BREAKING NEWS
Search

ਅਚਾਨਕ ਆਏ ਕੇਸਾਂ ਨੂੰ ਦੇਖਦੇ ਹੋਏ ਇਹ 8 ਜਿਲ੍ਹੇ ਹੋਏ ਰੈਡ ਜੋਨ ਚ ਸ਼ਾਮਿਲ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਜਿੱਥੇ ਇਕ ਵਾਰ ਫਿਰ ਤੋਂ ਕਰੋਨਾ ਦੇ ਕੇਸ ਵੱਧ ਰਹੇ ਹਨ ਜਿੱਥੇ ਵੱਖ ਵੱਖ ਸੂਬਿਆਂ ਵਿੱਚ ਲਗਾਤਾਰ ਕਰੋਨਾ ਦੇ ਮਾਮਲਿਆਂ ਦੀ ਗਿਣਤੀ ਵਧ ਰਹੀ ਹੈ। ਉਥੇ ਹੀ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕਰੋਨਾ ਸਬੰਧੀ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਥੇ ਪਹਿਲਾਂ ਹੀ ਬਹੁਤ ਸਾਰੇ ਸੂਬਿਆਂ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ। ਜਿੱਥੇ ਬਹੁਤ ਸਾਰੇ ਵਧੇਰੇ ਪ੍ਰਭਾਵਿਤ ਸੂਬਿਆਂ ਦੇ ਇਲਾਕਿਆਂ ਵਿੱਚ ਤਾਲਾਬੰਦੀ ਵੀ ਕੀਤੀ ਗਈ ਹੈ। ਉਥੇ ਹੀ ਲਗਾਤਾਰ ਵਧ ਰਹੇ ਕਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਵੀ ਸਖਤੀ ਵਧਾਈ ਜਾ ਰਹੀ ਹੈ।

ਹੁਣ ਅਚਾਨਕ ਵਧੇ ਹੋਏ ਕੇਸਾਂ ਨੂੰ ਦੇਖਦੇ ਹੋਏ ਅੱਠ ਜਿਲ੍ਹਿਆ ਨੂੰ ਰੈੱਡ ਜ਼ੋਨ ਵਿੱਚ ਸ਼ਾਮਲ ਕੀਤੇ ਗਿਆ ਹੈ, ਜਿਸ ਬਾਰੇ ਆਈ ਵੱਡੀ ਤਾਜਾ ਖਬਰ। ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਨੇ ਜਿੱਥੇ ਪਹਿਲਾਂ ਵੀ ਦਿੱਲੀ ਦੇ ਨਾਲ ਲਗਦੇ ਜ਼ਿਲ੍ਹਿਆਂ ਵਿੱਚ ਵਧੇਰੇ ਕਰੋਨਾ ਦਾ ਅਸਰ ਦੇਖਿਆ ਜਾ ਰਿਹਾ ਸੀ ਉਥੇ ਹੀ ਉਨ੍ਹਾਂ ਪੰਜ ਜ਼ਿਲਿਆਂ ਵਿਚ ਮਿੰਨੀ ਤਾਲਾਬੰਦੀ ਕੀਤੀ ਗਈ ਸੀ। ਹੁਣ ਫਿਰ ਹਰਿਆਣਾ ਦੇ ਕਈ ਜ਼ਿਲਿਆਂ ਵਿਚ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਕਈ ਸਖ਼ਤ ਨਿਯਮ ਲਾਗੂ ਕੀਤੇ ਗਏ ਹਨ। ਅੱਠ ਜ਼ਿਲ੍ਹਿਆਂ ਨੂੰ ਹੁਣ ਰੈੱਡ ਜ਼ੋਨ ਘੋਸ਼ਿਤ ਕੀਤਾ ਗਿਆ ਹੈ।

ਇਨ੍ਹਾਂ 8 ਜਿਲਿਆਂ ਦੇ ਨਾਲ ਹੀ ਹਰਿਆਣਾ ਵਿੱਚ ਰੈਡ ਜ਼ੋਨ ਵਿੱਚ ਸ਼ਾਮਲ ਹੋਣ ਵਾਲੇ ਜਿਲਿਆਂ ਦੀ ਗਿਣਤੀ 19 ਹੋ ਗਈ ਹੈ। ਹਰਿਆਣਾ ਸਰਕਾਰ ਵੱਲੋਂ ਜਿਥੇ ਟੀਕਾਕਰਨ ਵਿੱਚ ਵਾਧਾ ਕੀਤਾ ਗਿਆ ਹੈ ਉਥੇ ਹੀ ਹੁਣ ਪ੍ਰਭਾਵਿਤ ਹੋਣ ਵਾਲੇ ਇਨ੍ਹਾਂ ਜ਼ਿਲਿਆਂ ਵਿਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਲਈ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ।

ਉਥੇ ਹੀ ਪ੍ਰਭਾਵਿਤ ਜ਼ਿਲਿਆਂ ਵਿਚ ਮਾਲ ਅਤੇ ਮਾਰਕੀਟ ਨੂੰ ਵੀ ਸ਼ਾਮ 5 ਵਜੇ ਬੰਦ ਕੀਤੇ ਜਾਣ ਦੇ ਆਦੇਸ਼ ਲਾਗੂ ਕੀਤੇ ਹਨ ਉਥੇ ਹੀ ਜਿਲਿਆਂ ਵਿੱਚ ਧਰਨਾ ਪ੍ਰਦਰਸ਼ਨ ਅਤੇ ਰੈਲੀਆਂ ਕੀਤੇ ਜਾਣ ਉਪਰ ਵੀ ਪਾਬੰਦੀ ਲਗਾਈ ਗਈ ਹੈ,ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਲਈ ਟੀਕਾਕਰਣ ਲਾਜ਼ਮੀ ਕੀਤਾ ਗਿਆ ਹੈ। ਮਾਸਕ ਨਾ ਪਹਿਨਣ ਵਾਲਿਆਂ ਦੇ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ ।