BREAKING NEWS
Search

ਅੰਮ੍ਰਿਤਸਰ ਏਅਰਪੋਰਟ ਤੇ 3 ਲੋਕਾਂ ਨੂੰ ਕੀਤਾ ਗਿਆ ਇਸ ਕਾਰਨ ਗਿਰਫ਼ਤਾਰ ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ 

ਕਰੋਨਾ ਦੇ ਚਲਦੇ ਹੋਏ ਜਿਥੇ ਹਵਾਈ ਉਡਾਨਾਂ ਉੱਪਰ ਰੋਕ ਲਗਾ ਦਿੱਤੀ ਗਈ ਸੀ ਉਥੇ ਕੁਝ ਸਮਝੌਤਿਆਂ ਦੇ ਤਹਿਤ ਹਵਾਈ ਉਡਾਨਾਂ ਨੂੰ ਸ਼ੁਰੂ ਰੱਖਿਆ ਗਿਆ ਸੀ। ਜਿੱਥੇ ਹਵਾਈ ਅੱਡਿਆਂ ਦੇ ਉੱਪਰ ਯਾਤਰੀ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਉਥੇ ਹੀ ਯਾਤਰੀਆਂ ਨੂੰ ਆਪਣੀ ਮੰਜ਼ਲ ਤੱਕ ਪਹੁੰਚਣ ਲਈ ਵੀ ਕਾਫ਼ੀ ਲੰਬਾ ਸਮਾਂ ਇੰਤਜ਼ਾਰ ਕਰਨਾ ਪਿਆ। ਪਰ ਇਸ ਤੋਂ ਇਲਾਵਾ ਦੇਸ਼ ਅੰਦਰ ਵੱਖ-ਵੱਖ ਹਵਾਈ ਅੱਡੇ ਕਈ ਘਟਨਾਵਾਂ ਦੇ ਚਲਦਿਆਂ ਹੋਇਆਂ ਚਰਚਾ ਵਿੱਚ ਬਣ ਜਾਂਦੇ ਹਨ। ਜਿਨ੍ਹਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਸਾਹਮਣੇ ਆਉਣ ਤੇ ਸਭ ਲੋਕ ਹੈਰਾਨ ਰਹਿ ਜਾਂਦੇ ਹਨ ਅਤੇ ਇਸ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ।

ਅੰਮ੍ਰਿਤਸਰ ਦਾ ਹਵਾਈ ਅੱਡਾ ਵੀ ਵੱਖ ਵੱਖ ਵਿਵਾਦਾਂ ਨੂੰ ਲੈ ਕੇ ਚਰਚਾ ਦੇ ਵਿੱਚ ਬਣਿਆ ਰਹਿੰਦਾ ਹੈ। ਹੁਣ ਅੰਮ੍ਰਿਤਸਰ ਏਅਰਪੋਰਟ ਤੇ ਤਿੰਨ ਲੋਕਾਂ ਨੂੰ ਇਸ ਕਾਰਨ ਗ੍ਰਿਫਤਾਰ ਕੀਤਾ ਗਿਆ ਹੈ ਕਿ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਵੀ ਵਿਦੇਸ਼ਾਂ ਤੋਂ ਆਉਣ ਵਾਲੇ ਬਹੁਤ ਸਾਰੇ ਸਮਗਲਰ ਕੋਲੋਂ ਸੋਨਾ ਜ਼ਬਤ ਕੀਤਾ ਜਾਂਦਾ ਹੈ ਜਿਸ ਨੂੰ ਸਮੱਗਲਰਾਂ ਵੱਲੋਂ ਸਪਲਾਈ ਕੀਤਾ ਜਾਂਦਾ ਹੈ। ਹੁਣ ਇੱਕ ਵਾਰ ਫਿਰ ਤੋਂ ਅੰਮ੍ਰਿਤਸਰ ਦਾ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਚਰਚਾ ਵਿੱਚ ਬਣ ਗਿਆ ਹੈ ਜਿੱਥੇ 3 ਸਮਗਲਰ ਨੂੰ ਉਸ ਸਮੇਂ ਬੀ ਆਰ ਆਈ ਦੀ ਟੀਮ ਵੱਲੋਂ ਕਾਬੂ ਕੀਤਾ ਗਿਆ।

ਜਿਸ ਸਮੇਂ ਤਿੰਨ ਵਿਅਕਤੀ ਅੰਮ੍ਰਿਤਸਰ ਪਹੁੰਚੀ ਫਲਾਈਟ ਵਿਚ ਸ਼ਾਰਜਾਹ ਤੋਂ ਸਵਾਰ ਹੋ ਕੇ ਅੰਮ੍ਰਿਤਸਰ ਹਵਾਈ ਅੱਡੇ ਤੇ ਆਏ ਸਨ। ਜਾਂਚ ਦੌਰਾਨ ਇਨ੍ਹਾਂ ਕੋਲੋਂ ਟੀਮ ਨੇ ਚਾਰ ਕਰੋੜ ਰੁਪਏ ਦੀ ਕੀਮਤ ਦਾ ਸੋਨਾ ਬਰਾਮਦ ਕੀਤਾ ਹੈ। ਜਿਸ ਨੂੰ ਕਬਜ਼ੇ ਵਿਚ ਲੈ ਕੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀਆਂ ਨੂੰ ਜਿਥੇ ਗ੍ਰਿਫਤਾਰ ਕਰਕੇ ਕਾਨੂੰਨੀ ਕਾਰਵਾਈ ਲਈ ਅਦਾਲਤ ਵਿਚ ਪੇਸ਼ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਹਿਰਾਸਤ ਵਿੱਚ ਭੇਜਿਆ ਗਿਆ ਹੈ।

ਇਨ੍ਹਾਂ ਦੋਸ਼ੀਆਂ ਵਿਚੋਂ ਦੋ ਗੁਰਦਾਸਪੁਰ ਜਿਲ੍ਹੇ ਨਾਲ ਅਤੇ ਇੱਕ ਜਲੰਧਰ ਜ਼ਿਲੇ ਨਾਲ ਸਬੰਧਤ ਹੈ। ਦੱਸਿਆ ਗਿਆ ਹੈ ਕਿ ਸਮੱਗਲਰਾਂ ਵੱਲੋਂ ਸੋਨੇ ਨੂੰ ਪੇਸਟ ਫੋਮ ਵਿੱਚ ਲੁਕਾ ਕੇ ਪੰਜਾਬ ਲਿਆਂਦਾ ਜਾ ਰਿਹਾ ਸੀ। ਜਿਸ ਦਾ ਭਾਰ ਪਹਿਲਾਂ 9 ਕਿਲੋ 200 ਗ੍ਰਾਮ ਸੀ। ਉਸ ਤੋਂ ਬਾਅਦ ਇਹ ਸੋਨਾ ਸੱਤ ਕਿਲੋ 670 ਗ੍ਰਾਮ ਰਹਿ ਗਿਆ ਜਦੋਂ ਇਸ ਨੂੰ ਸੋਨੇ ਵਿਚ ਤਬਦੀਲ ਕੀਤਾ ਗਿਆ।