BREAKING NEWS
Search

ਅਮਰੀਕਾ ਚ ਕੁਦਰਤ ਨੇ ਮਚਾਈ ਭਾਰੀ ਤਬਾਹੀ – ਲੱਖਾਂ ਲੋਕਾਂ ਨੂੰ ਪਈ ਬਿਪਤਾ

ਆਈ ਤਾਜਾ ਵੱਡੀ ਖਬਰ 

ਦੋ ਸਾਲ ਪਹਿਲਾ ਚੀਨ ਤੋਂ ਆਰੰਭ ਹੋਈ ਕਰੋਨਾ ਨੇ ਜਿੱਥੇ ਸਾਰੇ ਦੇਸ਼ਾਂ ਨੂੰ ਆਪਣੀ ਲਪੇਟ ਵਿੱਚ ਲਿਆ ਉੱਥੇ ਹੀ ਕੋਈ ਵੀ ਦੇਸ਼ ਇਸ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ। ਜਿੱਥੇ ਸਾਰੇ ਦੇਸ਼ਾਂ ਨੂੰ ਇਸ ਕਰੋਨਾ ਨੂੰ ਠੱਲ੍ਹ ਪਾਉਣ ਲਈ ਟੀਕਾਕਰਣ ਮੁਹਿੰਮ ਦਾ ਆਰੰਭ ਕੀਤਾ ਗਿਆ ਹੈ ਅਤੇ ਉਸ ਤੋਂ ਬਾਅਦ ਕੋਈ ਨਾ ਕੋਈ ਕੁਦਰਤੀ ਆਫ਼ਤ ਆ ਰਹੀਆਂ ਹਨ ਵੱਖ-ਵੱਖ ਦੇਸ਼ਾਂ ਵਿਚ ਲੋਕਾਂ ਨੂੰ ਆਪਣੀ ਚਪੇਟ ਵਿਚ ਲੈ ਰਹੀਆਂ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਮਹਾਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕਈ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ ਜਿਸ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਚੁੱਕਾ ਹੈ। ਹੁਣ ਅਮਰੀਕਾ ਵਿੱਚ ਕੁਦਰਤ ਨੇ ਤਬਾਹੀ ਮਚਾਈ ਹੈ ਜਿੱਥੇ ਲੱਖਾਂ ਲੋਕਾਂ ਨੂੰ ਇਹ ਮੁਸੀਬਤ ਆ ਪਈ ਹੈ।

ਇਸ ਸਾਲ ਦੀ ਸ਼ੁਰੂਆਤ ਤੇ ਹੀ ਨਵੇਂ ਵਰ੍ਹੇ ਦੇ ਮੌਕੇ ਤੇ ਜਿਥੇ ਜੰਗਲੀ ਅੱਗ ਨੇ ਬਹੁਤ ਨੁਕਸਾਨ ਕੀਤਾ। ਉਸ ਤੋਂ ਬਾਅਦ ਬਰਫੀਲੇ ਤੂਫਾਨ ਦੇ ਕਾਰਨ ਵੀ ਕਈ ਘਟਨਾਵਾਂ ਵਾਪਰੀਆਂ ਹਨ। ਹੁਣ ਅਮਰੀਕਾ ਦੇ ਕਈ ਸੂਬਿਆਂ ਵਿੱਚ ਬਰਫੀਲੇ ਤੂਫਾਨ ਨੇ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ। ਦੱਸਿਆ ਗਿਆ ਹੈ ਕਿ ਇਸ ਬਰਫੀਲੇ ਤੂਫਾਨ ਦੇ ਕਾਰਨ ਜਿੱਥੇ ਹੌਲੀ-ਹੌਲੀ ਉਤਰੀ ਟੈਕਸਾਸ ਵਿਚ ਔਲੇ ਬਰਫ ਵਿਚ ਬਦਲਣ ਲੱਗ ਪਏ।

ਉਥੇ ਹੀ ਇਸ ਬਰਫੀਲੇ ਤੂਫਾਨ ਅਤੇ ਤੇਜ਼ ਹਵਾਵਾਂ ਦੇ ਕਾਰਣ ਬਹੁਤ ਸਾਰੇ ਸੂਬਿਆਂ ਵਿੱਚ ਦਰਖ਼ਤ ਪੁੱਟਣ ਸੜਕ ਬੰਦ ਹੋਣ ਅਤੇ ਭਾਰੀ ਬਰਫ ਪੈਣ ਦੇ ਕਾਰਨ ਰਸਤੇ ਜਾਮ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਉਥੇ ਹੀ ਦੱਸਿਆ ਗਿਆ ਹੈ ਕਿ 24 ਘੰਟਿਆਂ ਦੇ ਅੰਦਰ-ਅੰਦਰ ਟੈਕਸਾਸ ਵਿਚ ਭਾਰੀ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਜਿੱਥੇ ਹਵਾਈ ਅੱਡਿਆਂ ਉਪਰ ਕਈ ਉਡਾਨਾਂ ਨੂੰ ਮੁਲਤਵੀ ਕਰਨਾ ਪਿਆ ਹੈ।

ਉਥੇ ਹੀ ਇਸ ਬਰਫੀਲੇ ਤੂਫਾਨ ਅਤੇ ਭਾਰੀ ਬਰਫਬਾਰੀ ਦੇ ਕਾਰਨ ਬਿਜਲੀ ਦੀ ਸਮੱਸਿਆ ਵੀ ਪੇਸ਼ ਆਈ ਹੈ ਅਤੇ ਬਹੁਤ ਸਾਰੇ ਸੂਬਿਆਂ ਵਿੱਚ 3.50 ਲੱਖ ਘਰਾਂ ਦੀ ਬਿਜਲੀ ਵੀ ਬੰਦ ਹੋ ਚੁੱਕੀ ਹੈ। ਜਿਸ ਕਾਰਨ ਪ੍ਰਭਾਵਿਤ ਹੋਣ ਵਾਲੇ ਖੇਤਰਾਂ ਵਿੱਚ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਵੀਰਵਾਰ ਤੜਕੇ ਖਰਾਬ ਹੋਏ ਮੌਸਮ ਕਾਰਨ ਸਕੂਲਾਂ , ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਬੰਦ ਕੀਤਾ ਗਿਆ। ਉਥੇ ਹੀ ਸਰਕਾਰਾਂ ਵੱਲੋਂ ਰਸਤਿਆਂ ਨੂੰ ਮੁੜ ਖੋਲ੍ਹੇ ਜਾਣ ਵਾਸਤੇ ਰਾਹਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।