ਹੁਣ ਕੈਪਟਨ ਖੇਡਣ ਲੱਗਾ ਇਹ ਵੱਡੀ ਬਾਜੀ ਕਿਸਾਨਾਂ ਦੇ ਹੱਕ ਚ

ਆਈ ਤਾਜਾ ਵੱਡੀ ਖਬਰ

ਪਿਛਲੇ ਕਾਫੀ ਦਿਨਾਂ ਤੋਂ ਪੰਜਾਬ ਦੇ ਵਿੱਚ ਕਿਸਾਨ ਜੱਥੇਬੰਦੀਆਂ ਵਲੋਂ ਖੇਤੀ ਬਿੱਲਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਤੇ ਧਰਨੇ ਦਿੱਤੇ ਜਾ ਰਹੇ ਹਨ। ਜਿਨ੍ਹਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਵਿੱਚ ਵਿਸ਼ੇਸ਼ ਇਜਲਾਸ ਵੀ ਬੁਲਾਇਆ ਗਿਆ ਸੀ। ਕਿਸਾਨਾਂ ਦੇ ਹਿਤ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਵਿਧਾਨ ਸਭਾ ਵਿਚ ਕਿਸਾਨਾਂ ਦੇ ਹੱਕ ਚ 3 ਸੋਧ ਬਿੱਲਾ ਨੂੰ ਪਾਸ ਕਰਨ ਤੋਂ ਬਾਅਦ ਹੁਣ ਉਨ੍ਹਾਂ ਦੀ ਲੜਾਈ ਦਾ ਦ੍ਰਿਸ਼ ਦਿੱਲੀ ਵੱਲ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਬਿੱਲ ਕਿਸਾਨਾਂ ਦੇ ਹਿੱਤ ਵਿੱਚ ਜਾਰੀ ਕੀਤੇ ਗਏ ਹਨ।

ਪੰਜਾਬ ਵਿਧਾਨ ਸਭਾ ਦੇ ਵਿੱਚ ਸਭ ਨੇ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਦਿੱਤਾ ਅਤੇ ਸਰਬ-ਸੰਮਤੀ ਨਾਲ ਤਿੰਨ ਬਿੱਲਾਂ ਨੂੰ ਪਾਸ ਕਰਨ ਤੋਂ ਬਾਅਦ ਉਨ੍ਹਾਂ ਦੀਆਂ ਕਾਪੀਆਂ ਪੰਜਾਬ ਦੇ ਰਾਜਪਾਲ ਨੂੰ ਸੌਂਪੀਆਂ ਜਾ ਚੁੱਕੀਆਂ ਹਨ। ਸਭ ਵਿਰੋਧੀ ਨੇਤਾ ਨੂੰ ਨਾਲ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ। ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੰਬਰ ਦੇ ਪਹਿਲੇ ਹਫਤੇ ਰਾਸ਼ਟਰਪਤੀ ਨੂੰ ਮਿਲਣ ਲਈ ਸੂਚਿਤ ਕੀਤਾ ਹੈ ,ਅਤੇ ਮਿਲਣ ਲਈ ਸਮਾਂ ਮੰਗਿਆ ਹੈ।

ਜਿਸ ਨਾਲ ਇਸ ਮਸਲੇ ਨੂੰ ਹੱਲ ਕੀਤਾ ਜਾ ਸਕੇ। ਹੁਣ ਤੱਕ ਰਾਸ਼ਟਰਪਤੀ ਦਫ਼ਤਰ ਵੱਲੋਂ ਮਿਲਣ ਲਈ ਕੋਈ ਵੀ ਤਰੀਕ ਨਹੀਂ ਦਿੱਤੀ ਗਈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜਦੋਂ ਵੀ ਰਾਸ਼ਟਰਪਤੀ ਮਿਲਣ ਦੀ ਤਰੀਕ ਦਿੰਦੇ ਹਨ ,ਤਾਂ ਉਹ ਸਭ ਵਿਰੋਧੀ ਨੇਤਾਵਾਂ ਨੂੰ ਨਾਲ ਲੈ ਕੇ ਜਾਣਗੇ, ਤਾਂ ਜੋ ਉਹ ਰਾਸ਼ਟਰਪਤੀ ਨੂੰ ਪੰਜਾਬ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਤੋਂ ਜਾਣੂ ਕਰਵਾ ਸਕਣ। ਭਰੋਸੇ ਯੋਗ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਰਾਸ਼ਟਰਪਤੀ ਦਫਤਰ ਵੱਲੋਂ ਜਲਦ ਹੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਬਾਕੀ ਨੇਤਾਵਾਂ ਨੂੰ ਉਹਨਾਂ ਨਾਲ ਮੁਲਾਕਾਤ ਲਈ ਸਮਾਂ ਦਿੱਤਾ ਜਾਵੇਗਾ।

ਪੰਜਾਬ ਕਾਂਗਰਸ ਮਾਲਿਆਂ ਦੇ ਮੁਖੀ ਹਰੀਸ਼ ਰਾਵਤ ਦੀ ਵੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਹੋਈ ਸੀ।ਜਿਸ ਵਿਚ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ਗਈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਪੰਜਾਬ ਵਿਚ ਲੜਨ ਦੀ ਥਾਂ ਦਿੱਲੀ ਜਾ ਕੇ ਸੰਘਰਸ਼ ਕਰਨਾ ਚਾਹੀਦਾ ਹੈ । ਜਿਸ ਨਾਲ ਕੇਂਦਰ ਸਰਕਾਰ ਦੀਆਂ ਅੱਖਾਂ ਖੋਲ੍ਹ ਸਕਣ।ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਦਿੱਲੀ ਤੱਕ ਲਈ ਤਿਆਰ ਹਨ। ਇਸ ਤਰਾਂ ਦਿੱਲੀ ਦੇ ਵਿੱਚ ਕਿਸਾਨਾਂ ਨੂੰ ਲੈ ਕੇ ਸਿਆਸਤ ਗਰਮਾ ਜਾਵੇਗੀ ।