ਆਈ ਤਾਜਾ ਵੱਡੀ ਖਬਰ 

ਕਰੋਨਾ ਨਾਲ ਵਿਸ਼ਵ ਦਾ ਸ਼ਕਤੀਸ਼ਾਲੀ ਦੇਸ਼ ਅਮਰੀਕਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ ਉਥੇ ਹੀ ਮਰਨ ਵਾਲਿਆਂ ਦੀ ਗਿਣਤੀ ਵੀ ਸਭ ਤੋਂ ਵਧੇਰੇ ਅਮਰੀਕਾ ਵਿੱਚ ਹੈ। ਜਿੱਥੇ ਨਵੇਂ ਕਰੋਨਾ ਦੇ ਰੂਪ ਦੇ ਸਾਹਮਣੇ ਆਉਣ ਨਾਲ ਫਿਰ ਤੋਂ ਅਮਰੀਕਾ ਵਿੱਚ ਕਰੋਨਾ ਕੇਸਾਂ ਦੀ ਗਿਣਤੀ ਵਿੱਚ ਵਾਧਾ ਦਰਜ ਕੀਤਾ ਗਿਆ ਸੀ ਉਥੇ ਹੀ ਟੀਕਾਕਰਨ ਮੁਹਿੰਮ ਦੇ ਜ਼ਰੀਏ ਇਸ ਕਰੋਨਾ ਉਪਰ ਠੱਲ ਪਾਈ ਗਈ ਹੈ। ਜਿਸ ਤੋਂ ਬਾਅਦ ਮੁੜ ਜਿੰਦਗੀ ਨੂੰ ਪਟਰੀ ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉੱਥੇ ਹੀ ਇਕ ਤੋਂ ਬਾਅਦ ਇਕ ਕੁਦਰਤੀ ਆਫ਼ਤਾਂ ਦੇ ਆਉਣ ਕਾਰਨ ਵੀ ਅਮਰੀਕਾ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਉਥੇ ਹੀ ਅਚਾਨਕ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ ਜੋ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰ ਦਿੰਦੀਆਂ ਹਨ।

ਹੁਣ ਅਮਰੀਕਾ ਵਿੱਚ ਕਹਿਰ ਵਾਪਰਿਆ ਹੈ ਜਿੱਥੇ ਮੌਤ ਦਾ ਤਾਂਡਵ ਹੋਇਆ ਹੈ ਅਤੇ ਇਸ ਘਟਨਾ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਜਿਸ ਨਾਲ ਜੁੜੀ ਹੋਈ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅਮਰੀਕਾ ਦੇ ਕੈਲੇਫੋਰਨੀਆਂ ਦੇ ਸੈਕਰਾਮੈਂਟੋ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਚਰਚ ਦੇ ਵਿਚ ਵਿਅਕਤੀ ਵੱਲੋਂ ਆਪਣੀ ਹੀ ਤਿੰਨ ਬੱਚਿਆਂ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਅਤੇ ਇਕ ਹੋਰ ਵਿਅਕਤੀ ਨੂੰ ਵੀ ਗੋਲੀ ਮਾਰੀ ਗਈ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਉਸ ਵਿਅਕਤੀ ਵੱਲੋਂ ਖੁਦ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ ਗਈ।

ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਦੋਂ ਪੁਲਿਸ ਵੱਲੋਂ ਚਰਚ ਦੇ ਵਿੱਚ ਪਹੁੰਚ ਕੀਤੀ ਗਈ ਤਾਂ ਵੇਖਿਆ ਗਿਆ ਕਿ ਘਟਨਾ ਸਥਾਨ ਉਪਰ 5 ਲੋਕਾਂ ਦੀਆਂ ਲਾਸ਼ਾਂ ਪਈਆਂ ਹੋਈਆਂ ਹਨ। ਜਿੱਥੇ ਮ੍ਰਿਤਕ ਵੱਲੋਂ ਆਪਣੇ ਬੱਚਿਆਂ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ ਉੱਥੇ ਹੀ ਇਨ੍ਹਾਂ ਤਿੰਨਾਂ ਬੱਚਿਆਂ ਦੀ ਉਮਰ 15 ਸਾਲ ਤੋਂ ਘੱਟ ਹੈ ਅਤੇ ਇਨ੍ਹਾਂ ਤੋਂ ਇਲਾਵਾ ਹੋਰ ਵਿਅਕਤੀ ਨੂੰ ਗੋਲੀ ਮਾਰੀ ਗਈ ਹੈ ਉਸ ਦੀ ਪਹਿਚਾਣ ਨਹੀਂ ਹੋਈ ਹੈ।

ਇਸ ਘਟਨਾ ਦੀ ਜਾਣਕਾਰੀ ਸੈਕਰਾਮੈਂਟੋ ਕਾਉਂਟੀ ਸ਼ੈਰਿਫ਼ ਦੇ ਦਫ਼ਤਰ ਦੇ ਸਾਰਜੈਟ ਰੋਂਡ ਗ੍ਰਾਂਸਮੈਨ ਵੱਲੋਂ ਦਿੱਤੀ ਗਈ ਹੈ। ਸ਼ੱਕੀ ਹਮਲਾਵਰ ਵੱਲੋਂ ਇਸ ਘਟਨਾ ਨੂੰ ਅੰਜਾਮ ਸ਼ਾਮ 5 ਵਜੇ ਦੇ ਕਰੀਬ ਆਰਡਰ ਆਰਕੇਡ ਚਰਚ ਵਿਚ ਦਿੱਤਾ ਗਿਆ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ।


                                       
                            
                                                                   
                                    Previous Post2 ਕਾਰਾਂ ਦੀ ਹੋਈ ਭਿਆਨਕ ਟੱਕਰ ਉਜੜਿਆ ਪ੍ਰੀਵਾਰ – ਹੋਈਆਂ ਮੌਤਾਂ , ਤਾਜਾ ਵੱਡੀ ਖਬਰ
                                                                
                                
                                                                    
                                    Next Postਹੁਣ ਰੂਸ ਨੇ ਯੂਕਰੇਨ ਚ ਮਚਾਤੀ  ਵੱਡੀ ਤਬਾਹੀ ਅਚਾਨਕ ਕਰਤਾ ਇਹਨਾਂ ਬੰਬਾਂ ਨਾਲ ਹਮਲਾ
                                                                
                            
               
                            
                                                                            
                                                                                                                                            
                                    
                                    
                                    



