ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਜਿਸ ਦੇ ਚਲਦਿਆਂ ਪੰਜਾਬ ਦੀ ਰਾਜਨੀਤੀ ਵਿਚ ਕਾਫ਼ੀ ਹਲਚਲ ਮੱਚੀ ਹੋਈ ਹੈ। ਬਹੁਤ ਸਾਰੇ ਰਾਜਨੀਤਕ ਆਗੂ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ ਜਾਂ ਫਿਰ ਰਾਜਨੀਤਿਕ ਆਗੂ ਕਾਫੀ ਸਰਗਰਮੀਆਂ ਵਿੱਚ ਨਜ਼ਰ ਆ ਰਹੇ ਹਨ। ਜਿੱਥੇ ਪੰਜਾਬ ਦੇ ਕਿਸਾਨਾਂ ਵੱਲੋਂ ਕਿਸਾਨੀ ਸੰਘਰਸ਼ ਕੀਤਾ ਜਾ ਰਿਹਾ ਹੈ ਉਥੇ ਹੀ ਇਸ ਵਾਰ ਵਿਧਾਨ ਸਭਾ ਦੀਆਂ ਚੋਣਾਂ ਰਾਜਨੀਤਿਕ ਲੋਕਾਂ ਲਈ ਕਈ ਚੁਣੌਤੀਆਂ ਭਰਪੂਰ ਹੋ ਸਕਦੀਆਂ ਹਨ। ਇਸੇ ਤਰ੍ਹਾਂ ਹੁਣ ਆਮ ਆਦਮੀ ਪਾਰਟੀ ਵੀ ਸਰਗਰਮੀ ਵਿਚ ਨਜ਼ਰ ਆ ਰਹੀ ਹੈ ਅਤੇ ਹੁਣ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਸਬੰਧੀ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਅਰਵਿੰਦ ਕੇਜਰੀਵਾਲ 29 ਜੂਨ ਨੂੰ ਪੰਜਾਬ ਆਉਣਗੇ। ਦੱਸਦਈਏ ਕਿ ਅੰਮ੍ਰਿਤਸਰ ਤੋਂ ਇਲਾਵਾ ਲੁਧਿਆਣੇ ਦਾ ਦੌਰਾ ਕੀਤਾ ਜਾਵੇਗਾ ਅਰਵਿੰਦ ਕੇਜਰੀਵਾਲ ਦੀ ਇਹ ਪੰਜਾਬ ਦੀ ਫੇਰੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਵੇਖੀ ਜਾ ਰਹੀ ਹੈ। ਸੂਤਰਾਂ ਦੇ ਮੁਤਾਬਿਕ ਇਹ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਇਸ ਦੌਰਾਨ ਕੋਈ ਵੱਡਾ ਚਿਹਰਾ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਲ ਹੋ ਸਕਦਾ ਹੈ।

ਇਸ ਫੇਰੀ ਸਬੰਧੀ ਜਾਣਕਾਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਟਵਿੱਟਰ ਤੇ ਟਵੀਟ ਰਾਹੀਂ ਦਿੱਤੀ ਜਿਸ ਵਿੱਚ ਉਹ ਲਿਖਦੇ ਹਨ ਕਿ ਪੰਜਾਬ ਬਦਲਾਓ ਚਾਹੁੰਦਾ ਹੁੰਦਾ ਹੈ ਸਿਰਫ ਆਮ ਆਦਮੀ ਪਾਰਟੀ ਹੀ ਉਮੀਦ ਹੈ। ਅੰਮ੍ਰਿਤਸਰ ਵਿਖੇ ਕੱਲ ਮਿਲਦੇ ਹਾਂ। ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚਣਗੇ।

ਜਿਸ ਤੋਂ ਬਾਅਦ ਉਹ ਸਰਕਟ ਹਾਊਸ ਵਿਚ ਰੁੱਕਣਗੇ ਅਤੇ ਅੰਮ੍ਰਿਤਸਰ ਵਿਖੇ ਸਥਿਤ ਆਸਟ੍ਰੇਲੀਆ ਹੋਟਲ ਵਿਚ ਪੱਤਰਕਾਰਾਂ ਨਾਲ ਵਾਰਤਾਲਾਪ ਕਰਨਗੇ। ਦੱਸ ਦਈਏ ਕਿ ਪੱਤਰਕਾਰਾਂ ਨਾਲ ਗੱਲਬਾਤ ਦਾ ਸਮਾਂ ਕਰੀਬ ਡੇਢ ਵਜੇ ਹੋਵੇਗਾ। ਇਸ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਵਿੰਦ ਕੇਜਰੀਵਾਲ ਮੱਥਾ ਟੇਕਣ ਪਹੁੰਚਣਗੇ ਜਿਸ ਤੋਂ ਬਾਅਦ ਉਹ ਦੁਰਗਿਆਣਾ ਮੰਦਿਰ ਦੇ ਵੀ ਦਰਸ਼ਨ ਕਰਨਗੇ। ਜਿਸ ਤੋਂ ਬਾਅਦ ਉਹ ਲੁਧਿਆਣੇ ਲਈ ਜਾਣਗੇ।


                                       
                            
                                                                   
                                    Previous Postਹੁਣੇ ਹੁਣੇ ਮਿਊਜ਼ਿਕ ਜਗਤ ਨੂੰ ਲੱਗਾ ਵੱਡਾ ਝਟਕਾ ਹੋਈ ਮਸ਼ਹੂਰ ਗਾਇਕਾ ਦੀ ਅਚਾਨਕ ਮੌਤ , ਛਾਈ ਸੋਗ ਦੀ ਲਹਿਰ
                                                                
                                
                                                                    
                                    Next Postਮੌਜੂਦਾ ਹਾਲਤਾਂ ਨੂੰ ਦੇਖਦੇ ਹੋਏ ਹੁਣ  ਇਥੇ ਵਿਆਹ ਸ਼ਾਦੀਆਂ ਲਈ ਹੋ ਗਿਆ ਇਹ ਸਰਕਾਰੀ ਹੁਕਮ ਜਾਰੀ
                                                                
                            
               
                            
                                                                            
                                                                                                                                            
                                    
                                    
                                    



