BREAKING NEWS
Search

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਬਾਰੇ ਆਈ ਮਾੜੀ ਖਬਰ- ਪਿਆ ਹੁਣ ਇਹ ਚੱਕਰ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਵਿੱਚ ਜਿਥੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਦੇ ਵਿਚ ਰਾਜਨੀਤੀ ਨੂੰ ਲੈ ਕੇ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਉਥੇ ਹੀ ਹੋਈਆਂ ਪਿਛਲੀਆਂ ਚੋਣਾਂ ਦੇ ਵਿਚ ਜਿੱਥੇ ਰਾਸ਼ਟਰਪਤੀ ਟਰੰਪ ਨੂੰ ਦੇਸ਼ ਦੀ ਸੱਤਾ ਛੱਡਣੀ ਪਈ ਸੀ ਅਤੇ ਉਨ੍ਹਾਂ ਦੀ ਜਗ੍ਹਾ ਤੇ ਰਾਸ਼ਟਰਪਤੀ ਜੋ ਬਾਈਡੇਨ ਵੱਲੋਂ ਸੱਤਾ ਸੰਭਾਲੀ ਗਈ ਸੀ। ਜਿੱਥੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਅਜੇ ਵੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਡੋਨਾਲਡ ਟਰੰਪ ਦੀ ਸੋਸ਼ਲ ਮੀਡੀਆ ਉਪਰ ਜਿਥੇ ਪਿਛਲੇ ਸਾਲ ਜਨਵਰੀ ਦੇ ਵਿਚ ਰੋਕ ਲਗਾ ਦਿੱਤੀ ਗਈ ਸੀ ਕਿਉਂਕਿ ਉਨ੍ਹਾਂ ਦੇ ਟਵਿੱਟਰ ਅਕਾਊਂਟ ਨੂੰ ਵੀ ਬਲਾਕ ਕਰ ਦਿੱਤਾ ਗਿਆ ਸੀ ਜਿਸ ਦਾ ਕਾਰਨ ਜਨਵਰੀ 2021 ਦੇ ਵਿੱਚ ਅਮਰੀਕੀ ਸੰਸਦ ਵਿਚ ਹੋਈ ਹਿੰਸਾ ਇਸ ਦਾ ਕਾਰਨ ਦੱਸਿਆ ਗਿਆ ਸੀ।

ਜਿਸ ਤੋਂ ਬਾਅਦ ਉਨ੍ਹਾਂ ਦੇ ਟਵਿਟਰ ਪਲੇਟਫਾਰਮ ਨੂੰ ਬੰਦ ਕਰ ਦਿੱਤਾ ਗਿਆ ਸੀ ਜਿਸ ਉਪਰ ਡੋਨਾਲਡ ਟਰੰਪ ਦੇ 89 ਮਿਲੀਅਨ ਦੇ ਕਰੀਬ ਫਾਲੋਅਰਸ ਸਨ। ਉਸ ਤੋਂ ਬਾਅਦ ਉਨ੍ਹਾਂ ਵੱਲੋਂ ਆਪਣਾ ਹੀ ਪਲੇਟਫਾਰਮ ਤਿਆਰ ਕੀਤਾ ਗਿਆ ਸੀ। ਹੁਣ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਬਾਰੇ ਇਹ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਇਹ ਚੱਕਰ ਪੈ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਟਵਿਟਰ ਅਕਾਊਟ ਉੱਤੇ ਲਗਾਈਆਂ ਗਈਆਂ ਪਾਬੰਦੀਆਂ ਨੂੰ ਹਟਾਉਣ ਦੀਆਂ ਕੋਸ਼ਿਸ਼ਾਂ ਜਿੱਥੇ ਇਸ ਸਮੇਂ ਐਲਨ ਮਸਕ ਵੱਲੋਂ ਕੀਤੀਆਂ ਜਾ ਰਹੀਆਂ ਸਨ।

ਪਰ ਉਹ ਆਪਣੀਆਂ ਕੋਸ਼ਿਸ਼ਾਂ ਵਿਚ ਕਾਮਯਾਬ ਹੁੰਦੇ ਨਜ਼ਰ ਨਹੀਂ ਆ ਰਹੇ ਹਨ ਕਿਉਕਿ ਡੋਨਾਲਡ ਟਰੰਪ ਦੇ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ਸੋਸ਼ਲ ਦੇ ਨਿਯਮ ਮਸਕ ਦੀਆਂ ਇਨ੍ਹਾਂ ਕੋਸ਼ਿਸ਼ਾਂ ਤੇ ਵਿੱਚ ਅੜਿੱਕਾ ਖੜਾ ਕਰ ਰਹੇ ਹਨ।

ਜਿੱਥੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਲਾਗੂ ਕੀਤੇ ਗਏ ਨੇ ਨਿਯਮਾਂ ਦੇ ਤਹਿਤ ਜਦੋਂ ਵੀ ਟਰੂਥ ਸੋਸ਼ਲ ਮੀਡੀਆ ਤੇ ਕੁਝ ਸਾਂਝਾ ਕਰਦੇ ਹਨ ਤਾਂ ਉਸ ਨੂੰ ਅਗਲੇ ਛੇ ਘੰਟਿਆਂ ਬਾਅਦ ਕਿਸੇ ਹੋਰ ਵੀ ਸੋਸ਼ਲ ਮੀਡੀਆ ਨੈਟਵਰਕ ਤੇ ਨਹੀਂ ਕੀਤਾ ਜਾ ਸਕਦਾ। ਉਧਰ ਟਰੰਪ ਵੱਲੋਂ ਆਖਿਆ ਗਿਆ ਸੀ ਕਿ ਟਵਿਟਰ ਬਹੁਤ ਬੋਰਿੰਗ ਹੈ। ਉਨ੍ਹਾਂ ਵੱਲੋਂ ਮਾਈਕ੍ਰੋਬਲਾਗਿੰਗ ਸਾਈਟ ਨਾਲ ਨਾ ਜੁੜਨ ਦਾ ਫੈਸਲਾ ਵੀ ਕੀਤਾ ਗਿਆ ਹੈ।