ਆਪ ਪੰਜਾਬ : ਇਹ ਸਾਬਕਾ ਮੰਤਰੀ ਨੇ ਚੋਣ ਲੜਨ ਤੋਂ ਕੀਤੀ ਨਾਂਹ !

ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਪੱਟੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਜੇਲ੍ਹ ਵਿੱਚ ਬੰਦ ਭੁੱਲਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ।

ਫੇਸਬੁੱਕ ‘ਤੇ ਸਾਂਝੀ ਕੀਤੀ ਗਈ ਆਪਣੀ ਪੋਸਟ ਰਾਹੀਂ ਉਨ੍ਹਾਂ ਨੇ ਪੱਟੀ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ। ਭੁੱਲਰ ਨੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਹਲਕੇ ਦੇ ਲੋਕ ਉਨ੍ਹਾਂ ਨੂੰ ਮੁੜ ਪਾਰਟੀ ਦੀ ਟਿਕਟ ‘ਤੇ ਚੋਣ ਲੜਦੇ ਦੇਖਣਾ ਚਾਹੁੰਦੇ ਹਨ, ਪਰ ਉਨ੍ਹਾਂ ਨੇ ਖੁਦ ਚੋਣ ਮੈਦਾਨ ਵਿੱਚ ਨਾ ਉਤਰਨ ਦਾ ਫੈਸਲਾ ਲਿਆ ਹੈ।

ਲੋਕਾਂ ਦੇ ਪਿਆਰ ਅਤੇ ਸਤਿਕਾਰ ਲਈ ਕੀਤਾ ਧੰਨਵਾਦ

ਆਪਣੀ ਪੋਸਟ ਵਿੱਚ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਹਲਕੇ ਦੇ ਸਮੂਹ ਲੋਕਾਂ ਪ੍ਰਤੀ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਭਾਵਨਾਵਾਂ ਦਾ ਦਿਲੋਂ ਸਤਿਕਾਰ ਕਰਦੇ ਹਨ। ਉਨ੍ਹਾਂ ਮੁਤਾਬਕ ਹਲਕੇ ਦੇ ਲੋਕਾਂ ਨੇ ਹਰ ਮੁਸ਼ਕਲ ਅਤੇ ਚੰਗੇ ਸਮੇਂ ਵਿੱਚ ਉਨ੍ਹਾਂ ਦਾ ਸਾਥ ਦਿੱਤਾ ਹੈ, ਜਿਸ ਲਈ ਉਹ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ।

ਭੁੱਲਰ ਦੇ ਇਸ ਐਲਾਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ ਕਿਸ ਨੂੰ ਆਪਣਾ ਉਮੀਦਵਾਰ ਬਣਾਉਂਦੀ ਹੈ।