BREAKING NEWS
Search

ਆਸਟ੍ਰੇਲੀਆ ਚ ਅੰਤਰਾਸ਼ਟਰੀ ਯਾਤਰੀਆਂ ਦੇ ਲਈ ਹੋ ਗਿਆ ਹੁਣ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ 

ਕਰੋਨਾ ਵਰਗੀ ਭਿਆਨਕ ਮਾਹਵਾਰੀ ਦੇ ਚਲਦੇ ਹੋਏ ਜਿੱਥੇ ਸਾਰੇ ਦੇਸ਼ਾਂ ਵੱਲੋਂ ਸੁਰੱਖਿਆ ਨੂੰ ਦੇਖਦੇ ਹੋਏ ਆਪਣੀਆਂ ਸਰਹੱਦਾਂ ਉਪਰ ਪਾਂਬੰਦੀਆਂ ਲਗਾ ਦਿੱਤੀਆਂ ਗਈਆਂ ਸਨ। ਸਾਰੇ ਦੇਸ਼ਾਂ ਵੱਲੋਂ ਜਿੱਥੇ ਹਵਾਈ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਉਥੇ ਹੀ ਦੂਸਰੇ ਦੇਸ਼ਾਂ ਤੋਂ ਆਉਣ-ਜਾਣ ਵਾਲੇ ਯਾਤਰੀਆਂ ਤੇ ਅਣਮਿੱਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ। ਜਿਸ ਸਦਕਾ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਕਰੋਨਾ ਨੂੰ ਠੱਲ੍ਹ ਪਾਉਣ ਲਈ ਜਿੱਥੇ ਸਾਰੇ ਦੇਸ਼ਾਂ ਵੱਲੋਂ ਲੰਮਾ ਸਮਾਂ ਤਾਲਾਬੰਦੀ ਕੀਤੀ ਗਈ। ਉਥੇ ਹੀ ਕਰੋਨਾ ਟੀਕਾਕਰਣ ਮੁਹਿੰਮ ਦਾ ਆਰੰਭ ਕੀਤਾ ਗਿਆ ਜਿਸਦੇ ਜ਼ਰੀਏ ਕਰੋਨਾ ਨੂੰ ਠੱਲ ਪਾਈ ਜਾ ਸਕੇ। ਸਾਰੇ ਦੇਸ਼ਾਂ ਵੱਲੋਂ ਜਿਥੇ ਟੀਕਾਕਰਨ ਦੇ ਜ਼ਰੀਏ ਕਾਫ਼ੀ ਹੱਦ ਤੱਕ ਕਾਬੂ ਪਾ ਲਿਆ ਗਿਆ ਸੀ।

ਪਰ ਦੱਖਣੀ ਅਫਰੀਕਾ ਵਿੱਚ ਕਰੋਨਾ ਦੇ ਨਵੇਂ ਸਾਮ੍ਹਣੇ ਆਏ ਵਾਇਰਸ ਨੇ ਫਿਰ ਤੋਂ ਕਰੋਨਾ ਕੇਸਾਂ ਵਿੱਚ ਵਾਧਾ ਕਰ ਦਿੱਤਾ। ਜਿਸ ਨੂੰ ਦੇਖਦੇ ਹੋਏ ਕਈ ਦੇਸ਼ਾਂ ਵੱਲੋਂ ਮੁੜ ਤੋਂ ਪਾਬੰਦੀਆਂ ਨੂੰ ਲਾਗੂ ਰੱਖਿਆ ਗਿਆ। ਹੁਣ ਆਸਟ੍ਰੇਲੀਆ ਵਿੱਚ ਅੰਤਰ ਰਾਸ਼ਟਰੀ ਯਾਤਰੀਆਂ ਲਈ ਇਹ ਵੱਡਾ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਸਟ੍ਰੇਲੀਆ ਸਰਕਾਰ ਵੱਲੋਂ ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸੋਮਵਾਰ ਨੂੰ ਇਹ ਫੈਸਲਾ ਕੀਤਾ ਹੈ ਅਤੇ ਉਥੇ ਹੀ ਪ੍ਰਧਾਨ ਮੰਤਰੀ ਵੱਲੋਂ ਦੇਸ਼ ਚ ਅੰਤਰ ਰਾਸ਼ਟਰੀ ਸਰਹੱਦਾਂ ਨੂੰ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਤਾਂ ਜੋ ਸੈਰ-ਸਪਾਟਾ ਉਦਯੋਗ ਨੂੰ ਮੁੜ ਤੋਂ ਉਤਸ਼ਾਹਿਤ ਕੀਤਾ ਜਾ ਸਕੇ। ਜਿਸ ਸਦਕਾ ਆਸਟ੍ਰੇਲੀਆ ਵਿੱਚ ਵੀ ਆਰਥਿਕ ਪੱਖੋਂ ਵਿਕਾਸ ਹੋ ਸਕੇ।

ਆਸਟਰੇਲੀਆ ਸਰਕਾਰ ਵੱਲੋਂ ਹੁਣ ਜਿੱਥੇ ਆਪਣੀਆਂ ਸਰਹੱਦਾਂ ਨੂੰ ਸੈਲਾਨੀਆਂ ਵਾਸਤੇ ਖੋਲ੍ਹਿਆ ਜਾ ਰਿਹਾ ਹੈ। ਉਥੇ ਹੀ ਦੱਸਿਆ ਗਿਆ ਹੈ ਕਿ 21 ਫਰਵਰੀ ਤੋਂ ਸੈਲਾਨੀ ਹੁਣ ਆਸਟ੍ਰੇਲੀਆ ਆ ਸਕਣਗੇ। ਜਿੱਥੇ ਹੁਣ 21 ਫਰਬਰੀ ਤੋਂ ਆਸਟ੍ਰੇਲੀਆ ਆਉਣ ਲਈ ਯਾਤਰੀਆਂ ਨੂੰ ਇਜਾਜ਼ਤ ਦਿੱਤੀ ਜਾ ਰਹੀ ਹੈ ਉੱਥੇ ਹੀ ਉਹਨਾਂ ਯਾਤਰੀਆਂ ਨੂੰ ਆਉਣ ਦੀ ਇਜਾਜ਼ਤ ਹੋਵੇਗੀ ਜਿਨ੍ਹਾਂ ਵੱਲੋਂ ਕਰੋਨਾ ਟੀਕਾਕਰਣ ਕਰਵਾਇਆ ਹੋਵੇਗਾ।

ਆਸਟਰੇਲੀਆ ਸਰਕਾਰ ਵੱਲੋਂ ਪਹਿਲਾਂ ਵੀ ਆਖਿਆ ਗਿਆ ਸੀ ਕਿ 2022 ਵਿਚ ਉਹ ਆਪਣੀਆਂ ਸਰਹੱਦਾਂ ਨੂੰ ਖੋਲ੍ਹ ਦੇਵੇਗਾ। ਆਸਟ੍ਰੇਲੀਆ ਆਉਣ ਵਾਲੇ ਸੈਲਾਨੀਆਂ ਲਈ ਟੀਕਾਕਰਣ ਲਾਜ਼ਮੀ ਕੀਤਾ ਗਿਆ ਹੈ, ਜਿਸ ਵਿੱਚ ਕਰੋਨਾ ਵੈਕਸੀਨ ਦੀਆਂ ਦੋ ਖੁਰਾਕਾਂ ਲੈਣਾ ਲਾਜ਼ਮੀ ਕੀਤਾ ਗਿਆ ਹੈ।