BREAKING NEWS
Search

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਆਇਆ ਅਜਿਹਾ ਵੱਡਾ ਬਿਆਨ ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ 

ਰੂਸ ਤੇ ਯੂਕਰੇਨ ਦੇ ਵਿੱਚ ਚੱਲ ਰਹੀ ਲੜਾਈ ਤੇ ਚਲਦੇ ਹੁਣ ਹਾਲਾਤ ਬਦ ਤੋਂ ਬਦਤਰ ਹੁੰਦੇ ਨਜ਼ਰ ਆ ਰਹੇ ਹਨ । ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਵੀ ਇਸ ਜੰਗ ਦੇ ਚੱਲਦੇ ਰੂਸ ਲਈ ਕਈ ਤਰ੍ਹਾਂ ਦੀਆ ਪਾਬੰਦੀਆਂ ਦਾ ਐਲਾਨ ਕੀਤਾ ਹੈ । ਉਨ੍ਹਾਂ ਦੇ ਵੱਲੋਂ ਹੁਣ ਤੱਕ ਕਈ ਕਾਰੋਬਾਰ , ਕੰਪਨੀਆਂ ਤੇ ਕਈ ਬੈਂਕਾਂ ਦੇ ਉੱਪਰ ਅਮਰੀਕਾ ਦੇ ਵਿੱਚ ਰੋਕ ਲਗਾ ਦਿੱਤੀ ਹੈ । ਉਥੇ ਹੀ ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਤਾਂ, ਉਨ੍ਹਾਂ ਦਾ ਇਸ ਯੁੱਧ ਨੂੰ ਲੈ ਕੇ ਇਕ ਅਜਿਹਾ ਬਿਆਨ ਸਾਹਮਣੇ ਆਇਆ ਹੈ ਜਿਸ ਦੀ ਚਰਚਾ ਹੁਣ ਚਾਰੇ ਪਾਸੇ ਛਿੜੀ ਹੋਈ ਹੈ । ਦਰਅਸਲ ਹੁਣ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਤੋਂ ਰੂਸ ਦੇ ਰਾਸ਼ਟਰਪਤੀ ਦੀ ਤਾਰੀਫ਼ ਕੀਤੀ ਹੈ ਤੇ ਉਨ੍ਹਾਂ ਕਿਹਾ ਹੈ ਕਿ ਪੁਤਿਨ ਇਕ ਸਮਾਰਟ ਰਾਜਨੇਤਾ ਹੈ ।

ਇੰਨਾ ਹੀ ਨਹੀਂ ਸਗੋਂ ਉਨ੍ਹਾਂ ਵੱਲੋਂ ਨਾਟੋ ਅਤੇ ਅਮਰੀਕਾ ਤੇ ਮੂਰਖਾਂ ਵਾਂਗ ਕੰਮ ਕਰਨ ਦੇ ਦੋਸ਼ ਵੀ ਲਗਾਏ ਗਏ ਹਨ । ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਦਾਅਵਾ ਵੀ ਕੀਤਾ ਹੈ ਕਿ ਜੇਕਰ ਉਹ ਰਾਸ਼ਟਰਪਤੀ ਹੁੰਦੇ ਤਾਂ ਰੂਸ ਕਦੇ ਵੀ ਯੂਕਰੇਨ ਤੇ ਹਮਲਾ ਨਹੀਂ ਕਰਦਾ । ਜ਼ਿਕਰਯੋਗ ਹੈ ਕਿ ਜਿੱਥੇ ਵਿਸ਼ਵ ਪੱਧਰ ਤੇ ਹੋ ਰਹੀ ਰੂਸ ਤੇ ਯੂਕਰੇਨ ਵਿਚਾਲੇ ਜੰਗ ਤੇ ਹਰ ਕਿਸੇ ਦੀ ਨਜ਼ਰ ਟਿਕੀ ਹੋਈ ਹੈ ਉੱਥੇ ਹੀ ਇਸ ਯੁੱਧ ਨੂੰ ਲੈ ਕੇ ਹੁਣ ਲਗਾਤਾਰ ਹੀ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵੱਲੋਂ ਬਿਆਨਬਾਜ਼ੀ ਕੀਤੀ ਜਾ ਰਹੀ ਹੈ ।

ਹੁਣ ਤੱਕ ਉਨ੍ਹਾਂ ਦੇ ਵੱਲੋਂ ਇਸ ਯੁੱਧ ਨੂੰ ਲੈ ਕੇ ਕਈ ਤਰ੍ਹਾਂ ਦੇ ਬਿਆਨ ਸਾਹਮਣੇ ਆ ਚੁੱਕੇ ਹਨ । ਉਨ੍ਹਾਂ ਦੇ ਵੱਲੋਂ ਹੁਣ ਤੱਕ ਦਿੱਤੇ ਗਏ ਸਾਰੇ ਬਿਆਨਾਂ ਦੇ ਵਿਚ ਰੂਸ ਦੀ ਤਾਰੀਫ਼ ਕੀਤੀ ਗਈ ਹੈ, ਜਦਕਿ ਅਮਰੀਕਾ ਤੇ ਨਾਟੋ ਦੀ ਆਲੋਚਨਾ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਵੱਲੋਂ ਕਈ ਤਰ੍ਹਾਂ ਦੇ ਬਿਆਨ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਲੈ ਕੇ ਕੀਤੇ ਗਏ ਨੇ ਤੇ ਉਨ੍ਹਾਂ ਦੇ ਵੱਲੋਂ ਪਹਿਲਾਂ ਵੀ ਪੁਤੀਨ ਦੀ ਤਾਰੀਫ ਕਰਦੇ ਹੋਏ ਉਨ੍ਹਾਂ ਨੂੰ ਯੂਕਰੇਨ ਦੇ ਦੋ ਖੇਤਰਾਂ ਦੀ ਆਜ਼ਾਦੀ ਲਈ “ਜੀਨੀਅਸ” ਕਰਾਰ ਦਿੱਤਾ ਸੀ ।

ਸੋ ਇਕ ਪਾਸੇ ਲਗਾਤਾਰ ਜੰਗ ਤੇਜ਼ ਹੋ ਰਹੀ ਹੈ ਪਰ ਦੂਜੇ ਪਾਸੇ ਵੱਖ ਵੱਖ ਤਰ੍ਹਾਂ ਦੀ ਬਿਆਨਬਾਜ਼ੀ ਵੀ ਇਸ ਯੁੱਧ ਨੂੰ ਲੈ ਕੇ ਸਾਹਮਣੇ ਆ ਰਹੀ ਹੈ ਤੇ ਡੋਨਾਲਡ ਟਰੰਪ ਵੀ ਇਸ ਯੁੱਧ ਨੂੰ ਲੈ ਕੇ ਕਾਫ਼ੀ ਸਰਗਰਮ ਨਜ਼ਰ ਆ ਰਹੇ ਹਨ , ਜਿਨ੍ਹਾਂ ਵੱਲੋਂ ਹੁਣ ਲਗਾਤਾਰ ਰੂਸ ਦਾ ਸਮਰਥਨ ਕੀਤਾ ਜਾ ਰਿਹਾ ਹੈ ॥