ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਪਰਿਵਾਰ ਜਿਥੇ ਵਿਦੇਸ਼ਾਂ ਵਿੱਚ ਜਾ ਕੇ ਵਸੇ ਹੋਏ ਹਨ। ਉਥੇ ਹੀ ਵਿਦੇਸ਼ਾਂ ਵਿਚ ਵਸਣ ਵਾਲੇ ਇਹਨਾਂ ਪੰਜਾਬੀਆਂ ਵੱਲੋਂ ਉੱਥੋ ਦੇ ਸਭਿਆਚਾਰ ਦੇ ਅਨੁਸਾਰ ਹੀ ਆਪਣੇ ਸੱਭਿਆਚਾਰ ਨੂੰ ਵੀ ਕਾਇਮ ਰੱਖਿਆ ਜਾਂਦਾ ਹੈ। ਜਿਥੇ ਵਿਦੇਸ਼ਾਂ ਦੀ ਧਰਤੀ ਤੇ ਵੱਸਦੇ ਪੰਜਾਬੀਆਂ ਵੱਲੋਂ ਵੱਖ-ਵੱਖ ਸ਼ਹਿਰਾਂ ਵਿਚ ਗੁਰਦੁਆਰਾ ਸਾਹਿਬ ਦੀ ਸਥਾਪਨਾ ਕੀਤੀ ਗਈ ਹੈ। ਉੱਥੇ ਹੀ ਉਨ੍ਹਾਂ ਵੱਲੋਂ ਗੁਰਦੁਆਰਾ ਸਾਹਿਬ ਵਿਚ ਜਾ ਕੇ ਨਤਮਸਤਕ ਹੋਇਆ ਜਾਂਦਾ ਹੈ ਅਤੇ ਬਾਕੀ ਸਾਰੇ ਧਰਮਾਂ ਵੱਲੋਂ ਵੀ ਪੂਰੀ ਸ਼ਰਧਾ ਸਤਿਕਾਰ ਨਾਲ ਪੰਜਾਬੀਆਂ ਦੀ ਇੱਜ਼ਤ ਕੀਤੀ ਜਾਦੀ ਹੈ। ਵਿਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਜਿਥੇ ਆਪਣੀ ਸਰਕਾਰ ਵਿੱਚ ਵੀ ਪੰਜਾਬੀਆਂ ਨੂੰ ਕਈ ਉੱਚ ਅਹੁਦਿਆਂ ਤੇ ਜਗ੍ਹਾ ਦਿੱਤੀ ਗਈ ਹੈ। ਪਰ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਵਿਦੇਸ਼ਾਂ ਵਿਚ ਵੀ ਮਾਹੌਲ ਨੂੰ ਖਰਾਬ ਕਰਨ ਵਾਸਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾਂਦੀ ਹੈ ਅਤੇ ਨਸਲੀ ਵਿਤਕਰੇ ਵੀ ਕੀਤੇ ਜਾਂਦੇ ਹਨ।

ਅਜਿਹੀਆਂ ਘਟਨਾਵਾਂ ਕਈ ਦੇਸ਼ਾਂ ਵਿੱਚ ਅਕਸਰ ਹੀ ਸਾਹਮਣੇ ਆ ਜਾਂਦੀਆਂ ਹਨ ਜਿਥੇ ਸਿੱਖ ਪੰਜਾਬੀਆਂ ਨੂੰ ਆਪਣਾ ਸ਼ਿਕਾਰ ਬਣਾਇਆ ਜਾਂਦਾ ਹੈ। ਹੁਣ ਅਮਰੀਕਾ ਤੋਂ ਇੱਕ ਵੱਡੀ ਵਾਲੀ ਖਬਰ ਸਾਹਮਣੇ ਆਈ ਹੈ ਜਿੱਥੇ ਸਿੱਖ ਭਾਈਚਾਰੇ ਵਿਚ ਗੁੱਸੇ ਦੀ ਲਹਿਰ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਮਰੀਕਾ ਵਿਚ ਨਿਊਯਾਰਕ ਤੋਂ ਸਾਹਮਣੇ ਆਇਆ ਹੈ। ਜਿੱਥੇ ਰਿਚਮੰਡ ਹਿਲ ਕੁਵੀਨਜ਼ ਵਿੱਚ ਇੱਕ ਸਿੱਖ ਬਜ਼ੁਰਗ ਦੇ ਉਪਰ ਉਸ ਸਮੇਂ ਹਮਲਾ ਕਰ ਦਿੱਤਾ ਗਿਆ ਸੀ ਜਦੋਂ ਉਹ ਗੁਰੂ ਸਿੱਖ ਕਲਚਰ ਸੁਸਾਇਟੀ ਦੇ ਰਸਤੇ ਵਿਚ ਸੀ।

