BREAKING NEWS
Search

ਅੰਮ੍ਰਿਤਸਰ ਏਅਰਪੋਰਟ ਤੋਂ ਅੰਤਰਰਾਸ਼ਟਰੀ ਯਾਤਰਾ ਕਰਨ ਵਾਲਿਆ ਲਈ ਆਈ ਇਹ ਖ਼ਬਰ, ਹੋਗਿਆ ਇਹ ਐਲਾਨ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਦੌਰ ਵਿੱਚ ਜਿੱਥੇ ਮਾਰਚ 2020 ਦੇ ਵਿਚ ਬਹੁਤ ਸਾਰੇ ਲੋਕਾਂ ਨੂੰ ਬਹੁਤ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਸਾਰੇ ਦੇਸ਼ਾਂ ਵੱਲੋਂ ਆਪਣੇ ਦੇਸ਼ ਦੇ ਲੋਕਾਂ ਨੂੰ ਸੁਰੱਖਿਅਤ ਕਰਨ ਵਾਸਤੇ ਆਪਣੇ ਦੇਸ਼ ਦੀਆਂ ਸਰਹੱਦਾਂ ਉਪਰ ਵੀ ਪਾਬੰਦੀਆਂ ਲਗਾ ਦਿੱਤੀਆਂ ਸਨ। ਜਿਸ ਵਾਸਤੇ ਬਹੁਤ ਸਾਰੇ ਦੇਸ਼ਾਂ ਵੱਲੋਂ ਹਵਾਈ ਉਡਾਨਾਂ ਉਪਰ ਵੀ ਲਗਾਤਾਰ ਰੋਕ ਲਗਾਏ ਜਾਣ ਦੀਆਂ ਖਬਰਾਂ ਸਾਹਮਣੇ ਆਉਣ ਤੇ ਬਹੁਤ ਸਾਰੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪਿਆ ਸੀ। ਜਿਸ ਕਾਰਨ ਯਾਤਰੀਆਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਸਾਰੇ ਦੇਸ਼ਾਂ ਵੱਲੋਂ ਕੁਝ ਸਮਝੌਤਿਆਂ ਤਹਿਤ ਹਵਾਈ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਸੀ।

ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿਥੇ ਹੋਲੀ-ਹੋਲੀ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਸੀ। ਉਥੇ ਹੀ ਹੁਣ 27 ਮਾਰਚ ਤੋਂ ਸਾਰੀਆਂ ਉਡਾਣਾਂ ਨੂੰ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਯਾਤਰੀਆਂ ਨੂੰ ਇਕ ਵੱਡੀ ਰਾਹਤ ਮਿਲੀ ਹੈ। ਹੁਣ ਅੰਮ੍ਰਿਤਸਰ ਏਅਰਪੋਰਟ ਤੋਂ ਅੰਤਰਰਾਸ਼ਟਰੀ ਯਾਤਰਾ ਕਰਨ ਵਾਲੇ ਇਨ੍ਹਾਂ ਯਾਤਰੀਆਂ ਲਈ ਇਹ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਵੱਡਾ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕਰੋਨਾ ਦੇ ਕਾਰਨ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ ਤੋਂ ਦੋਹਾ ਦੀ ਉਡਾਨ ਨੂੰ ਰੋਕ ਦਿੱਤਾ ਗਿਆ ਸੀ।

ਜਿਸ ਨੂੰ ਹੁਣ ਸਾਢੇ ਤਿੰਨ ਮਹੀਨਿਆ ਤੋਂ ਬਾਅਦ ਮੁੜ ਸ਼ੁਰੂ ਕੀਤੇ ਜਾਣ ਨਾਲ ਪੰਜਾਬ ਤੋਂ ਦੋਹਾਂ ਆਉਣ-ਜਾਣ ਵਾਲੇ ਯਾਤਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਜਿੱਥੇ ਕੁਝ ਸਮਝੌਤਿਆਂ ਦੇ ਤਹਿਤ ਯਾਤਰੀਆਂ ਨੂੰ ਦਿੱਲੀ ਤੋਂ ਦੋਹਾਂ ਲਈ ਫਲਾਈਟ ਲੈਣੀ ਪੈ ਰਹੀ ਸੀ। ਪੰਜਾਬ ਦੇ ਅੰਮ੍ਰਿਤਸਰ ਤੋਂ ਵੀ ਜਾਣ ਵਾਲੀ ਇਹ ਫ਼ਲਾਈਟ ਕਰੋਨਾ ਦੇ ਕਾਰਨ ਸਤੰਬਰ 2021 ਤੱਕ ਰੋਜ਼ਾਨਾ ਆਉਂਦੀ ਸੀ ਪਰ ਉਸ ਤੋਂ ਬਾਅਦ ਇਸ ਦੀ ਗਿਣਤੀ ਨੂੰ ਹਫਤੇ ਵਿੱਚ ਤਿੰਨ ਦਿਨ ਕੀਤਾ ਗਿਆ ਸੀ,ਜਿਸ ਤੋਂ ਬਾਅਦ 15 ਦਸੰਬਰ 2021 ਨੂੰ ਇਹ ਫ਼ਲਾਈਟ ਪੂਰਨ ਰੂਪ ਨਾਲ ਬੰਦ ਕਰਨ ਦਾ ਆਦੇਸ਼ ਦੇ ਦਿੱਤਾ ਗਿਆ।

ਜਿਸ ਨੂੰ ਹੁਣ ਸਾਢੇ ਤਿੰਨ ਮਹੀਨੇ ਬਾਅਦ ਮੁੜ ਸ਼ੁਰੂ ਕੀਤਾ ਗਿਆ ਹੈ। ਇਸ ਫਲਾਈਟ ਦੇ ਸ਼ੁਰੂ ਹੋਣ ਨਾਲ ਯਾਤਰੀ ਤਿੰਨ ਘੰਟੇ 40 ਮਿੰਟ ਦੇ ਵਿੱਚ ਅੰਮ੍ਰਿਤਸਰ ਤੋਂ ਦੋਹਾਂ ਦਾ ਸਫਰ ਪੂਰਾ ਕਰ ਲੈਣਗੇ। ਇਹ ਫ਼ਲਾਈਟ 1 ਅਪ੍ਰੈਲ ਤੋਂ ਅੰਮ੍ਰਿਤਸਰ ਤੋਂ ਦੋਹਾ ਤੇ 2 ਅਪ੍ਰੈਲ ਤੋਂ ਰਾਤ 2:10 ਵਜੇ ਅੰਮ੍ਰਿਤਸਰ ਪਹੁੰਚ ਜਾਵੇਗੀ। ਇਸ ਉਡਾਣ ਦੇ ਨਾਲ ਯਾਤਰੀਆਂ ਦੇ ਸਮੇਂ ਦੀ ਬੱਚਤ ਵੀ ਹੋ ਜਾਵੇਗੀ।