BREAKING NEWS
Search

ਹੁਣ ਪੰਜਾਬ ਦੇ ਸਕੂਲਾਂ ਲਈ ਸਰਕਾਰ ਨੇ ਕੀਤਾ ਇਹ ਵੱਡਾ ਐਲਾਨ

ਸਕੂਲਾਂ ਲਈ ਸਰਕਾਰ ਨੇ ਕੀਤਾ ਇਹ ਵੱਡਾ ਐਲਾਨ

ਕਰੋਨਾ ਦੇ ਚੱਲਦੇ ਹੋਏ ਮਾਰਚ ਤੋਂ ਹੀ ਵਿੱਦਿਅਕ ਅਦਾਰੇ ਬੰਦ ਕੀਤੇ ਗਏ ਸਨ। ਜਿਨ੍ਹਾਂ ਨੂੰ 19 ਅਕਤੂਬਰ ਤੋਂ ਮੁੜ ਖੋਲ੍ਹ ਦਿੱਤਾ ਗਿਆ ਹੈ। ਇਹਨਾਂ ਵਿੱਦਿਅਕ ਅਦਾਰਿਆਂ ਵਿੱਚ ਨੌਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀ ਹੀ ਸਕੂਲ ਆ ਸਕਦੇ ਹਨ। ਸਕੂਲਾਂ ਵਿੱਚ ਆਉਣ ਵਾਲੇ ਅਧਿਆਪਕਾਂ ਦੇ ਕਰੋਨਾ ਟੈਸਟ ਕੀਤੇ ਜਾ ਰਹੇ ਹਨ । ਕੁਝ ਅਧਿਆਪਕਾਂ ਦੇ ਕਰੋਨਾ ਤੋਂ ਪੀੜਤ ਹੋਣ ਕਾਰਨ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ ,ਜਿਸ ਕਾਰਨ ਮਾਪੇ ਅਤੇ ਵਿਦਿਆਰਥੀ ਡਰ ਵਿਚ ਹਨ। ਸਰਕਾਰ ਵੱਲੋਂ ਸਕੂਲਾਂ ਦੇ ਵਿੱਚ ਬੱਚਿਆਂ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ।

ਉੱਥੇ ਹੀ ਸਰਕਾਰ ਵੱਲੋਂ ਵੱਖਰੇ-ਵੱਖਰੇ ਐਲਾਨ ਕੀਤੇ ਜਾ ਰਹੇ ਹਨ। ਹੁਣ ਸਾਰੇ ਸਰਕਾਰੀ ਸਕੂਲਾਂ ਨੂੰ ਸਮਰਾਟ ਸਕੂਲ ਬਣਾਇਆ ਜਾ ਰਿਹਾ ਹੈ।ਹਰ ਸਕੂਲ ਦੇ ਵਿਚ ਨੋਡਲ ਅਫਸਰ ਤਾਇਨਾਤ ਕੀਤੇ ਜਾ ਰਹੇ ਹਨ ,ਜੋ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕਰੋਨਾ ਸਬੰਧੀ ਜਾਣਕਾਰੀ ਦੇ ਸਕਣ । ਇਸ ਤਰ੍ਹਾਂ ਹੀ ਅੱਜ ਪੰਜਾਬ ਦੇ ਸਕੂਲਾਂ ਲਈ ਸਰਕਾਰ ਨੇ ਫਿਰ ਇਕ ਹੋਰ ਵੱਡਾ ਐਲਾਨ ਕਰ ਦਿੱਤਾ ਹੈ।

ਜਿਸ ਨਾਲ ਬੱਚਿਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਦੇ ਸਕੂਲਾਂ ਵਿੱਚ ਪਖ਼ਾਨਿਆਂ ਦਾ ਨਿਰਮਾਣ ਕਰਨ ਲਈ 14 ਕਰੋੜ 20 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।

ਵਿਭਾਗ ਨੇ ਹੁਕਮ ਦਿੱਤਾ ਹੈ ਕਿ ਪਖਾਨਿਆਂ ਦੀਆਂ ਕੰਧਾਂ ਤੇ ਸਵੱਛ ਭਾਰਤ ਲੋਗੋ ਬਣਾਇਆ ਜਾਵੇ ,ਜੋ ਵਿਭਾਗ ਵੱਲੋਂ ਭੇਜਿਆ ਗਿਆ ਹੈ। ਵਿਭਾਗ ਵੱਲੋਂ ਇਸ ਸਬੰਧੀ ਨਿਰਮਾਣ ਲਈ ਮਾਪਦੰਡ ਵੀ ਭੇਜ ਦਿੱਤੇ ਗਏ ਹਨ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿਚ ਡਾਇਰੈਕਟਰ ਜਰਨਲ ਸਕੂਲ ਸਿੱਖਿਆ ਵਿਭਾਗ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਜਾਰੀ ਕੀਤੇ ਗਏ ਪੱਤਰ ਮੁਤਾਬਕ ਸਾਰੇ 22 ਜ਼ਿਲਿਆਂ ਦੇ 2170 ਸਕੂਲਾਂ ਵਿੱਚ 2840 ਪਖਾਨੇ ਬਣਾਉਣ ਲਈ ਉਪਰੋਕਤ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਐਲਾਨ ਨਾਲ ਸਕੂਲਾਂ ਵਿੱਚ ਆਉਣ ਵਾਲੇ ਬੱਚਿਆਂ ਵਿੱਚ ਪਾਈ ਜਾ ਰਹੀ ਹੈ।