ਆਈ ਤਾਜਾ ਵੱਡੀ ਖਬਰ 

ਬਹੁਤ ਸਾਰੇ ਨੌਜਵਾਨ ਜਿੱਥੇ ਅੱਜ ਕੱਲ ਪੜ੍ਹਾਈ ਦੇ ਵਿਚ ਕਮਜ਼ੋਰ ਹੋਣ ਦੇ ਕਾਰਨ ਵਿਦੇਸ਼ ਵਿਚ ਨਹੀਂ ਜਾ ਸਕਦੇ। ਉਥੇ ਮਾਪਿਆ ਵੱਲੋਂ ਆਪਣੇ ਬੱਚਿਆਂ ਦੇ ਭਵਿੱਖ ਨੂੰ ਵੇਖਦੇ ਹੋਏ ਪੜ੍ਹੀਆਂ-ਲਿਖੀਆਂ ਕੁੜੀਆਂ ਦੇ ਨਾਲ ਆਪਣੇ ਪੁੱਤਰਾਂ ਦੇ ਵਿਆਹ ਕਰ ਦਿੱਤੇ ਜਾਂਦੇ ਹਨ ਜਿਸ ਸਦਕਾ ਉਨ੍ਹਾਂ ਦੇ ਪੁੱਤਰ ਵਿਦੇਸ਼ ਜਾ ਸਕਣ। ਪਰ ਅੱਜ-ਕੱਲ੍ਹ ਸਭ ਰਿਸ਼ਤਿਆਂ ਦਾ ਵਪਾਰੀਕਰਨ ਵੀ ਹੋ ਰਿਹਾ ਹੈ ਜਿਥੇ ਬਹੁਤ ਸਾਰੇ ਲੋਕਾਂ ਵੱਲੋਂ ਵਿਦੇਸ਼ ਜਾਣ ਦੀ ਚਾਹਤ ਵਿੱਚ ਨਕਲੀ ਵਿਆਹ ਕੀਤੇ ਜਾ ਰਹੇ ਹਨ ਉਥੇ ਹੀ ਕੁਝ ਲੋਕਾਂ ਵੱਲੋਂ ਧੋਖਾਧੜੀ ਵੀ ਕੀਤੀ ਜਾ ਰਹੀ ਹੈ। ਜਿਸ ਕਾਰਨ ਕਈ ਪਰਵਾਰਾਂ ਨੂੰ ਬਹੁਤ ਸਾਰੀਆਂ ਮਾਨਸਿਕ ਪਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਜਾਂਦਾ ਹੈ।

ਲੜਕੀਆਂ ਵੱਲੋਂ ਜਿੱਥੇ ਵਿਦੇਸ਼ ਵਿੱਚ ਜਾ ਕੇ ਧੋਖਾ ਦਿੱਤਾ ਜਾਂਦਾ ਹੈ ਉੱਥੇ ਹੀ ਬਹੁਤ ਸਾਰੇ ਨੌਜਵਾਨ ਅਜਿਹੇ ਧੋਖੇ ਦੇ ਚਲਦਿਆਂ ਹੋਇਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਂਦੇ ਹਨ। ਹੁਣ ਆਸਟਰੇਲੀਆ ਭੇਜੀ ਕੁੜੀ ਵੱਲੋਂ ਕਿਸੇ ਹੋਰ ਨਾਲ ਵਿਆਹ ਕਰਵਾ ਕੇ ਮੁੰਡੇ ਨੂੰ ਡਿਪੋਰਟ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਹਲਕਾ ਦਿੜਬਾ ਦੇ ਅਧੀਨ ਆਉਂਦੇ ਪਿੰਡ ਮੌੜਾਂ ਤੋਂ ਸਾਹਮਣੇ ਆਇਆ ਹੈ।

ਜਿਸ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਪਰਵਾਰ ਦੇ ਮੁਖੀ ਸੁੱਖਾ ਸਿੰਘ ਨੇ ਥਾਣਾ ਛਾਜਲੀ ਵਿੱਚ ਮਾਮਲਾ ਦਰਜ ਕਰਵਾਇਆ ਹੈ। ਜਿੱਥੇ ਬਿੱਕਰ ਸਿੰਘ ਵੱਲੋਂ ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਪੁੱਤਰ ਅਮ੍ਰਿਤਪਾਲ ਸਿੰਘ ਦਾ ਵਿਆਹ 2016 ਵਿੱਚ ਪਿੰਡ ਹਕੀਮਪੁਰ ਦੀ ਰਹਿਣ ਵਾਲੀ ਲੜਕੀ ਨਾਲ ਕੀਤਾ ਗਿਆ ਸੀ ਅਤੇ ਪਰਿਵਾਰ ਵੱਲੋਂ ਸਾਰਾ ਖਰਚਾ ਕਰਕੇ ਪੁੱਤਰ ਅਤੇ ਨੂੰਹ ਨੂੰ ਅਸਟ੍ਰੇਲੀਆ ਭੇਜਿਆ ਗਿਆ ਸੀ।

ਵਿਦੇਸ਼ ਵਿੱਚ ਜਾਣ ਤੋਂ ਬਾਅਦ ਜਿੱਥੇ ਦੋਹਾਂ ਦੇ ਵਿਚਕਾਰ ਆਪਸੀ ਤਕਰਾਰ ਹੋਈ ਅਤੇ ਲੜਕੀ ਵੱਲੋਂ ਉਨ੍ਹਾਂ ਦੇ ਪੁੱਤਰ ਅਮ੍ਰਿਤਪਾਲ ਸਿੰਘ ਨੂੰ ਤਲਾਕ ਦੇ ਦਿੱਤਾ ਗਿਆ। ਜਿਸ ਨੇ ਕਿਸੇ ਹੋਰ ਲੜਕੀ ਨਾਲ ਵਿਆਹ ਕਰਵਾਇਆ ਅਤੇ ਉਨ੍ਹਾਂ ਦੇ ਬੇਟੇ ਨੂੰ ਆਸਟ੍ਰੇਲੀਆ ਤੋਂ ਡਿਪੋਰਟ ਕਰਵਾ ਦਿੱਤਾ। ਜਿਸ ਕਾਰਨ ਉਨ੍ਹਾਂ ਦਾ ਪੁੱਤਰ ਮਾਨਸਿਕ ਤਣਾਅ ਵਿਚ ਹੈ। ਜਿਸ ਦੇ ਚਲਦਿਆਂ ਹੋਇਆਂ ਲੜਕੀ ਦੇ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਗਿਆ ਹੈ ਅਤੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ।


                                       
                            
                                                                   
                                    Previous Postਮਸ਼ਹੂਰ ਅਦਾਕਾਰ ਦੀ ਹੋਈ 28 ਸਾਲਾਂ ਉਮਰ ਚ ਮੌਤ, ਡਿਪ੍ਰੈਸ਼ਨ ਦੀ ਬਿਮਾਰੀ ਤੋਂ ਸੀ ਪੀੜਤ
                                                                
                                
                                                                    
                                    Next Postਸ਼ਹੀਦ ਭਗਤ ਸਿੰਘ ਦੀ ਭਤੀਜੀ ਵਰਿੰਦਰ ਸਿੰਧੂ ਦੀ ਹੋਈ ਵਿਦੇਸ਼ ਚ ਮੌਤ
                                                                
                            
               
                            
                                                                            
                                                                                                                                            
                                    
                                    
                                    




