BREAKING NEWS
Search

ਇਥੇ ਕੁਦਰਤ ਨੇ ਇਥੇ ਮਚਾਈ ਭਾਰੀ ਤਬਾਹੀ, ਹੋਈਆਂ 341 ਮੌਤਾਂ – ਮਚੀ ਹਾਹਾਕਾਰ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿੱਚ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ ਜਿਥੇ ਪਿਛਲੇ ਦੋ ਸਾਲਾਂ ਤੋਂ ਬਹੁਤ ਸਾਰੀਆਂ ਕੁਦਰਤੀ ਆਫਤਾ ਦੁਨੀਆਂ ਵਿੱਚ ਆ ਚੁੱਕੀਆਂ ਹਨ, ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਭਾਰੀ ਜਾਨੀ ਨੁਕਸਾਨ ਕੀਤਾ ਹੈ ਜਿਸ ਕਾਰਨ ਬਹੁਤ ਸਾਰੇ ਦੇਸ਼ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਅਤੇ ਬੜੀ ਮੁਸ਼ਕਲ ਨਾਲ ਮੁੜ ਤੋਂ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਉਥੇ ਹੀ ਮੁੜ ਤੋਂ ਕਰੋਨਾ ਨੇ ਫਿਰ ਤੋਂ ਕਈ ਦੇਸ਼ਾਂ ਵਿੱਚ ਕਹਿਰ ਮਚਾਉਣਾ ਸ਼ੁਰੂ ਕਰ ਦਿੱਤਾ ਹੈ ਉਥੇ ਹੀ ਤੂਫ਼ਾਨ, ਹੜ੍ਹ ,ਅਸਮਾਨੀ ਬਿਜਲੀ ,ਭੂਚਾਲ, ਸਮੁੰਦਰੀ ਤੂਫ਼ਾਨ ਅਤੇ ਕਈ ਰਹੱਸਮਈ ਬਿਮਾਰੀਆਂ ਦੇ ਚਲਦੇ ਹੋਏ ਵੀ ਲੋਕਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ।

ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕੁਦਰਤੀ ਆਫਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਇਥੇ ਕੁਦਰਤ ਨੇ ਭਾਰੀ ਤਬਾਹੀ ਮਚਾਈ ਹੈ ਜਿਥੇ 341 ਮੌਤਾਂ ਹੋਣ ਕਾਰਨ ਹਾਹਾਕਾਰ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿਲ ਨੂੰ ਦਹਿਲਾ ਦੇਣ ਵਾਲੀ ਇਹ ਖਬਰ ਦੱਖਣੀ ਅਫਰੀਕਾ ਦੇ ਡਰਬਨ ਸ਼ਹਿਰ ਅਤੇ ਪੂਰਬੀ ਕਵਾਜ਼ੁਲੂ ਨਤਾਲ ਸੂਬੇ ਤੋਂ ਸਾਹਮਣੇ ਆਈ ਹੈ ਜਿੱਥੇ ਹੋ ਰਹੀ ਭਾਰੀ ਬਰਸਾਤ ਅਤੇ ਹੜ੍ਹਾਂ ਵਾਲੀ ਸਥਿਤੀ ਦੇ ਕਾਰਨ ਭਾਰੀ ਨੁਕਸਾਨ ਹੋ ਰਿਹਾ ਹੈ ਜਿਥੇ ਇਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ 341 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਖੇਤਰਾਂ ਦੇ ਵਿੱਚ ਜਿੱਥੇ ਸੋਮਵਾਰ ਰਾਤ ਤੋਂ ਲਗਾਤਾਰ ਹੀ ਮੌਹਲੇਧਾਰ ਬਰਸਾਤ ਹੋ ਰਹੀ ਹੈ। ਉੱਥੇ ਹੀ ਇਸ ਭਾਰੀ ਬਰਸਾਤ ਦੇ ਚਲਦੇ ਹੋਏ ਹੜ੍ਹਾਂ ਦੀ ਸਥਿਤੀ ਪੈਦਾ ਹੋਣ ਕਾਰਨ ਸੜਕਾਂ ਨੂੰ ਵੀ ਭਾਰੀ ਨੁਕਸਾਨ ਪਹੁੰਚ ਰਿਹਾ ਹੈ ਅਤੇ ਸ਼ਹਿਰਾਂ ਅੰਦਰ ਸਥਿਤੀ ਕਾਫੀ ਗੰਭੀਰ ਬਣੀ ਹੋਈ ਹੈ।

ਜਿੱਥੇ ਪਹਿਲਾਂ 306 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਜਾ ਰਹੀ ਸੀ ਉਥੇ ਇਹ ਗਿਣਤੀ ਹੁਣ ਵਧ ਕੇ 341 ਦੱਸੀ ਜਾ ਰਹੀ ਹੈ। ਬਰਸਾਤ ਅਤੇ ਹੜ੍ਹਾਂ ਦੇ ਕਾਰਨ ਪੈਦਾ ਹੋਈ ਇਸ ਸਥਿਤੀ ਨੂੰ ਦੇਖਦੇ ਹੋਏ ਇਨ੍ਹਾਂ ਖੇਤਰਾਂ ਵਿੱਚ ਕੁਦਰਤੀ ਆਫਤ ਦੇ ਕਾਰਨ 40 ਹਜ਼ਾਰ ਤੋਂ ਵਧੇਰੇ ਲੋਕ ਪ੍ਰਭਾਵਤ ਹੋਏ ਹਨ। ਜਿਸ ਕਾਰਨ ਇਸ ਨੂੰ ਕੁਦਰਤੀ ਆਫਤ ਖੇਤਰ ਵੀ ਘੋਸ਼ਿਤ ਕੀਤਾ ਗਿਆ ਹੈ। ਅਧਿਕਾਰੀਆਂ ਵੱਲੋਂ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ।