ਹੁਣੇ ਆਈ ਤਾਜਾ ਵੱਡੀ ਖਬਰ 

26 ਨਵੰਬਰ ਤੋਂ ਸ਼ੁਰੂ ਹੋਏ ਕਿਸਾਨੀ ਅੰਦੋਲਨ ਅਜੇ 48 ਵੇਂ ਦਿਨ ਵੀ ਚੱਲ ਰਿਹਾ ਹੈ। ਦੇਸ਼ ਦੀ ਕਿਸਾਨੀ ਇਸ ਸਮੇਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉਪਰ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਇੱਕ ਜੁੱਟ ਹੋਈ ਪਈ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹੋਏ ਕਿਸਾਨ ਆਪਣੇ ਸਮਰਥਕਾਂ ਦੇ ਨਾਲ ਸਰਕਾਰ ਵਿਰੁੱਧ ਰੋਜ਼ਾਨਾ ਰੋਸ ਮੁਜ਼ਾਹਰੇ ਕਰ ਰਹੇ ਹਨ। ਕਿਸਾਨਾਂ ਦਾ ਹੌਸਲਾ ਦਿੱਲੀ ਵਿਚ ਪੈ ਰਹੀ ਭਿਆਨਕ ਸਰਦੀ ਦੇ ਬਾਵਜੂਦ ਵੀ ਬੁਲੰਦ ਹੈ।

ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਜਾਂ ਰੱਦ ਕਰਨ ਦੇ ਲਈ ਟੱਸ ਤੋਂ ਮੱਸ ਨਹੀਂ ਹੋ ਰਹੀ ਜਿਸ ਕਾਰਨ ਇਹ ਅੰਦੋਲਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਅਗਲੀ ਮੀਟਿੰਗ 15 ਜਨਵਰੀ 2021 ਨੂੰ ਤੈਅ ਕੀਤੀ ਗਈ ਹੈ। ਕਿਸਾਨ ਜਥੇ ਬੰਦੀਆਂ ਵੱਲੋਂ ਪਹਿਲਾਂ ਹੀ ਸੰਘਰਸ਼ ਨੂੰ ਤੇਜ਼ ਕਰਦੇ ਹੋਏ 26 ਜਨਵਰੀ ਨੂੰ ਕੱਢੇ ਜਾਣ ਵਾਲੇ ਕਿਸਾਨ ਟਰੈਕਟਰ ਪਰੇਡ ਦੀ ਤਿਆਰੀ ਕੀਤੀ ਜਾ ਰਹੀ ਹੈ। ਹੁਣ ਕਿਸਾਨਾਂ ਵੱਲੋਂ ਕੀਤੇ ਗਏ ਵੱਡੇ ਐਲਾਨ ਕਾਰਨ ਸਰਕਾਰ ਫਿਰ ਤੋਂ ਚਿੰਤਾ ਵਿੱਚ ਪੈ ਗਈ ਹੈ।

ਅੱਜ ਕਿਸਾਨ ਆਗੂਆਂ ਵੱਲੋਂ ਕੀਤੀ ਗਈ ਮੀਟਿੰਗ ਤੋਂ ਬਾਅਦ ਆਪਣੀ ਅਗਲੀ ਰ-ਣ-ਨੀ-ਤੀ ਤੈਅ ਕੀਤੀ ਗਈ ਹੈ। ਜਿੱਥੇ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ਤੇ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਇਆ ਜਾਵੇਗਾ ਉਥੇ ਹੀ 24 ਜਨਵਰੀ ਤੋਂ ਹੀ ਦਿੱਲੀ ਦੀਆਂ ਸਰਹੱਦਾਂ ਵਿਚ ਪਹੁੰਚਣ ਦੀ ਯੋਜਨਾ ਬਣਾਈ ਜਾ ਰਹੀ ਹੈ। ਇਸ ਦੀ ਜਾਣਕਾਰੀ ਹਰਿਆਣਾ ਬੀਕੇਯੂ ਦੇ ਪ੍ਰਧਾਨ ਗੁਰਨਾਮ ਸਿੰਘ ਚਦੂਨੀ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਵੱਲੋਂ 24 ਜਨਵਰੀ ਤੱਕ ਸਾਰੇ ਕਿਸਾਨ ਭਰਾਵਾਂ ਨੂੰ ਆਪਣੇ ਟਰੈਕਟਰ ਲੈ ਕੇ ਦਿੱਲੀ ਦੀਆਂ ਸਰਹੱਦਾਂ ਤੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ

 ਕਿ ਜਨਵਰੀ ਨੂੰ ਦਿੱਲੀ ਵਿੱਚ ਦਾਖਲ ਹੋਇਆ ਜਾਵੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ 26 ਨਵੰਬਰ ਨੂੰ ਸਾਰੀਆਂ ਰੋਕਾ ਨੂੰ ਤੋੜਦੇ ਹੋਏ ਦਿੱਲੀ ਦੀਆਂ ਸਰਹੱਦਾਂ ਤੱਕ ਕੂਚ ਕੀਤਾ ਗਿਆ ਸੀ। ਉਸ ਤਰਾਂ ਹੀ ਬਿਨਾਂ ਲਾਠੀ ਚਾਰਜ ਅਤੇ ਗੋਲੀ ਦੇ ਡਰ ਤੋਂ ਕਿਸਾਨ ਟਰੈਕਟਰ ਉਪਰ ਸਵਾਰ ਹੋ ਕੇ 26 ਜਨਵਰੀ ਨੂੰ ਸਭ ਬੈਰੀਕੇਡ ਤੋ-ੜ-ਦੇ ਹੋਏ ਗਣਤੰਤਰ ਦਿਵਸ ਪਰੇਡ ਵਿਚ ਸ਼ਾਮਲ ਹੋਣਗੇ। ਇਸ ਪਰੇਡ ਲਈ ਪਹਿਲਾਂ ਹੀ ਤਿਆਰੀ ਕੀਤੀ ਜਾ ਰਹੀ ਹੈ । 18 ਜਨਵਰੀ ਨੂੰ ਸਿਵਾਨੀ ਵਿਚ ਇਸ ਟਰੈਕਟਰ ਪਰੇਡ ਦੀ ਰਿਹਰਸਲ ਕੀਤੀ ਜਾਵੇਗੀ।


                                       
                            
                                                                   
                                    Previous Postਹੁਣੇ ਹੁਣੇ ਕਿਸਾਨਾਂ ਨੇ ਸੁਪ੍ਰੀਮ ਕੋਰਟ ਦੇ ਆਏ ਫੈਸਲੇ ਤੋਂ ਬਾਅਦ ਕਰ ਲਿਆ ਇਹ ਵੱਡਾ ਫੈਸਲਾ
                                                                
                                
                                                                    
                                    Next Postਪੰਜਾਬ ਸਕੂਲਾਂ ਬਾਰੇ ਹੁਣ ਆਈ ਤਾਜਾ ਵੱਡੀ ਖਬਰ ਸਿਖਿਆ ਮੰਤਰੀ ਨੇ ਦੱਸਿਆ ਸਕੂਲ ਖੁਲੇ ਰਹਿਣਗੇ ਜਾਂ  ਬੰਦ ਹੋਣਗੇ
                                                                
                            
               
                            
                                                                            
                                                                                                                                            
                                    
                                    
                                    