70 ਸਾਲਾ ਬਜ਼ੁਰਗ ਨਿਰਮਲ ਸਿੰਘ ਜਿਸ ਸਮੇਂ ਐਤਵਾਰ ਦੀ ਸਵੇਰ ਨੂੰ ਪੈਦਲ ਹੀ ਗੁਰਦੁਆਰਾ ਸਿੱਖ ਕਲਚਰ ਸੁਸਾਇਟੀ ਵੱਲੋਂ ਜਾ ਰਿਹਾ ਸੀ ਤਾਂ ਉਸ ਬਜ਼ੁਰਗ ਦੇ ਉਪਰ ਕਿਸੇ ਵੱਲੋਂ ਨੱਕ ਉਪਰ ਮੁੱਕਾ ਮਾਰ ਕੇ ਹਮਲਾ ਕਰ ਦਿੱਤਾ ਗਿਆ। ਜਿਸ ਕਾਰਨ ਬਜ਼ੁਰਗ ਦੇ ਸੱਟ ਲੱਗ ਗਈ ਅਤੇ ਉਹ ਡਿੱਗ ਪਿਆ ਅਤੇ ਲਹੂ ਵੀ ਉਸ ਦੇ ਕੱਪੜਿਆਂ ਨੂੰ ਲੱਗਾ ਹੋਇਆ ਸੀ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਗੁਰਦੁਆਰਾ ਸਿੱਖ ਕਲਚਰ ਸੁਸਾਇਟੀ ਰਿਚਮੰਡ ਹਿੱਲ ਨਿਊਯਾਰਕ ਦੇ ਪਬਲਿਕ ਪਲ ਸੀ ਦੇ ਚੇਅਰਮੈਨ ਹਰਪ੍ਰੀਤ ਸਿੰਘ ਤੂਰ ਵੱਲੋਂ ਇਸ ਘਟਨਾ ਦੀ ਨਿਖੇਧੀ ਕੀਤੀ ਗਈ ਹੈ ਅਤੇ ਉਨ੍ਹਾਂ ਵੱਲੋਂ ਇਸ ਨੂੰ ਇਕ ਨਸਲੀ ਹਮਲਾ ਦਸਿਆ ਗਿਆ ਹੈ। ਜਿੱਥੇ ਸਿੱਖ ਆਪਣੀ ਦਿੱਖ ਤੋਂ ਪਹਿਚਾਣੇ ਜਾਂਦੇ ਹਨ। ਉਨ੍ਹਾਂ ਵੱਲੋਂ ਅਪਰਾਧੀ ਦੇ ਖਿਲਾਫ ਜਲਦ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋ ਹਫ਼ਤੇ ਪਹਿਲਾਂ ਹੀ ਇਹ ਬਜ਼ੁਰਗ ਕੈਨੇਡਾ ਤੋਂ ਨਿਊਯਾਰਕ ਆਇਆ ਸੀ। ਇਸ ਘਟਨਾ ਦੇ ਕਾਰਨ ਗੁਰਦੁਆਰਾ ਸਾਹਿਬ ਵਿਚ ਆਉਣ ਵਾਲੇ ਬਜ਼ੁਰਗਾਂ ਵਿੱਚ ਡਰ ਵੇਖਿਆ ਜਾ ਰਿਹਾ ਹੈ।


                                       
                            
                                                                   
                                    Previous Postਇਸ ਬਜ਼ੁਰਗ ਔਰਤ ਨੇ ਨੇ ਆਪਣੀ ਸਾਰੀ ਜਾਇਦਾਦ ਕੀਤੀ ਰਾਹੁਲ ਗਾਂਧੀ ਦੇ ਨਾਮ , ਜਾਣੋ ਕਾਰਨ – ਤਾਜਾ ਵੱਡੀ ਖਬਰ
                                                                
                                
                                                                    
                                    Next Postਇਸ ਪੰਜਾਬੀ ਖਿਡਾਰੀ ਦੀ ਚਲ ਰਹੇ ਮੈਚ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ , ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



