ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿਚ ਜਿਥੇ ਬਹੁਤ ਸਾਰੇ ਦੇਸ਼ਾਂ ਵਿੱਚ ਇੰਨੀ ਜ਼ਿਆਦਾ ਤਰੱਕੀ ਹੋ ਚੁੱਕੀ ਹੈ ਕਿ ਕੋਈ ਵੀ ਕਿਸੇ ਦੀ ਜ਼ਿੰਦਗੀ ਵਿੱਚ ਕਿਸੇ ਵੀ ਤਰ੍ਹਾਂ ਦੀ ਦਖ਼ਲ-ਅੰਦਾਜ਼ੀ ਨਹੀਂ ਕਰ ਰਿਹਾ ਹੈ। ਵਿਦੇਸ਼ਾਂ ਦੀ ਧਰਤੀ ਤੇ ਸ਼ਾਤਮਈ ਮਾਹੌਲ ਅਤੇ ਸਰਕਾਰ ਵੱਲੋਂ ਲਾਗੂ ਕੀਤੇ ਗਏ ਸਖਤ ਮਾਪਦੰਡਾ ਨੂੰ ਅਪਣਾ ਕੇ ਅਪਰਾਧ ਨੂੰ ਰੋਕਿਆ ਜਾਂਦਾ ਹੈ ਅਤੇ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਦੀਆਂ ਕੋਸ਼ਿਸ਼ਾਂ ਉਥੋਂ ਦੀਆਂ ਸਰਕਾਰਾਂ ਵੱਲੋਂ ਕੀਤੀਆਂ ਜਾਂਦੀਆਂ ਹਨ। ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਜਿੱਥੇ ਦੇਸ਼ ਦੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਬਹੁਤ ਸਾਰੇ ਪੁੱਖਤਾ ਇੰਤਜ਼ਾਮ ਕੀਤੇ ਜਾਂਦੇ ਹਨ। ਪਰ ਕੁਝ ਗੈਰ-ਸਮਾਜੀ ਅਨਸਰ ਅਜਿਹੇ ਹੁੰਦੇ ਹਨ ਜਿਨ੍ਹਾਂ ਵੱਲੋਂ ਦੇਸ਼ ਦੇ ਹਾਲਾਤਾਂ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

ਜਿਨ੍ਹਾਂ ਵੱਲੋਂ ਅਜਿਹੀਆਂ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ ਜਿਸ ਨਾਲ ਬਾਕੀ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਸਕਦਾ ਹੈ। ਹੁਣ ਅਮਰੀਕਾ ਤੋਮਾੜੀ  ਖਬਰ ਸਾਹਮਣੇ ਆਈ ਹੈ ਜਿੱਥੇ ਇਕ ਵਿਅਕਤੀ ਵੱਲੋਂ 10 ਲੋਕਾਂ ਨੂੰ ਗੋਲੀਆਂ ਚਲਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ, ਇਸ ਘਟਨਾ ਕਾਰਨ ਇਲਾਕੇ ਵਿਚ ਹੜਕੰਪ ਮਚ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅਮਰੀਕਾ ਤੋਂ ਸਾਹਮਣੇ ਆਈ ਹੈ ਜਿੱਥੇ ਬਫੇਲੋ ਸ਼ਹਿਰ ਦੇ ਵਿੱਚ ਇੱਕ ਗੋਰੇ ਵਿਅਕਤੀ ਵੱਲੋਂ ਨਸਲੀ ਵਿਤਕਰੇ ਦੀ ਭਾਵਨਾ ਦੇ ਨਾਲ ਸੁਪਰ ਮਾਰਕੀਟ ਦੇ ਬਾਹਰ ਅਤੇ ਅੰਦਰ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ ਹੈ।

ਉਥੇ ਹੀ 18 ਸਾਲਾਂ ਦੇ ਇਸ ਗੋਰੇ ਵੱਲੋਂ ਜਿਥੇ ਗੋਲੀਬਾਰੀ ਕੀਤੀ ਗਈ ਉਥੇ ਹੀ ਇਸ ਸਾਰੀ ਘਟਨਾ ਦਾ ਲਾਈਵ ਆਪਣੇ ਸਿਰ ਤੇ ਪਾਏ ਹੋਏ ਹੈਲਮਟ ਤੇ ਲੱਗੇ ਕੈਮਰੇ ਰਾਹੀਂ ਕੀਤਾ ਗਿਆ ਹੈ। ਇਸ ਇਕੱਠ ਦੇ ਵਿੱਚ ਜਿੱਥੇ ਕਾਲੇ ਲੋਕ ਵਧੇਰੇ ਇਸ ਹਮਲੇ ਦਾ ਸ਼ਿਕਾਰ ਹੋਏ ਹਨ ਜਿਸ ਵਿਚ 11 ਲੋਕ ਅਤੇ ਦੋ ਗੋਰੇ ਸ਼ਾਮਲ ਹਨ। ਇਸ ਵਿਅਕਤੀ ਵੱਲੋਂ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਆਪਣੇ ਆਪ ਹੀ ਆਤਮਸਮਰਪਣ ਕਰ ਦਿੱਤਾ ਗਿਆ ਹੈ। ਜੋ ਇਸ ਅਪਰਾਧ ਤੋਂ ਬਾਅਦ ਹੁਣ ਆਪਣੀ ਸਾਰੀ ਜ਼ਿੰਦਗੀ ਜੇਲ ਵਿਚ ਹੀ ਗੁਜ਼ਾਰੇਂਗਾ।

ਇਸ ਵਿਅਕਤੀ ਦੀ ਪਹਿਚਾਣ ਹੋ ਚੁੱਕੀ ਹੈ। ਉਥੇ ਹੀ ਇਸ ਸਾਰੀ ਘਟਨਾ ਦੇ ਉਪਰ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਅਤੇ ਉਨ੍ਹਾਂ ਦੀ ਪਤਨੀ ਵੱਲੋਂ ਗੰਭੀਰਤਾ ਨਾਲ ਫੈਸਲਾ ਲਿਆ ਜਾ ਰਿਹਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਗਈ।


                                       
                            
                                                                   
                                    Previous Postਰਹੱਸਮਈ ਬੁਖਾਰ ਨੇ ਮਚਾਇਆ ਇਥੇ ਕਹਿਰ , 42 ਲੋਕਾਂ ਦੀ ਹੋਈ ਮੌਤ- 8 ਲੱਖ ਤੋਂ ਵੱਧ ਬਿਮਾਰ
                                                                
                                
                                                                    
                                    Next Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ, ਦੇਖਣ ਵਾਲਿਆਂ ਦੇ ਉੱਡੇ ਹੋਸ਼- ਬਜ਼ੁਰਗ ਜੋੜਾ ਉਛਲਿਆ ਹਵਾ ਚ
                                                                
                            
               
                            
                                                                            
                                                                                                                                            
                                    
                                    
                                    




