BREAKING NEWS
Search

ਅਮਰੀਕਾ ਚ ਪਈ ਇਹ ਵੱਡੀ ਬਿਪਤਾ ਹਜਾਰਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਲਿਜਾਣ ਦੇ ਹੁਕਮ ਹੋਏ ਜਾਰੀ

ਆਈ ਤਾਜ਼ਾ ਵੱਡੀ ਖਬਰ 

ਵਿਸ਼ਵ ਵਿਚ ਫੈਲੀ ਕਰੋਨਾ ਨਾਲ ਜਿੱਥੇ ਸਭ ਤੋਂ ਜ਼ਿਆਦਾ ਅਮਰੀਕਾ ਪ੍ਰਭਾਵਿਤ ਹੋਇਆ, ਉਥੇ ਹੀ ਕੋਈ ਵੀ ਦੇਸ਼ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਬਚ ਨਹੀਂ ਸਕਿਆ ਸੀ। ਇਸ ਕਰੋਨਾ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਰਪੇਸ਼ ਆਈਆਂ ਉਥੇ ਹੀ ਇੱਕ ਤੋਂ ਬਾਅਦ ਇੱਕ ਕੁਦਰਤੀ ਆਫ਼ਤਾਂ ਦੇ ਆਉਣ ਕਾਰਨ ਬਹੁਤ ਸਾਰੇ ਦੇਸ਼ ਪ੍ਰਭਾਵਤ ਹੋਏ ਹਨ। ਜਿੱਥੇ ਲੋਕਾਂ ਵੱਲੋਂ ਕੁਦਰਤ ਨਾਲ ਖਿਲਵਾੜ ਕੀਤਾ ਜਾਂਦਾ ਹੈ ਉਥੇ ਹੀ ਸਮੇਂ ਸਮੇਂ ਤੇ ਕੁਦਰਤ ਵੱਲੋਂ ਵੀ ਅਪਣੇ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਅਮਰੀਕਾ ਦੇ ਵਿਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਕੁਦਰਤੀ ਆਫਤਾਂ ਸਾਹਮਣੇ ਆ ਚੁੱਕੀਆਂ ਹਨ ਜਿਥੇ ਜੰਗਲੀ ਅੱਗ ਦੇ ਕਾਰਨ ਵੀ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ।

ਹੁਣ ਅਮਰੀਕਾ ਵਿੱਚ ਪਈ ਬਿਪਤਾ ਦੇ ਕਾਰਨ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਸ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ,ਪ੍ਰਾਪਤ ਜਾਣਕਾਰੀ ਅਨੁਸਾਰ ਇਕ ਵਾਰ ਫਿਰ ਤੋਂ ਅਮਰੀਕਾ ਦੇ ਕੋਲੋਰਾਡੋ ਦੇ ਜੰਗਲ ਵਿਚ ਲੱਗੀ ਅੱਗ ਦੇ ਕਾਰਨ ਲੋਕਾਂ ਵਿੱਚ ਫਿਰ ਤੋਂ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ।

ਇਹ ਅੱਗ ਜਿਥੇ ਹੁਣ ਸ਼ਹਿਰ ਬੋਲਡਰ ਵੱਲ ਹੌਲੀ-ਹੌਲੀ ਵਧ ਰਹੀ ਹੈ ਉਥੇ ਹੀ 19 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਜਾਣ ਵਾਸਤੇ ਅਧਿਕਾਰੀਆਂ ਵੱਲੋਂ ਸਖਤ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਅੱਗ ਦੇ ਲੱਗਣ ਦੇ ਕਾਰਨਾਂ ਬਾਰੇ ਅਜੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਇਸ ਇਲਾਕੇ ਨੂੰ ਛੱਡਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਇਸ ਅੱਗ ਦੇ ਵਾਧੇ ਨੂੰ ਦੇਖਦੇ ਹੋਏ ਐਲਡੋਰਾਡੋ ਕੈਨਿਯਨ ਸਟੇਟ ਪਾਰਕ ਨੂੰ ਬੰਦ ਕੀਤਾ ਗਿਆ ਹੈ।

ਬੋਲਡਰ ਪੁਲਸ ਵੱਲੋਂ ਇਕ ਟਵੀਟ ਵੀ ਕੀਤਾ ਗਿਆ ਹੈ ਕਿ ਟੇਬਲ ਮੇਸਾ ਦੇ ਕੋਲ ਸੁਰੱਖਿਅਤ ਜੰਗਲੀ ਜ਼ਮੀਨ ਨੂੰ ਅੱਗ ਲੱਗ ਗਈ ਹੈ। 8 ਹਜ਼ਾਰ ਘਰਾਂ ਨੂੰ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਸ਼ਨੀਵਾਰ ਦੁਪਹਿਰ ਤੱਕ ਇਹ ਜੰਗਲੀ ਅੱਗ 123 ਏਕੜ ਵਿਚ ਫ਼ੈਲ ਚੁੱਕੀ ਹੈ। ਇਸ ਦੀ ਜਾਣਕਾਰੀ ਸ਼ਹਿਰ ਤੇ ਆਫ਼ਤ ਪ੍ਰਬੰਧਨ ਦਫ਼ਤਰ ਵੱਲੋਂ ਦਿੱਤੀ ਗਈ ਹੈ।