BREAKING NEWS
Search

ਹੱਸਦੇ ਖੇਡਦੇ ਅਚਾਨਕ 4 ਸਾਲਾਂ ਮਾਸੂਮ ਬੱਚੇ ਦੀ ਹੋਈ ਮੌਤ, ਪਰਿਵਾਰ ਚ ਛਾਇਆ ਸੋਗ

ਆਈ ਤਾਜਾ ਵੱਡੀ ਖਬਰ 

ਹਰ ਘਰ ਵਿਚ ਜਿਥੇ ਬੱਚਿਆਂ ਨਾਲ ਰੌਣਕ ਹੁੰਦੀ ਹੈ ਉਥੇ ਹੀ ਮਾਪਿਆਂ ਦੀ ਜਿੰਦ ਜਾਨ ਅਤੇ ਸਾਰੀ ਦੁਨੀਆਂ ਹੀ ਉਨ੍ਹਾਂ ਦੇ ਬੱਚਿਆਂ ਵਿੱਚ ਸਮੋਈ ਹੁੰਦੀ ਹੈ। ਆਪਣੇ ਬੱਚਿਆਂ ਦੀ ਖੁਸ਼ੀ ਵਾਸਤੇ ਜਿੱਥੇ ਮਾਂ-ਬਾਪ ਵੱਲੋਂ ਦਿਨ-ਰਾਤ ਮਿਹਨਤ ਮਜਦੂਰੀ ਕੀਤੀ ਜਾਂਦੀ ਹੈ ਜਿਸ ਸਦਕਾ ਆਪਣੇ ਬੱਚਿਆਂ ਦਾ ਬੇਹਤਰੀਨ ਤਰੀਕੇ ਨਾਲ ਪਾਲਣ-ਪੋਸ਼ਣ ਕੀਤਾ ਜਾ ਸਕੇ ਅਤੇ ਉਨ੍ਹਾਂ ਦੀਆਂ ਸਾਰੀਆਂ ਖ਼ੁਸ਼ੀਆਂ ਨੂੰ ਪੂਰਾ ਕੀਤਾ ਜਾ ਸਕੇ। ਮਾਂ-ਬਾਪ ਵੱਲੋਂ ਜਿਥੇ ਆਪਣੇ ਬੱਚਿਆਂ ਦੀ ਜ਼ਿੰਦਗੀ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਨੂੰ ਆਪਣੇ ਉਪਰ ਲੈ ਲਿਆ ਜਾਂਦਾ ਹੈ। ਉੱਥੇ ਹੀ ਬੱਚਿਆਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਨੂੰ ਸੁਣ ਕੇ ਸਾਰੇ ਮਾਪਿਆਂ ਦੇ ਦਿਲ ਵਿੱਚ ਆਪਣੇ ਬੱਚਿਆਂ ਦੀ ਸੁਰਖਿਆ ਪ੍ਰਤੀ ਡਰ ਪੈਦਾ ਹੋ ਜਾਂਦਾ ਹੈ।

ਜਿੱਥੇ ਕੁਝ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਮਾਸੂਮ ਬੱਚਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਪਰ ਕਈ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਲੋਕਾਂ ਨੁੰ ਝੰਜੋੜ ਕੇ ਰੱਖ ਦਿੰਦੇ ਹਨ। ਹੁਣ ਏਥੇ ਹਸਦੇ ਖੇਡਦੇ ਚਾਰ ਸਾਲਾ ਮਾਸੂਮ ਬੱਚੇ ਦੀ ਮੌਤ ਹੋਈ ਹੈ ਜਿਸ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਿੰਡ ਭਲਾਈਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਮਾਸੂਮ ਚਾਰ ਸਾਲਾ ਬੱਚੇ ਦੀ ਡੁੱਬਣ ਕਾਰਨ ਮੌਤ ਹੋਈ ਹੈ। ਦੱਸ ਦੇਈਏ ਕਿ ਚਾਰ ਸਾਲਾਂ ਦਾ ਮਾਸੂਮ ਬੱਚਾ ਜਿੱਥੇ ਆਪਣੇ ਘਰ ਤੋਂ ਬਾਹਰ ਖੇਡਣ ਲਈ ਗਿਆ ਹੋਇਆ ਸੀ।

ਬਚੇ ਦੇ ਵਾਪਸ ਨਾ ਆਉਣ ਤੇ ਜਿੱਥੇ ਪਰਵਾਰਕ ਮੈਂਬਰਾਂ ਵੱਲੋਂ ਬੱਚੇ ਦੀ ਭਾਲ ਕੀਤੀ ਗਈ। ਉਥੇ ਹੀ ਬੱਚੇ ਦੇ ਨਾ ਮਿਲਣ ਦੇ ਚਲਦਿਆਂ ਹੋਇਆਂ ਬੱਚੇ ਦੇ ਗੁੰਮ ਹੋਣ ਦੀ ਸ਼ਿਕਾਇਤ ਪੁਲਸ ਨੂੰ ਕੀਤੀ ਗਈ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਬੱਚੇ ਦੀ ਭਾਲ ਕੀਤੀ ਗਈ।

ਇੱਥੇ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਬੱਚੇ ਨੂੰ ਛੱਪੜ ਵਾਲੇ ਪਾਸੇ ਜਾਂਦੇ ਹੋਏ ਦੇਖਿਆ ਗਿਆ ਜਿਸ ਤੋਂ ਬਾਅਦ ਬੱਚੇ ਦੀ ਲਾਸ਼ ਨੂੰ ਛੱਪੜ ਵਿਚੋਂ ਬਰਾਮਦ ਕੀਤਾ ਗਿਆ ਹੈ। ਪੁਲੀਸ ਵੱਲੋਂ ਜਿਥੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।