BREAKING NEWS
Search

ਆਖਰ ਸਿੱਧੂ ਨੂੰ ਛੱਡ ਕਾਂਗਰਸ ਨੇ ਚੰਨੀ ਨੂੰ ਐਲਾਨਿਆ ਮੁੱਖ ਮੰਤਰੀ ਦਾ ਚਿਹਰਾ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਜਿਥੇ ਪੰਜਾਬ ਦੀ ਸਿਆਸਤ ਪੂਰੀ ਤਰਾ ਗਰਮਾਈ ਹੋਈ ਹੈ ਅਤੇ ਵੱਖ-ਵੱਖ ਪਾਰਟੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜਿੱਥੇ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਗਏ ਹਨ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੂੰ ਐਲਾਨਿਆ ਗਿਆ ਹੈ। ਆਮ ਆਦਮੀ ਪਾਰਟੀ ਵਿੱਚ ਵੀ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਸਥਿਤੀ ਕਾਫੀ ਸਮਾਂ ਗੁੰਝਲਦਾਰ ਬਣੀ ਰਹੀ। ਪਰ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਗਿਆ। ਉੱਥੇ ਹੀ ਕਾਂਗਰਸ ਪਾਰਟੀ ਨੂੰ ਲੈ ਕੇ ਵੀ ਸਥਿਤੀ ਸ਼ਸ਼ੋਪੰਜ ਵਾਲੀ ਬਣੀ ਹੋਈ ਸੀ।

ਜਿੱਥੇ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ, ਅਤੇ ਸੁਨੀਲ ਜਾਖੜ ਨੂੰ ਲੈ ਕੇ ਵੀ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੀਆਂ ਖਬਰਾਂ ਸਾਹਮਣੇ ਆਈਆਂ। ਪਰ ਲੋਕਾਂ ਦੀ ਸਲਾਹ ਦੇ ਅਨੁਸਾਰ ਵਧੇਰੇ ਲੋਕਾਂ ਵਲੋ ਚਰਨਜੀਤ ਸਿੰਘ ਚੰਨੀ ਨੂੰ ਪਸੰਦ ਕੀਤਾ ਗਿਆ। ਹੁਣ ਮੁੱਖ ਮੰਤਰੀ ਚੰਨੀ ਨੂੰ ਕਾਂਗਰਸ ਸਰਕਾਰ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਅੱਜ ਰਾਹੁਲ ਗਾਂਧੀ ਵੱਲੋਂ ਲੁਧਿਆਣੇ ਪਹੁੰਚ ਕੇ ਇੱਕ ਵਰਚੁਅਲ ਰੈਲੀ ਨੂੰ ਸੰਬੋਧਨ ਕੀਤਾ ਗਿਆ। ਉੱਥੇ ਹੀ ਇਸ ਕਮਰਾ ਬੰਦ ਮੀਟਿੰਗ ਵਿੱਚ ਚੋਣਾਂ ਨੂੰ ਲੈ ਕੇ ਅਤੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਆਪਸ ਵਿੱਚ ਗੱਲਬਾਤ ਕੀਤੀ ਗਈ।

ਜਿੱਥੇ ਕਾਂਗਰਸ ਦੀ ਇਸ ਹੋਣ ਵਾਲੀ ਰੈਲੀ ਦੇ ਵਿੱਚ ਕਾਂਗਰਸ ਦੇ ਸਾਰੇ ਵਧਾਇਕ ਸ਼ਾਮਲ ਸਨ। ਉੱਥੇ ਹੀ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹੀ ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਵਿਚ ਮੁਖ ਮੰਤਰੀ ਦਾ ਚਿਹਰਾ ਐਲਾਨਿਆ ਗਿਆ ਹੈ। ਜਿੱਥੇ ਰਾਹੁਲ ਗਾਂਧੀ ਵੱਲੋਂ ਅੱਜ ਰੈਲੀ ਵਾਲੀ ਜਗ੍ਹਾ ਤੇ ਪਹੁੰਚ ਕੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੀਤਾ ਗਿਆ ਹੈ।

ਉੱਥੇ ਹੀ ਇਸ ਫੈਸਲੇ ਨੂੰ ਲੈ ਕੇ ਨਵਜੋਤ ਸਿੱਧੂ ਵੱਲੋਂ ਵੀ ਆਖਿਆ ਗਿਆ ਹੈ ਕਿ ਉਹ ਹੀ ਵਿਅਕਤੀ ਮੁੱਖ ਮੰਤਰੀ ਦਾ ਚੇਹਰਾ ਹੋਵੇਗਾ ਜਿਸ ਨੂੰ ਸਭ ਵਲੋ ਬਣਾਇਆ ਜਾਵੇਗਾ। 111 ਦਿਨਾਂ ਵਿਚ ਚੰਨੀ ਵੱਲੋਂ ਕੀਤੇ ਗਏ ਕੰਮਾਂ ਨੂੰ ਲੋਕਾਂ ਵੱਲੋਂ ਪਸੰਦ ਕਰਦੇ ਹੋਏ ਉਨ੍ਹਾਂ ਨੂੰ ਹੀ ਅਗਲੀਆਂ ਚੋਣਾਂ ਵਿਚ ਮੁਖ ਮੰਤਰੀ ਦਾ ਚਿਹਰਾ ਐਲਾਨਣ ਦੀ ਮੰਗ ਕੀਤੀ ਜਾ ਰਹੀ ਸੀ।