BREAKING NEWS
Search

ਅਦਾਲਤ ਨੇ ਸੁਣਾਇਆ ਅਨੋਖਾ ਫੈਸਲਾ , ਪੁੱਤ ਦੇ ਗੁਨਾਹ ਦੀ ਮਾਪਿਆਂ ਨੂੰ ਹੋਈ 15 ਸਾਲ ਦੀ ਜੇਲ੍ਹ

ਆਈ ਤਾਜਾ ਵੱਡੀ ਖਬਰ 

ਕਹਿੰਦੇ ਹਨ ਮਾਪੇ ਆਪਣੇ ਬੱਚਿਆਂ ਖਾਤਰ ਹਰ ਦੁੱਖ ਸਹਿਣ ਨੂੰ ਤਿਆਰ ਹੋ ਜਾਂਦੇ ਹਨ l ਮਾਪੇ ਆਪਣੀਆਂ ਖੁਸ਼ੀਆਂ ਮਾਰ ਕੇ ਆਪਣੀ ਬੱਚਿਆਂ ਨੂੰ ਹਰ ਇੱਕ ਖੁਸ਼ੀ ਦੇਣ ਦੀ ਕੋਸ਼ਿਸ਼ ਕਰਦੇ ਹਨ, ਤਾਂ ਜੋ ਉਨਾਂ ਨੂੰ ਜ਼ਿੰਦਗੀ ਵਿੱਚ ਕਿਸੇ ਪ੍ਰਕਾਰ ਦੀ ਕੋਈ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ l ਪਰ ਅੱਜ ਤੁਹਾਨੂੰ ਅਜਿਹੇ ਮਾਪਿਆਂ ਬਾਰੇ ਦੱਸਾਂਗੇ, ਜਿਨਾਂ ਨੂੰ ਆਪਣੇ ਪੁੱਤ ਦੇ ਗੁਨਾਹ ਕਾਰਨ 15 ਸਾਲ ਤੱਕ ਦੀ ਕੈਦ ਦਾ ਹੁਕਮ ਜਾਰੀ ਹੋ ਚੁੱਕਿਆ ਹੈ l ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ,ਜਿੱਥੇ ਮਾਪਿਆਂ ਨੂੰ ਆਪਣੇ ਪੁੱਤਰ ਵਲੋਂ ਕੀਤੇ ਗਏ ਅਪਰਾਧ ਦੀ ਸਜ਼ਾ ਮਿਲੀ ਹੈ ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਅਮਰੀਕਾ ਦੀ ਇਕ ਅਦਾਲਤ ਨੇ ਇਥੋਂ ਦੇ ਇਕ ਸਕੂਲ ‘ਚ ਗੋਲੀਬਾਰੀ ਕਰਨ ਵਾਲੇ ਇਕ ਲੜਕੇ ਦੇ ਮਾਪਿਆਂ ਨੂੰ 15 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਜ਼ਿਕਰਯੋਗ ਹੈ ਕਿ ਇਸ ਗੋਲੀਬਾਰੀ ਵਿੱਚ ਚਾਰ ਬੱਚਿਆਂ ਦੀ ਮੌਤ ਅਤੇ 7 ਹੋਰ ਜ਼ਖਮੀ ਹੋ ਗਏ ਸਨ।

ਜਿਸ ਤੋਂ ਬਾਅਦ ਲਗਾਤਾਰ ਇਸ ਮਾਮਲੇ ਸਬੰਧੀ ਕਾਰਵਾਈ ਚਲਦੀ ਪਈ ਸੀ ਤੇ ਇਸੇ ਵਿਚਾਲੇ ਹੁਣ ਅਦਾਲਤ ਵਲੋਂ ਫੈਸਲਾ ਸੁਣਾਉਂਦੇ ਹੋਏ ਇਹ ਤੈਅ ਕੀਤਾ ਗਿਆ ਸੀ ਕਿ ਉਨ੍ਹਾਂ ਦਾ ਅਪਰਾਧ ਲੜਕੇ ਨੂੰ ਘਰ ਵਿੱਚ ਬੰਦੂਕ ਤੱਕ ਪਹੁੰਚ ਕਰਨ ਦੀ ਇਜਾਜ਼ਤ ਦੇਣਾ ਸੀ, ਜਿਸ ਕਾਰਨ ਇਸ ਵਾਰਦਾਤ ਨੂੰ ਅੜ ਜਾਣ ਦਿੱਤਾ ਗਿਆ । ਇੱਥੇ ਦੱਸਣਯੋਗ ਹੈ ਕਿ 30 ਨਵੰਬਰ, 2021 ਨੂੰ, ਮਿਸ਼ੀਗਨ ਰਾਜ ਦੇ ਆਕਸਫੋਰਡ ਹਾਈ ਸਕੂਲ ਵਿੱਚ ਈਥਨ ਕਰੰਬਲੀ ਨਾਮ ਦੇ ਇੱਕ ਲੜਕੇ ਨੇ ਬੰਦੂਕ ਦੇ ਨਾਲ ਅੰਨ੍ਹੇਵਾਹ ਗੋਲੀਬਾਰੀ ਕੀਤੀ, ਗੋਲੀਬਾਰੀ ਵਿੱਚ ਚਾਰ ਬੱਚਿਆਂ ਦੀ ਮੌਤ ਹੋ ਗਈ ਸੀ ਜਦ ਕਿ ਇਸ ਦੌਰਾਨ ਸੱਤ ਦੇ ਕਰੀਬ ਬੱਚੇ ਜ਼ਖਮੀ ਹੋ ਗਏ ਸੀ ।

ਇਸ ਘਟਨਾ ਤੇ ਵਾਪਰਨ ਤੋਂ ਬਾਅਦ ਇਸ ਗੱਲ ਦਾ ਖੁਲਾਸਾ ਹੋਇਆ ਕਿ ਲੜਕੇ ਦੀ ਮਾਨਸਿਕ ਸਿਹਤ ਵੀ ਠੀਕ ਨਹੀਂ ਹੈ l ਜਿਸ ਤੋਂ ਬਾਅਦ ਹੁਣ ਅਦਾਲਤ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਹੈ।