ਆਈ ਤਾਜਾ ਵੱਡੀ ਖਬਰ 

ਖੇਤੀ ਕਾਨੂੰਨਾ ਨੂੰ ਲੈ ਕੇ ਕਿਸਾਨਾਂ ਵੱਲੋਂ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਜਿਨ੍ਹਾਂ ਦਾ ਪੂਰਾ ਸਮਰਥਨ ਨਵਜੋਤ ਸਿੰਘ ਸਿੱਧੂ ਵੱਲੋਂ ਕੀਤਾ ਜਾ ਰਿਹਾ ਹੈ। ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਹੀ ਨਵਜੋਤ ਸਿੰਘ ਸਿੱਧੂ ਬਹੁਤ ਲੰਮੇ ਅਰਸੇ ਬਾਅਦ ਵਿਧਾਨ ਸਭਾ ਦੇ ਬੁਲਾਏ ਗਏ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਏ ਸਨ। ਜਿੱਥੇ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਲਏ ਗਏ ਫੈਸਲੇ ਦੀ ਸ਼ਲਾਘਾ ਕੀਤੀ ਸੀ। ਉੱਥੇ ਹੀ ਹੁਣ ਨਵਜੋਤ ਸਿੰਘ ਸਿੱਧੂ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ, ਜਿਸ ਬਾਰੇ ਸਭ ਸੋਚ ਰਹੇ ਸਨ, ਉਹ ਹੀ ਗੱਲ ਹੋ ਰਹੀ ਹੈ।

 ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੀਵਾਲੀ ਦੇ ਨੇੜੇ ਪੰਜਾਬ ਵਜ਼ਾਰਤ ਵਿੱਚ ਫੇਰਬਦਲ ਕੀਤਾ ਜਾਵੇਗਾ । ਇਸ ਵਜ਼ਾਰਤ ਵਿੱਚ ਫੇਰਬਦਲ ਦੌਰਾਨ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਦੁਬਾਰਾ ਵਜ਼ਾਰਤ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਕਿਉਂਕਿ ਹੁਣ ਮੁੱਖ ਮੰਤਰੀ ਪੰਜਾਬ ਤੇ ਨਵਜੋਤ ਸਿੰਘ ਸਿੱਧੂ ਦੇ ਆਪਸੀ ਸਬੰਧ ਪਿਛਲੇ ਕਾਫੀ ਦਿਨਾਂ ਤੋਂ ਠੀਕ ਚਲ ਰਹੇ ਹਨ। ਪੰਜਾਬ ਵਜ਼ਾਰਤ ਵਿਚ ਫੇਰਬਦਲ ਦਿਵਾਲੀ ਤੋਂ ਇਕ ਦਿਨ ਪਹਿਲਾਂ ਜਾਂ ਬਾਅਦ ਵਿੱਚ ਕੀਤਾ ਜਾ ਸਕਦਾ ਹੈ। ਇਸ ਸਬੰਧੀ ਤਰੀਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੁੱਝ ਦਿਨਾਂ ਵਿੱਚ ਤੈਅ ਕਰ ਦਿੱਤੀ ਜਾਵੇਗੀ।

ਪੰਜਾਬ ਵਿਧਾਨ ਸਭਾ ਦੀਆਂ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਇਹ ਆਖਰੀ ਫੇਰਬਦਲ ਹੋਵੇਗਾ। ਇਸ ਲਈ ਮੁੱਖ ਮੰਤਰੀ ਵੱਲੋਂ ਆਪਣੇ ਕਰੀਬੀ ਸਾਥੀਆਂ ਨਾਲ ਇਸ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾ ਰਹੀ ਹੈ। ਇਸ ਸਬੰਧੀ ਮੁੱਖ ਮੰਤਰੀ ਨੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਜਾਖੜ ਨਾਲ ਵਿਚਾਰ ਚਰਚਾ ਕੀਤੀ ਹੈ। ਜੋ ਮੰਤਰੀ ਜ਼ਿਆਦਾ ਸਰਗਰਮ ਨਹੀਂ ਹਨ ,ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ।

ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਮਹਿਕਮਿਆਂ ਚ ਫੇਰਬਦਲ ਪ੍ਰਸਤਾਵਿਤ ਹੈ। ਉਹਨਾਂ ਦਾ ਪੁਰਾਣਾ ਰੁਤਬਾ ਬਹਾਲ ਕੀਤਾ ਜਾ ਸਕਦਾ ਹੈ। ਇਸ ਫੇਰਬਦਲ ਨਾਲ ਪੰਜਾਬ ਸਰਕਾਰ ਇਸ ਨੂੰ ਬਣਾ ਕੇ ਰੱਖਣਾ ਚਾਹੁੰਦੀ ਹੈ। ਮੁੱਖ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਵਜਾਰਤ ਵਿੱਚ ਸ਼ਾਮਲ ਕਰਨ ਜਾ ਰਹੇ ਹਨ।

ਇਸ ਵਜ਼ਾਰਤ ਵਿਚ ਸ਼ਾਮਲ ਕਰ ਕੇ ਨਵਜੋਤ ਸਿੱਧੂ ਦਾ ਪੁਰਾਣਾ ਰੁਤਬਾ ਬਹਾਲ ਕੀਤਾ ਜਾ ਰਿਹਾ ਹੈ। ਕੁਝ ਹੋਰ ਮੰਤਰੀਆ ਦੇ ਮਹਿਕਮਿਆ ਚ ਬਦਲਾਅ ਵੀ ਕੀਤੇ ਜਾਣ ਦੇ ਆਸਾਰ ਹਨ। ਇਸ ਫੇਰਬਦਲ ਨੂੰ ਦੇਖਦੇ ਹੋਏ ਕਈ ਮੰਤਰੀਆਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨੀ ਸ਼ੁਰੂ ਕਰ ਦਿੱਤੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ .ਪੀ. ਸਿੰਘ ਨੂੰ ਵੀ ਵਜ਼ਾਰਤ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।


                                       
                            
                                                                   
                                    Previous Post5 ਨਵੰਬਰ ਦੇ ਇੰਡੀਆ ਬੰਦ ਬਾਰੇ ਆਈ ਇਹ ਤਾਜਾ ਵੱਡੀ ਖਬਰ
                                                                
                                
                                                                    
                                    Next Post17 ਸਾਲ ਆਪਣੇ ਪਿਓ ਦੀ ਲਾਸ਼ ਨੂੰ ਫਰਿਜ ਚ ਰੱਖ ਕੇ ਪੁੱਤ ਕਰਦਾ ਰਿਹਾ ਇਹ ਕਰਤੂਤ
                                                                
                            
               
                             
                                                                            
                                                                                                                                             
                                     
                                     
                                    



