ਆਈ ਤਾਜ਼ਾ ਵੱਡੀ ਖਬਰ 

ਭਾਰਤ ਦੇ ਬਹੁਤ ਸਾਰੇ ਲੋਕ ਕੰਮ ਕਾਰ ਅਤੇ ਪੜ੍ਹਾਈ ਦੇ ਲਈ ਵਿਦੇਸ਼ਾਂ ਵਿੱਚ ਜਾਂਦੇ ਹਨ। ਜਿੱਥੇ ਉਥੋਂ ਦੀਆਂ ਸਰਕਾਰਾਂ ਵੱਲੋਂ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਛੋਟ ਵੀ ਦਿਤੀਆਂ ਜਾਂਦੀਆਂ ਹਨ। ਭਾਰਤ ਦੇ ਇਨ੍ਹਾਂ ਲੋਕਾਂ ਵੱਲੋਂ ਜਿਥੇ ਵਿਦੇਸ਼ਾਂ ਵਿਚ ਜਾ ਕੇ ਭਾਰੀ ਮਿਹਨਤ-ਮੁਸ਼ੱਕਤ ਕੀਤੀ ਜਾਂਦੀ ਹੈ ਉੱਥੇ ਹੀ ਉਨ੍ਹਾਂ ਦੇਸ਼ਾਂ ਦੀ ਉੱਨਤੀ ਵਿਚ ਵੀ ਭਾਰੀ ਮਦੱਦ ਕੀਤੀ ਜਾਂਦੀ ਹੈ। ਕਰੋਨਾ ਦੇ ਦੌਰ ਵਿੱਚ ਜਿੱਥੇ ਵਿਦੇਸ਼ੀ ਯਾਤਰੀਆਂ ਦੇ ਆਉਣ ਜਾਣ ਉਪਰ ਪਾਬੰਦੀ ਲਗਾ ਦਿੱਤੀ ਗਈ ਉਥੇ ਹੀ ਕਈ ਦੇਸ਼ਾਂ ਨੂੰ ਭਾਰੀ ਆਰਥਿਕ ਮੰਦੀ ਦਾ ਸਾਹਮਣਾ ਵੀ ਕਰਨਾ ਪਿਆ ਹੈ। ਜਿਸ ਤੋਂ ਉਭਰਨ ਲਈ ਬਹੁਤ ਸਾਰੇ ਦੇਸ਼ਾਂ ਵੱਲੋਂ ਕਈ ਤਰਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ। ਜਿਸ ਨਾਲ ਉਨ੍ਹਾਂ ਦਾ ਦੇਸ਼ ਮੁੜ ਤੋਂ ਆਰਥਿਕ ਤੌਰ ਤੇ ਮਜ਼ਬੂਤ ਹੋ ਸਕੇ। ਹੁਣ ਆਸਟਰੇਲੀਆ ਦਾ ਵੀਜ਼ਾ ਲੈਣ ਵਾਲੇ ਇਨ੍ਹਾਂ ਲੋਕਾਂ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਜਿੱਥੇ ਪ੍ਰਧਾਨਮੰਤਰੀ ਸਕੋਟ ਮੋਰੀਸਨ ਵੱਲੋਂ ਇਹ ਐਲਾਨ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਬਹੁਤ ਸਾਰੇ ਲੋਕ ਅਸਟ੍ਰੇਲੀਆ ਜਾਣ ਨੂੰ ਪਹਿਲ ਦਿੰਦੇ ਹਨ, ਕਿਉਕਿ ਉੱਥੋਂ ਦੀ ਖ਼ੂਬਸੂਰਤੀ ਅਤੇ ਸ਼ਾਂਤਮਈ ਵਾਤਾਵਰਣ ਤੇ ਸਰਲ ਕਾਨੂੰਨ ਲੋਕਾਂ ਨੂੰ ਆਪਣੇ ਵੱਲ ਆਕਰਸ਼ਤ ਕਰਦਾ ਹੈ। ਉਥੇ ਹੀ ਕਰੋਨਾ ਦੇ ਚਲਦੇ ਹੋਏ ਦੇਸ਼ ਵਿੱਚ ਕਰਮਚਾਰੀਆਂ ਦੀ ਕਮੀ ਹੋਣ ਤੇ ਆਸਟਰੇਲੀਆ ਸਰਕਾਰ ਵੱਲੋਂ ਬਹੁਤ ਸਾਰੀਆਂ ਤਬਦੀਲੀਆਂ ਕੀਤੇ ਜਾਣ ਦਾ ਐਲਾਨ ਕੀਤਾ ਹੈ। ਜਿੱਥੇ ਆਸਟ੍ਰੇਲੀਆ ਸਰਕਾਰ ਨੇ ਆਸਟ੍ਰੇਲੀਆ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀਆਂ ਵੀਜ਼ਾ ਅਰਜ਼ੀ ਫੀਸਾਂ ਵਿੱਚ ਛੋਟ ਦੇਣ ਦਾ ਐਲਾਨ ਕੀਤਾ ਹੈ।

