ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਮਾੜੀ ਖਬਰ

3407

ਹੁਣੇ ਆਈ ਤਾਜਾ ਵੱਡੀ ਖਬਰ

ਪੰਜਾਬ ਸੂਬੇ ਦੀ ਸਿਆਸਤ ਇਸ ਸਮੇਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਕਿਸਾਨਾਂ ਦੇ ਚੱਲ ਰਹੇ ਅੰਦੋਲਨ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ ਆਪਣੇ ਰੰਗ ਦਿਖਾ ਰਹੀਆਂ ਨੇ। ਸੂਬੇ ਦੀ ਜਨਤਾ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਕਰਸ਼ਿਤ ਕਰਨ ਲਈ ਇਨ੍ਹਾਂ ਪਾਰਟੀਆਂ ਵੱਲੋਂ ਕੋਈ ਕਸਰ ਨਹੀਂ ਛੱਡੀ ਜਾ ਰਹੀ। ਆਏ ਦਿਨ ਸਿਆਸੀ ਜਗਤ ਵਿੱਚੋਂ ਬਹੁਤ ਸਾਰੀਆਂ ਖਬਰਾਂ ਮਿਲਦੀਆਂ ਹਨ ਅਤੇ ਅੱਜ ਇੱਕ ਅਜਿਹੀ ਖ਼ਬਰ ਸੁਣਨ ਨੂੰ ਮਿਲ ਰਹੀ ਹੈ ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ‌।

ਇਸ ਦਾ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਅਹਿਮ ਆਗੂ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣਾ ਦੱਸਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਲਕਾ ਦਾਖਾ ਦੇ ਨਗਰ ਬੀੜ ਗਗੜਾ ਤੋਂ ਅਕਾਲੀ ਦਲ ਦੇ ਅਹਿਮ ਆਗੂ ਅਤੇ ਸਹਿਕਾਰੀ ਸਭਾ ਦੇ ਪ੍ਰਧਾਨ ਜਗਦੇਵ ਸਿੰਘ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਜਿਨ੍ਹਾਂ ਦਾ ਸੁਆਗਤ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਨੇ ਕੀਤਾ।

ਪ੍ਰਧਾਨ ਜਗਦੀਪ ਸਿੰਘ ਸੀਨੀਅਰ ਕਾਂਗਰਸੀ ਆਗੂ ਭਾਨਾ ਹਾਂਸ ਕਲਾਂ ਦੀ ਅਗਵਾਈ ਵਾਲੀ ਪਾਰਟੀ ਵਿੱਚ ਸ਼ਾਮਲ ਹੋਏ ਜਿੱਥੇ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਮੁੱਖ ਰੱਖਦੇ ਹੋਏ ਅੱਜ ਤੋਂ ਹਮੇਸ਼ਾ ਲਈ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਹ ਦਿਨ ਰਾਤ ਕੰਮ ਕਰ ਆਪਣੀ ਪਾਰਟੀ ਨੂੰ ਨਵੀਆਂ ਮੰਜ਼ਿਲਾਂ ਤੇ’ ਪਹੁੰਚਣਗੇ।

ਕੈਪਟਨ ਸੰਦੀਪ ਸਿੰਘ ਸੰਧੂ ਨੇ ਇਸ ਮੌਕੇ ਉਪਰ ਬੋਲਦਿਆਂ ਕਿਹਾ ਗਿਆ ਕਿ ਅਸੀਂ ਜੁਝਾਰੂ ਆਗੂ ਜਗਦੇਵ ਸਿੰਘ ਦਾ ਆਪਣੀ ਪਾਰਟੀ ਵਿੱਚ ਸੁਆਗਤ ਕਰਦੇ ਹਾਂ ਅਤੇ ਉਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਤੇ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ। ਆਪਣੀ ਸਰਕਾਰ ਬਾਰੇ ਗੱਲ ਬਾਤ ਕਰਦੇ ਹਾਂ ਸੰਦੀਪ ਸਿੰਘ ਨੇ ਦੱਸਿਆ ਕਿ ਲੋਕ ਆਪਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਜਨਤਾ ਪੱਖੀ ਰਣਨੀਤੀਆਂ ਤੋਂ ਖੁਸ਼ ਹੋ ਕੇ ਉਹਨਾਂ ਦੀ ਪਾਰਟੀ ਨਾਲ ਵੱਧ ਤੋਂ ਵੱਧ ਜੁੜ ਰਹੇ ਹਨ।

ਲੋਕਾਂ ਦਾ ਸਾਥ ਮਿਲਣ ਤੋਂ ਬਾਅਦ ਕਾਂਗਰਸ ਪਾਰਟੀ ਸੂਬੇ ਵਿੱਚ ਬਿਹਤਰ ਵਿਕਾਸ ਕਰ ਸਕਦੀ ਹੈ। ਇਸ ਮੌਕੇ ਹਰਮਨ ਕੁਲਾਰ ਵਾਈਸ ਚੇਅਰਮੈਨ ਬਲਾਕ ਸੁਧਾਰ, ਮਨਪ੍ਰੀਤ ਸਿੰਘ ਈਸੇਵਾਲ ਬਲਾਕ ਪ੍ਰਧਾਨ ਦਾਖਾ, ਸੁਖਵਿੰਦਰ ਢੋਲਣ, ਦਰਸ਼ਨ ਸਿੰਘ, ਬੀਰਮੀ ਭਾਨਾ ਹਾਂਸ ਕਲਾਂ ਸੀਨੀਅਰ ਕਾਂਗਰਸੀ ਆਗੂ, ਰਾਜਪਾਲ ਸਿੰਘ ਪੰਚ, ਲਖਵਿੰਦਰ ਸਿੰਘ ਪੰਚ, ਗੁਰਪ੍ਰੀਤ ਸਿੰਘ, ਗੁਰਮੁਖ ਸਿੰਘ ਅਤੇ ਨਿਰਮਲ ਸਿੰਘ ਭੋਲਾ ਆਦਿ ਹਾਜ਼ਰ ਸਨ।