼ਬਰਾਂ  ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਕੈਪਟਨ ਦੇ ਘਰੋਂ ਆਈ ਇਹ ਵੱਡੀ ਮਾੜੀ ਖਬਰ – ਪ੍ਰਨੀਤ ਕੌਰ ਨੇ ਦਿੱਤੀ ਖੁਦ ਜਾਣਕਾਰੀ
                                                      
                              ਤਾਜਾ ਖ਼ਬਰਾਂ                               
                              ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਕੈਪਟਨ ਦੇ ਘਰੋਂ ਆਈ ਇਹ ਵੱਡੀ ਮਾੜੀ ਖਬਰ – ਪ੍ਰਨੀਤ ਕੌਰ ਨੇ ਦਿੱਤੀ ਖੁਦ ਜਾਣਕਾਰੀ
                                       
                            
                                                                   
                                    Previous Postਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਰੈਲੀ ਮਾਮਲੇ ਚ ਸੋਨੀਆ ਗਾਂਧੀ ਨੇ CM ਚੰਨੀ ਨੂੰ ਆਖੀ ਇਹ ਗਲ੍ਹ
                                                                
                                
                                                                    
                                    Next Postਪੰਜਾਬ ਚ ਕਰੋਨਾ ਕਾਰਨ ਸਕੂਲ ਕਾਲਜਾਂ ਨੂੰ ਬੰਦ ਕਰਨ ਮਗਰੋਂ ਹੁਣ CM ਚੰਨੀ ਬਾਰੇ ਆਈ ਇਹ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    