ਜੋ ਲੋਕ ਅਸਟ੍ਰੇਲੀਆ ਪਹੁੰਚਣਗੇ ਉਹਨਾਂ ਦੀਆਂ ਫੀਸਾਂ ਵਿੱਚ ਉਨ੍ਹਾਂ ਨੂੰ 8 ਹਫ਼ਤਿਆਂ ਦੀ ਛੋਟ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਸਟ੍ਰੇਲੀਆ ਆਉਣ ਵਾਲੇ ਲੋਕਾਂ ਨੂੰ ਆਸਟ੍ਰੇਲੀਆ ਆਉਣ ਲਈ ਵਿਚਾਰ ਕਰਨਾ ਚਾਹੀਦਾ ਹੈ। ਕਈ ਲੋਕ ਆਸਟ੍ਰੇਲੀਆ ਵਿੱਚ ਆ ਕੇ ਵਧੇਰੇ ਸਮੇਂ ਲਈ ਆਪਣੀਆਂ ਛੁਟੀਆਂ ਬਤੀਤ ਕਰਦੇ ਹਨ ਜਿਸ ਨਾਲ ਆਸਟ੍ਰੇਲੀਆ ਨੂੰ ਆਰਥਿਕ ਤੌਰ ਤੇ ਫਾਇਦਾ ਹੁੰਦਾ ਹੈ।

ਕਰੋਨਾ ਦੇ ਕਾਰਨ ਜਿਥੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਭਾਰੀ ਫੀਸ ਅਦਾ ਕਰਨੀ ਪੈ ਰਹੀ ਸੀ। ਕਰੋਨਾ ਹੋਣ ਤੇ ਉਨ੍ਹਾਂ ਨੂੰ ਇਕਾਂਤਵਾਸ ਵਿੱਚ ਰਹਿੰਦੇ ਹੋਏ ਆਪਣਾ ਕੰਮ ਛੱਡਣ ਲਈ ਮਜਬੂਰ ਹੋਣਾ ਪੈ ਰਿਹਾ ਸੀ। ਉਨ੍ਹਾਂ ਦੱਸਿਆ ਹੈ ਕਿ ਜੋ ਵਿਦਿਆਰਥੀ ਥੋੜ੍ਹੇ ਸਮੇਂ ਲਈ ਕੰਮ ਕਰਦੇ ਹਨ ਅਤੇ ਪੜ੍ਹਾਈ ਕਰਦੇ ਹਨ , ਉਹ ਨੌਜਵਾਨ ਇਕ ਪ੍ਰੋਗਰਾਮ ਅਧੀਨ 12 ਮਹੀਨਿਆਂ ਦੀ ਛੁੱਟੀ ਲੈ ਸਕਦੇ ਹਨ।

Home  ਤਾਜਾ ਖ਼ਬਰਾਂ  ਆਸਟ੍ਰੇਲੀਆ ਦਾ ਵੀਜਾ ਲੈਣ ਵਾਲੇ ਇਹਨਾਂ ਲੋਕਾਂ ਲਈ ਆਈ ਵੱਡੀ ਖੁਸ਼ਖਬਰੀ – PM ਸਕੋਟ ਮੌਰੀਸਨ ਨੇ ਕਰਤਾ ਇਹ ਐਲਾਨ
                                                      
                              ਤਾਜਾ ਖ਼ਬਰਾਂ                               
                              ਆਸਟ੍ਰੇਲੀਆ ਦਾ ਵੀਜਾ ਲੈਣ ਵਾਲੇ ਇਹਨਾਂ ਲੋਕਾਂ ਲਈ ਆਈ ਵੱਡੀ ਖੁਸ਼ਖਬਰੀ – PM ਸਕੋਟ ਮੌਰੀਸਨ ਨੇ ਕਰਤਾ ਇਹ ਐਲਾਨ
                                       
                            
                                                                   
                                    Previous Postਪੰਜਾਬੀ ਮੁੰਡੇ ਨੂੰ ਕਨੇਡਾ ਚ ਘਰੇ ਸੁੱਤੇ ਪਏ ਨੂੰ ਮਿਲੀ ਅਚਾਨਕ ਇਸ ਤਰਾਂ ਮੌਤ – ਪੰਜਾਬ ਚ ਛਾਈ ਸੋਗ ਦੀ ਲਹਿਰ
                                                                
                                
                                                                    
                                    Next Postਮਸ਼ਹੂਰ ਕਾਰੋਬਾਰੀ ਵਿਜੇ ਮਾਲਯਾ ਲਈ ਇੰਗਲੈਂਡ ਚ ਆਈ ਵੱਡੀ ਮਾੜੀ ਖਬਰ – ਅਦਾਲਤ ਨੇ ਸੁਣਾਇਆ ਇਹ ਫੈਸਲਾ
                                                                
                            
               
                            
                                                                            
                                                                                                                                            
                                    
                                    
                                    




