BREAKING NEWS
Search

ਅੰਮ੍ਰਿਤਸਰ ਏਅਰਪੋਰਟ ਤੇ ਇਸ ਦੇਸ਼ ਚੋ ਜਹਾਜ ਚ ਆਈਆਂ 3 ਔਰਤਾਂ ਕੋਲੋਂ ਮਿਲਿਆ ਏਨੇ ਕਿਲੋ ਸੋਨਾ ਦੇਖ ਸਭ ਰਹਿ ਗਏ ਹੈਰਾਨ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਚੋਣਾਂ ਦੇ ਮਾਹੌਲ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਖਤੀ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਪੁਲਸ ਪ੍ਰਸ਼ਾਸਨ ਨੂੰ ਚੁਕੰਨੇ ਰਹਿਣ ਦੇ ਆਦੇਸ਼ ਦਿੱਤੇ ਗਏ ਹਨ ਕਿਉਂਕਿ ਕੁਝ ਗੈਰ-ਸਮਾਜੀ ਅਨਸਰਾਂ ਵੱਲੋਂ ਕਈ ਘਟਨਾਵਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਜਿਸ ਦਾ ਅਸਰ ਪੰਜਾਬ ਦੇ ਹਾਲਾਤਾਂ ਉਪਰ ਪੈਂਦਾ ਹੈ। ਉਥੇ ਹੀ ਪੁਲਿਸ ਵੱਲੋਂ ਜਿਥੇ ਚੋਰੀ ਠੱਗੀ ਲੁੱਟ-ਖੋਹ ਨਸ਼ਾ ਤਸਕਰੀ ਅਤੇ ਸਮੱਗਲਿੰਗ ਵਰਗੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ ਪੂਰੀ ਤਰ੍ਹਾਂ ਚੌਕਸੀ ਵਰਤੀ ਜਾ ਰਹੀ ਹੈ ਅਤੇ ਅਜਿਹੇ ਲੋਕਾਂ ਉਪਰ ਵੀ ਨਜ਼ਰ ਰੱਖੀ ਜਾ ਰਹੀ ਹੈ। ਉਥੇ ਹੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਵੱਲੋਂ ਕੋਈ ਨਾ ਕੋਈ ਰਸਤਾ ਕੱਢ ਹੀ ਲਿਆ ਜਾਂਦਾ ਹੈ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਵਿਦੇਸ਼ਾਂ ਤੋਂ ਭਾਰਤ ਆਉਣ ਸਮੇਂ ਸਮੱਗਲਿੰਗ ਵਰਗੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਿਨ੍ਹਾਂ ਨੂੰ ਹਵਾਈ ਅੱਡਿਆਂ ਤੇ ਹੀ ਕਾਬੂ ਕੀਤਾ ਜਾ ਰਿਹਾ ਹੈ।

ਅੰਮ੍ਰਿਤਸਰ ਦਾ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਏਅਰਪੋਰਟ ਅਜਿਹੀਆਂ ਘਟਨਾਵਾਂ ਦੇ ਕਾਰਨ ਆਏ ਦਿਨ ਹੀ ਚਰਚਾ ਵਿੱਚ ਬਣਿਆ ਰਹਿੰਦਾ ਹੈ। ਹੁਣ ਅੰਮ੍ਰਿਤਸਰ ਏਅਰਪੋਰਟ ਤੋਂ ਇਸ ਦੇਸ਼ ਵਿੱਚੋਂ ਜ਼ਹਾਜ਼ ਤੇ ਆਈਆ ਤਿੰਨ ਔਰਤਾਂ ਕੋਲੋਂ ਏਨੇ ਕਿਲੋ ਸੋਨਾ ਦੇਖ ਕੇ ਸਭ ਹੈਰਾਨ ਰਹਿ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਾ ਹਵਾਈ ਅੱਡਾ ਫਿਰ ਤੋਂ ਚਰਚਾ ਵਿੱਚ ਬਣ ਗਿਆ ਹੈ ਜਦੋਂ ਵੀਰਵਾਰ ਨੂੰ ਹਵਾਈ ਅੱਡੇ ਉੱਪਰ ਕਸਟਮ ਮਹਿਕਮੇ ਦੇ ਅਧਿਕਾਰੀਆਂ ਵੱਲੋਂ ਤਿੰਨ ਔਰਤਾਂ ਕੋਲੋਂ ਕਰੋੜਾਂ ਦਾ ਸੋਨਾ ਬਰਾਮਦ ਕੀਤਾ ਗਿਆ ਹੈ।

ਜਿਸ ਦੀ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਇਹ ਤਿੰਨ ਔਰਤਾਂ ਦੁਬਈ ਤੋਂ ਅੰਮ੍ਰਿਤਸਰ ਏਅਰਪੋਰਟ ਉਪਰ ਪਹੁੰਚੀਆਂ ਸਨ। ਜਿੱਥੇ ਇਨ੍ਹਾਂ ਦੀ ਜਾਂਚ ਦੌਰਾਨ ਇਨ੍ਹਾਂ ਤਿੰਨਾਂ ਔਰਤਾਂ ਕੋਲੋਂ 2 ਕਿਲੋ 40 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ। ਜਿੱਥੇ ਮਹਿਕਮੇ ਦੇ ਅਧਿਕਾਰੀਆਂ ਵੱਲੋਂ ਸੋਨੇ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ ਗਈ ਹੈ।

ਉੱਥੇ ਹੀ ਚੈਕਿੰਗ ਦੌਰਾਨ ਜ਼ਬਤ ਕੀਤਾ ਗਿਆ ਕਸਟਮ ਮਹਿਕਮੇ ਵੱਲੋਂ ਇਹ ਸੋਨਾ 1.01 ਕਰੋੜ ਰੁਪਏ ਦੀ ਕੀਮਤ ਦਾ ਦੱਸਿਆ ਗਿਆ ਹੈ। ਔਰਤਾਂ ਵੱਲੋਂ ਇਹ ਸੋਨਾ ਕੱਪੜਿਆਂ ਦੇ ਅੰਦਰ ਲੁਕਾ ਕੇ ਲਿਆਂਦਾ ਗਿਆ ਸੀ। ਜਿਸ ਵਿੱਚ ਸੋਨੇ ਦੀਆਂ ਚੂੜੀਆਂ ਸਨ। ਇਹ ਸੋਨਾ ਕਸਟਮ ਮਹਿਕਮੇ ਵੱਲੋਂ ਬਰਾਮਦ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ।