ਆਈ ਤਾਜਾ ਵੱਡੀ ਖਬਰ

ਜਿਥੇ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਗਰਮੀ ਦਾ ਪ੍ਰਕੋਪ ਵਧ ਰਿਹਾ ਹੈ ਉਥੇ ਹੀ ਬਿਜਲੀ ਦੀ ਸਪਲਾਈ ਠੱਪ ਹੋਣ ਕਾਰਨ ਲੋਕਾਂ ਨੂੰ ਬਿਜਲੀ ਦੀ ਕਿੱ-ਲ-ਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਜਿੱਥੇ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਸੂਬੇ ਅੰਦਰ ਬਿਜਲੀ ਦੀ ਭਾਰੀ ਕਿੱ-ਲ-ਤ ਕਾਰਨ ਬਿਜਲੀ ਦੀ ਵਰਤੋ ਸੰਜਮ ਨਾਲ ਕੀਤੇ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਤੇ ਬਿਜਲੀ ਵਿਭਾਗ ਵੱਲੋਂ ਲੋਕਾਂ ਨੂੰ ਤਿੰਨ ਦਿਨ ਏ ਸੀ ਦੀ ਵਰਤੋਂ ਨਾ ਕਰਨ ਦੀ ਅਪੀਲ ਵੀ ਕੀਤੀ ਗਈ ਸੀ

ਤਾਂ ਜੋ ਲੋਕਾਂ ਨੂੰ ਜ਼ਰੂਰਤ ਦੇ ਅਨੁਸਾਰ ਬਿਜਲੀ ਦੀ ਸਪਲਾਈ ਦਿੱਤੀ ਜਾ ਸਕੇ। ਬਰਸਾਤ ਨਾ ਹੋਣ ਕਾਰਨ ਕਿਸਾਨਾਂ ਨੂੰ ਵੀ ਕਈ ਤਰਾਂ ਦੀਆਂ ਮੁ-ਸ਼-ਕ-ਲਾਂ ਪੇਸ਼ ਆ ਰਹੀਆਂ ਹਨ। ਬਿਜਲੀ ਦੀ ਕਟੌਤੀ ਕਾਰਨ ਕਿਸਾਨਾਂ ਵੱਲੋਂ ਬੀਜੀ ਗਈ ਝੋਨੇ ਦੀ ਫ਼ਸਲ ਨੂੰ ਵੀ ਨੁ-ਕ-ਸਾ-ਨ ਪਹੁੰਚ ਰਿਹਾ ਹੈ।  ਗਰਮੀ ਦੇ ਵਾਧੇ ਨੂੰ ਦੇਖਦੇ ਹੋਏ ਲੋਕਾਂ ਵੱਲੋਂ ਜਿੱਥੇ ਗਰਮੀ ਤੋਂ ਰਾਹਤ ਪਾਉਣ ਲਈ ਬਿਜਲੀ ਦੇ ਉਪਕਰਨਾਂ ਦੀ ਵਧੇਰੇ ਵਰਤੋਂ ਕੀਤੀ ਜਾ ਰਹੀ ਹੈ। ਉੱਥੇ ਹੀ ਸੂਬੇ ਅੰਦਰ ਲੱਗਣ ਵਾਲੇ ਬਿਜਲੀ ਦੇ ਕੱਟ ਕਾਰਨ ਲੋਕਾਂ ਨੂੰ ਭਾਰੀ ਪ੍ਰੇ-ਸ਼ਾ-ਨੀ ਵੀ ਪੇਸ਼ ਆ ਰਹੀ ਹੈ। ਹੁਣ ਬਿਜਲੀ ਸੰਕਟ ਦਾ ਕਰਕੇ ਪੰਜਾਬ ਵਿੱਚ

ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲਈ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿਜਲੀ ਦੀ ਕਿੱਲਤ ਨੂੰ ਵੇਖਦੇ ਹੋਏ ਹੁਣ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਕਰ ਦਿੱਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਰਕਾਰੀ ਦਫਤਰਾਂ ਦੇ ਸਮੇਂ ਵਿਚ ਕਟੌਤੀ ਕਰਨ ਅਤੇ ਫਸਲਾਂ ਨੂੰ ਬਚਾਉਣ ਲਈ ਵੱਡੇ ਪੱਧਰ ਤੇ ਬਿਜਲੀ ਖਪਤ ਕਰਨ ਵਾਲੇ ਉਦਯੋਗਾਂ ਨੂੰ ਕੱਟਣ ਦੇ ਆਦੇਸ਼ ਵੀ ਜਾਰੀ ਕਰ ਦਿੱਤੇ ਹਨ।

ਬਰਸਾਤ ਨਾ ਹੋਣ ਕਾਰਨ ਅਤੇ ਭਾਰੀ ਤਾਪਮਾਨ ਦੇ ਮੱਦੇਨਜ਼ਰ ਪੰਜਾਬ ਬਿਜਲੀ ਦੀ ਘਾਟ ਨਾਲ ਜੂਝ ਰਿਹਾ ਹੈ। ਇਸ ਲਈ ਸੂਬਾ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਬਿਜਲੀ ਸੰਕਟ ਦੇ ਮੱਦੇਨਜ਼ਰ ਦਫ਼ਤਰਾਂ ਨੂੰ ਖੋਲਣ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।


                                       
                            
                                                                   
                                    Previous Postਯੂਰਪ ਜਾਣ ਦੇ ਸ਼ੌਕੀਨਾਂ ਲਈ ਆਈ ਵੱਡੀ ਖੁਸ਼ਖਬਰੀ – ਹੁਣ ਹੋ ਗਿਆ ਇਹ ਤਾਜਾ ਵਡਾ ਐਲਾਨ
                                                                
                                
                                                                    
                                    Next Postਬਿਜਲੀ ਤੋਂ ਅੱਕੇ ਹੋਈ ਪੰਜਾਬੀ ਜਨਤਾ ਨੇ ਇਥੇ ਕਰਤਾ ਅਜਿਹਾ ਕੰਮ ਸਾਰੇ ਪੰਜਾਬ ਚ ਹੋ ਗਈ ਚਰਚਾ
                                                                
                            
               
                            
                                                                            
                                                                                                                                            
                                    
                                    
                                    




